ਸਰੀਰਦਾਨ :ਮਾਨਵਤਾ ਭਲਾਈ ਦਾ ਧਰੂ ਤਾਰਾ ਬਣੀ  ਮਾਤਾ ਤਾਰਾ ਵੰਤੀ ਇੰਸਾਂ

Advertisement
Spread information

ਅਸ਼ੋਕ ਵਰਮਾ ,ਬਠਿੰਡਾ 5 ਜੂਨ 2024

        ਡੇਰਾ ਸੱਚਾ ਸੌਦਾ ਦੀ ਪ੍ਰੇਰਨਾ ਤਹਿਤ ਬਲਾਕ ਬਠਿੰਡਾ ਦੀ ਡੇਰਾ ਸ਼ਰਧਾਲੂ ਤਾਰਾਵਤੀ ਇੰਸਾਂ ਦੀ ਮੌਤ ਤੋਂ ਬਾਅਦ ਉਸ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਉਸਦੇ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤਾ ਹੈ ਜਿਸ ਨੂੰ ਮਾਨਵਤਾ ਦੀ ਸੇਵਾ ’ਚ ਵੱਡੀ ਪਹਿਲਕਦਮੀ ਮੰਨਿਆ ਜਾ ਰਿਹਾ ਹੈ। ਵੇਰਵਿਆਂ ਅਨੁਸਾਰ ਬਲਾਕ ਬਠਿੰਡਾ ਦੇ ਏਰੀਆ ਮਹਿਣਾ ਚੌਂਕ ਦੀ ਸੇਵਾਦਾਰ ਮਾਤਾ ਤਾਰਾ ਵੰਤੀ ਇੰਸਾਂ (70) ਦਾ ਦੇਹਾਂਤ ਹੋ ਗਿਆ ਸੀ। ਇਸ  ਤੋਂ ਬਾਅਦ ਉਸਦੇ ਬੇਟੇ ਜੋਗਿੰਦਰ ਕੁਮਾਰ, ਸੁਸ਼ੀਲ ਕੁਮਾਰ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਦੀ ਬਜਾਏ ਸਰੀਰ ਨੂੰ ਮੈਡੀਕਲ ਖੋਜਾਂ ਲਈ ਦਾਨ ਕਰਨ ਦਾ ਫੈਸਲਾ ਲਿਆ ਜਿਸ ਤਹਿਤ ਮ੍ਰਿਤਕ ਦੇਹ  ਮੁਜੱਫਰ ਨਗਰ ਮੈਡੀਕਲ ਕਾਲਜ ਅਤੇ ਹਸਪਤਾਲ, ਮੁਜੱਫਰ ਨਗਰ (ਉੱਤਰ ਪ੍ਰਦੇਸ਼) ਨੂੰ ਦਾਨ ਕੀਤੀ ਗਈ।

Advertisement

     ਇਸ ਮੌਕੇ ਹਾਜਰ ਡੇਰਾ ਸ਼ਰਧਾਲੂਆਂ ਨੇ ਮਾਤਾ ਤਾਰਾ ਵੰਤੀ ਇੰਸਾਂ ਅਮਰ ਰਹੇ, ਜਬ ਤੱਕ ਸੂਰਜ ਚਾਂਦ ਰਹੇਗਾ ਮਾਤਾ ਤਾਰਾ ਵੰਤੀ ਇੰਸਾਂ ਤੇਰਾ ਨਾਮ ਰਹੇਗਾ  ਦੇ ਨਾਅਰੇ ਲਾਏ ਅਤੇ ਮ੍ਰਿਤਕ ਦੀ ਦੇਹ ਨੂੰ ਰਿਸ਼ਤੇਦਾਰਾਂ, ਸਨੇਹੀਆਂ ਅਤੇ ਵੱਡੀ ਗਿਣਤੀ ’ਚ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮ੍ਰਿਤਕ ਦੇ ਨਿਵਾਸ ਸਥਾਨ ਤੋਂ ਕਾਫਲੇ ਦੇ ਰੂਪ ’ਚ ਅੰਤਿਮ ਵਿਦਾਇਗੀ ਦਿੱਤੀ। ਇਸ ਮੌਕੇ ਏਰੀਆ ਪ੍ਰੇਮੀ ਸੇਵਕ ਵਿਨੋਦ ਇੰਸਾਂ ਅਤੇ ਪ੍ਰੇਮੀ ਸੇਵਕ ਨੀਤੂ ਇੰਸਾਂ ਨੇ ਦੱਸਿਆ ਕਿ ਬਠਿੰਡਾ ਸ਼ਹਿਰ ਵਿੱਚ ਇਹ 111 ਵਾਂ ਸ਼ਰੀਰਦਾਨ ਹੈ। ਉਨ੍ਹਾਂ ਦੱਸਿਆ ਕਿ ਮਾਤਾ ਤਾਰਾ ਵੰਤੀ ਇੰਸਾਂ ਨੇ ਮੌਤ ਉਪਰੰਤ ਸ਼ਰੀਰਦਾਨ ਕਰਨ ਦਾ ਪ੍ਰਣ ਲਿਆ ਹੋਇਆ ਸੀ ਜਿਸ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪੂਰਾ ਕੀਤਾ ਹੈ।  ਉਨ੍ਹਾਂ ਦੱਸਿਆ ਕਿ ਉਹ ਲਗਭਗ 35 ਸਾਲ ਪਹਿਲਾਂ ਡੇਰਾ ਸੱਚਾ ਸੌਦਾ ਨਾਲ ਜੁੜਕੇ ਸੇਵਾ ਕਰਦੇ ਆ ਰਹੇ ਸਨ।  
                ਇਸ ਮੌਕੇ 85 ਮੈਂਬਰ ਪੰਜਾਬ ਵਿਕਾਸ ਇੰਸਾਂ ਨੇ ਦੱਸਿਆ ਕਿ ਮਾਤਾ ਤਾਰਾ ਵੰਤੀ ਜੀ ਮਾਨਵਤਾ ਭਲਾਈ ਦੇ ਕਾਰਜਾਂ ’ਚ ਅੱਗੇ ਹਮੇਸ਼ਾਂ ਹੀ ਅੱਗੇ ਰਹਿੰਦੇ ਸਨ।  ਇਸ ਮੌਕੇ ਵਾਰਡ ਨੰ. 26 ਦੇ ਕੌਂਸਲਰ ਸੰਦੀਪ ਬੌਬੀ ਨੇ ਕਿਹਾ ਕਿ ਮੇਰੇ ਵਾਰਡ ਦੇ ਡੇਰਾ ਸ਼ਰਧਾਲੂ ਮਾਤਾ ਤਾਰਾ ਵੰਤੀ ਇੰਸਾਂ ਜੋ ਕਿ ਅੱਜ ਸਵੇਰੇ ਆਪਣੀ ਸਵਾਸਾਂ ਰੂਪੀ ਪੂੰਜੀ ਪੂਰੀ ਕਰਕੇ ਪ੍ਰਮਾਤਮਾ ਦੀ ਗੋਦ ਵਿਚ ਜਾ ਬਿਰਜੇ ਸਨ ਉਸਦੀ ਮ੍ਰਿਤਕ ਦੇਹ ਮੈਡੀਕਲ ਦੇ ਵਿਦਿਆਰਥੀਆਂ ਲਈ ਖੋਜ ਕਾਰਜ ਕਰਨ ਵਾਸਤੇ ਮੈਡੀਕਲ ਕਾਲਜ ਨੂੰ ਦਾਨ ਕੀਤੀ ਗਈ ਹੈ।  ਦੁੱਖ ਦੀ ਘੜੀ ਵਿਚ ਅਜਿਹੇ ਫੈਸਲੇ ਲੈਣ ਬਹੁਤ ਮੁਸ਼ਕਲ ਹੁੰਦੇ ਹਨ ਪ੍ਰੰਤੂ ਇਸ ਪਰਿਵਾਰ ਨੇ ਵੱਡਾ ਹੌਂਸਲਾ ਦਿਖਾਇਆ ਹੈ ਜੋ ਕਿ ਸ਼ਲਾਘਾਯੋਗ ਹੈ।
               ਇਸ ਮੌਕੇ 85 ਮੈਂਬਰ ਪੰਜਾਬ ਕੁਲਬੀਰ ਸਿੰਘ ਇੰਸਾਂ, 85 ਮੈਂਬਰ ਭੈਣ ਕੁਲਦੀਪ ਕੌਰ ਇੰਸਾਂ, ਅਮਰਜੀਤ ਕੌਰ ਇੰਸਾਂ, ਸੁਖਵਿੰਦਰ ਇੰਸਾਂ,  ਪ੍ਰੇਮੀ ਸੰਮਤੀ ਏਰੀਆ ਮਹਿਣਾ ਚੌਂਕ ਦੇ 15 ਮੈਂਬਰ ਸੁਨੀਲ ਇੰਸਾਂ, ਨਰਿੰਦਰ ਇੰਸਾਂ, ਨੀਰਜ ਇੰਸਾਂ, ਕੇਵਲ  ਇੰਸਾਂ, ਗੌਰਵ ਇੰਸਾਂ, ਭੈਣ ਕਿਰਨਾ ਇੰਸਾਂ, ਸਪਨਾ ਇੰਸਾਂ, ਪ੍ਰਿਅੰਕਾ ਇੰਸਾਂ, ਬਲਾਕ ਬਠਿੰਡਾ ਦੇ ਵੱਖ-ਵੱਖ ਏਰੀਆ ਦੇ ਪ੍ਰੇਮੀ ਸੰਮਤੀਆਂ ਦੇ ਸੇਵਾਦਾਰ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਜਿੰਮੇਵਾਰ, ਸੇਵਾਦਾਰ, ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ, ਸੇਵਾਦਾਰ, ਰਿਸ਼ੇਤਦਾਰ, ਸਨੇਹੀ ਅਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਵੱਡੀ ਗਿਣਤੀ ਸਾਧ ਸੰਗਤ ਹਾਜਰ ਸੀ।

Advertisement
Advertisement
Advertisement
Advertisement
Advertisement
error: Content is protected !!