ਮੀਤ ਹੇਅਰ ਵੱਲੋਂ ਪਾਰਟੀ ਲੀਡਰਸ਼ਿਪ, ਵਲੰਟੀਅਰਾਂ ਤੇ ਲੋਕਾਂ ਦਾ ਸਾਥ ਦੇਣ ਲਈ ਧੰਨਵਾਦ
ਰਿੰਕੂ ਝਨੇੜੀ, ਸੰਗਰੂਰ 31 ਮਈ 2024
ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਚੋਣ ਪ੍ਰਚਾਰ ਖਤਮ ਹੋਣ ਤੋਂ ਪਹਿਲਾਂ ਆਪਣੀ ਚੋਣ ਮੁਹਿੰਮ ਦੌਰਾਨ ਦਿਨ-ਰਾਤ ਇਕ ਕਰਨ ਵਾਲੀ ਪਾਰਟੀ ਲੀਡਰਸ਼ਿਪ, ਵਲੰਟੀਅਰਾਂ ਅਤੇ ਸੰਗਰੂਰ ਵਾਸੀਆਂ ਦਾ ਧੰਨਵਾਦ ਕਰਦਿਆਂ ਸਮੂਹ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਇੱਕ ਜੂਨ ਨੂੰ ਚਾਰ ਨੰਬਰ ਉਤੇ ਝਾੜੂ ਬਟਨ ਦਬਾ ਕੇ ਉਸ ਨੂੰ ਕਾਮਯਾਬ ਕਰੋ ।
ਮੀਤ ਹੇਅਰ ਨੇ ਕਿਹਾ ਕਿ ਉਹ ਆਪਣੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਬੇਹੱਦ ਰਿਣੀ ਹੈ ਕਿ, ਉਨ੍ਹਾਂ ਉਸ ਨੂੰ ਸੰਗਰੂਰ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ । ਉਨ੍ਹਾਂ ਕਿਹਾ ਕਿ ਪਾਰਟੀ ਦੀ ਉਚ ਲੀਡਰਸ਼ਿਪ ਤੋਂ ਲੈ ਕੇ ਮੁੱਖ ਮੰਤਰੀ ਦੇ ਪਰਿਵਾਰਕ ਮੈਂਬਰਾਂ, 9 ਵਿਧਾਨ ਸਭਾ ਹਲਕਿਆਂ ਤੋਂ ਪਾਰਟੀ ਦੇ ਨੁਮਾਇੰਦਿਆਂ, ਕੈਬਨਿਟ ਮੰਤਰੀਆਂ, ਵਿਧਾਇਕਾਂ, ਤਿੰਨੇ ਜ਼ਿਲਾ ਪ੍ਰਧਾਨਾਂ, ਚੇਅਰਮੈਨ, ਸਾਰੇ ਪਾਰਟੀ ਅਹੁਦੇਦਾਰਾਂ ਅਤੇ ਹੇਠਲੇ ਪੱਧਰ ਤੱਕ ਵਲੰਟੀਅਰਾਂ ਨੇ ਅੱਤ ਦੀ ਗਰਮੀ ਦੇ ਬਾਵਜੂਦ ਚੋਣ ਪ੍ਰਚਾਰ ਕੀਤਾ । ਉਨ੍ਹਾਂ ਕਿਹਾ ਕਿ ਮੈਂ, ਸਾਰਿਆਂ ਦਾ ਬਹੁਤ ਧੰਨਵਾਦੀ ਹੈ।
ਮੀਤ ਹੇਅਰ ਨੇ ਸੰਗਰੂਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇੱਕ ਜੂਨ ਨੂੰ ਵੱਡੀ ਗਿਣਤੀ ਵਿੱਚ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਉਸ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਉਹ ਆਪਣੇ ਹਲਕੇ ਦੇ ਲੋਕਾਂ ਦੀਆਂ ਉਮੀਦਾਂ ਉਤੇ ਖਰਾ ਉਤਰਨ ਲਈ ਪੂਰੀ ਵਾਹ ਲਾਵੇਗਾ। ਉਨ੍ਹਾਂ ਕਿਹਾ ਕਿ ਮੈਂ, ਸੰਗਰੂਰ ਦਾ ਹਰ ਇਕ ਮੁੱਦਾ ਕੇਂਦਰ ਤੋਂ ਹੱਲ ਕਰਾਂਵਗਾਂ ਅਤੇ ਪਾਰਲੀਮੈਂਟ ਵਿੱਚ ਸਾਰੇ ਮਸਲੇ ਉਠਾਵੇਗਾ।