ਅਚਾਨਕ ਜੇਲ੍ਹ ਪਹੁੰਚੇ, ਜਿਲ੍ਹਾ ਤੇ ਸੈਸ਼ਨ ਜੱਜ, ਜੇਲ੍ਹ ਬੰਦੀਆਂ ਦੀਆਂ ਸੁਣੀਆਂ ਮੁਸ਼ਕਲਾਂ….

Advertisement
Spread information

ਰਘਵੀਰ ਹੈਪੀ, ਬਰਨਾਲਾ 3 ਜੂਨ 2024

      ਜਿਲ੍ਹਾ ਅਤੇ ਸੈਸ਼ਨਜ਼ ਜੱਜ / ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਬੀ.ਬੀ.ਐੱਸ. ਤੇਜ਼ੀ , ਬਰਨਾਲਾ ਵੱਲੋਂ ਜਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸ਼੍ਰੀ ਮਦਨ ਲਾਲ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਅਤੇ ਸ਼੍ਰੀ ਮਨਿੰਦਰ ਸਿੰਘ, ਅਸਿਸਟੈਂਟ ਲੀਗਲ ਏਡ ਡਿਫੈਂਸ ਕੌਂਸਲ ਬਰਨਾਲਾ ਹਾਜ਼ਰ ਸਨ।
 ਜਿਲ੍ਹਾ ਅਤੇ ਸੈਸ਼ਨਜ਼ ਜੱਜ / ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਜੇਲ੍ਹ ਬੰਦੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ ਅਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਵਾਇਆ। ਉਨ੍ਹਾਂ ਵੱਲੋਂ ਜੇਲ੍ਹ ਬੈਰਕਾਂ ਅਤੇ ਰਸੋਈ ਘਰ ਦੀ ਚੈਕਿੰਗ ਕੀਤੀ ਗਈ ਅਤੇ ਸਾਫ਼—ਸਫਾਈ ਦਾ ਜਾਇਜ਼ਾ ਵੀ ਲਿਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਕੈਦੀਆਂ/ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੁਫਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਮਾਨਯੋਗ ਹਾਈ ਕੋਰਟ ਅਤੇ ਮਾਨਯੋਗ ਸੁਪਰੀਮ ਕੋਰਟ ਵਿਚ ਅਪੀਲ ਕਰਨ ਦਾ ਤਰੀਕਾ ਅਤੇ ਲਿਮੀਟੇਸ਼ਨ ਪੀਰੀਅਡ ਬਾਰੇ ਵੀ ਜਾਗਰੂਕ ਕੀਤਾ।

Advertisement

      ਉਨ੍ਹਾਂ ਜੇਲ੍ਹ ਸੁਪਰਡੰਟ ਨੂੰ ਹਦਾਇਤ ਕੀਤੀ ਕਿ ਜੋ ਵੀ ਬੰਦੀ ਸਰਕਾਰੀ ਖਰਚੇ ਤੇ ਆਪਣੇ ਕੇਸ ਦੀ ਪੈਰਵਾਈ ਕਰਵਾਉਣਾ ਚਾਹੁੰਦਾ ਹੈ, ਉਸ ਦਾ ਫਾਰਮ ਭਰਕੇ ਦੋ ਦਿਨ ਦੇ ਵਿੱਚ-ਵਿੱਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੇ ਦਫ਼ਤਰ ਵਿਖੇ ਭੇਜਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਅਗਲੇਰੀ ਕਾਰਵਾਈ ਕੀਤੀ ਜਾ ਸਕੇ। ਜੇਲ੍ਹ ਸੁਪਰਡੈਂਟ ਨੇ ਦੱਸਿਆ ਕਿ ਐਸ.ਬੀ.ਆਈ./ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ ਦੇ ਸਹਿਯੋਗ ਨਾਲ ਜੇਲ੍ਹ ਬੰਦੀਆਂ ਲਈ ਅਚਾਰ ਅਤੇ ਪਾਪੜ ਬਣਾਉਣ ਸਬੰਧੀ ਵੋਕੇਸ਼ਨਲ ਕੋਰਸ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਜਿਸ ਵਿੱਚ 35 ਦੇ ਕਰੀਬ ਜੇਲ੍ਹ ਬੰਦੀਆਂ ਦੀ ਰਜਿਸਟ੍ਰੇਸ਼ਨ ਵੀ ਹੋ ਗਈ ਹੈ।

     ਮਾਨਯੋਗ ਸੈਸ਼ਨਜ਼ ਜੱਜ ਸਾਹਿਬ ਵੱਲੋਂ ਉੱਕਤ ਵੋਕੇਸ਼ਨਲ ਕੋਰਸ ਦੀ ਸ਼ੁਰੂਆਤ ਕਰਵਾਈ ਗਈ  ਅਤੇ ਇਹ ਕੋਰਸ ਕਰਨ ਵਾਲੇ ਬੰਦੀਆਂ ਦੀ ਸ਼ਲਾਘਾ ਕੀਤੀ ਅਤੇ ਬਾਕੀ ਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਅਜਿਹੇ ਵੋਕੇਸ਼ਨਲ ਕੋਰਸਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਤਾਂ ਜੋ ਜੇਲ੍ਹ ਤੋਂ ਜਾਣ ਮਗਰੋ ਕੋਈ ਕਿੱਤਾ ਸ਼ੁਰੂ ਕਰ ਸਕਣ। ਇਸ ਤੋਂ ਇਲਾਵਾ ਸ਼੍ਰੀ ਮਦਨ ਲਾਲ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਦੱਸਿਆ ਕਿ ਜਿਲ੍ਹਾ ਜੇਲ੍ਹ, ਬਰਨਾਲਾ ਵਿਖੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਇੱਕ ਲੀਗਲ ਏਡ ਕਲੀਨਿਕ ਚੱਲ੍ਹ ਰਿਹਾ ਹੈ। ਜਿੱਥੇ ਪੈਰਾ ਲੀਗਲ ਵਲੰਟੀਅਰ ਨਿਯੁਕਤ ਕੀਤਾ ਗਿਆ ਹੈ। ਬੰਦੀ ਆਪਣੇ ਕੇਸ ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਇਸ ਲੀਗਲ ਏਡ ਕਲੀਨਿਕ ਤੋਂ ਲੈ ਸਕਦੇ ਹਨ।

Advertisement
Advertisement
Advertisement
Advertisement
Advertisement
error: Content is protected !!