ਹੋ ਗਿਆ ਜਿਮਨੀ ਚੋਣ ਦਾ ਐਲਾਨ,,ਚੋਣ ਜਾਬਤਾ ਫਿਰ ਲਾਗੂ

Advertisement
Spread information

ਹਰਿੰਦਰ ਨਿੱੱਕਾ ,ਚੰਡੀਗੜ੍ਹ 10 ਜੂਨ 2024

   ਇੱਕ ਵਾਰ ਫਿਰ, ਪੰਜਾਬ ਅੰਦਰ ਚੋਣਾਂ ਦਾ ਬਿਗਲ ਵੱਜ ਗਿਆ ਹੈ। ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਹੋਰਨਾਂ ਰਾਜਾਂ ਦੀਆਂ ਜਿਮਨੀ ਚੋਣਾਂ ਦੇ ਨਾਲ ਨਾਲ ,ਹਾਲੇ ਕੁੱਝ ਦਿਨ ਪਹਿਲਾਂ ਹੀ,ਖਾਲੀ ਹੋਈ ਪੰਜਾਬ ਵਿਧਾਨ ਸਭਾ ਦੇ ਹਲਕਾ ਜਲੰਧਰ ਵੈਸਟ ਦੀ ਜਿਮਨੀ ਚੋਣ ਵੀ 10 ਜੁਲਾਈ ਨੂੰ ਹੋਵੇਗੀ। ਇਹ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਵੱਲੋਂ  ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫਾ ਦੇਣ ਕਾਰਣ ਖਾਲੀ ਹੋਈ ਹੈ। ਸ਼ੀਤਲ ਅੰਗੁਰਾਲ ਨੇ ਲੋਕ ਸਭਾ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ,ਆਪ ਨੂੰ ਛੱਡ ਕੇ, ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ੍ਹ ਲਿਆ ਸੀ।        ਬੇਸ਼ੱਕ, ਉਨ੍ਹਾਂ ਕੁੱਝ ਦਿਨ ਪਹਿਲਾਂ ਆਪਣਾ ਅਸਤੀਫਾ ਵਾਪਿਸ ਵੀ ਲੈਣ ਲਈ, ਸਪੀਕਰ ਵਿਧਾਨ ਸਭਾ ਨੂੰ ਪੱਤਰ ਲਿਖਿਆ ਸੀ,ਪਰੰਤੂ ਸਪੀਕਰ ਕੁਲਤਾਰ ਸਿੰਘ ਸੰਧਵਾਂ,ਵੱਲੋਂ  (ਸ਼ੀਤਲ ਅੰਗੁਰਾਲ ) ਦਾ ਅਸਤੀਫਾ ਵਾਪਿਸ ਲੈਣ ਲਈ ਭੇਜੇ ਪੱਤਰ ਨੂੰ ਦਰਕਿਨਾਰ ਕਰਦੇ ਹੋਏ, ਅਸਤੀਫਾ ਪ੍ਰਵਾਨ ਕਰ ਲਿਆ । ਜਿਸ ਕਾਰਨ ਇਹ ਸੀਟ ਉੱਤੇ ਜਿਮਨੀ ਚੋਣ, ਹੋਰਨਾਂ ਰਾਜਾਂ ਦੀਆਂ ਜਿਮਨੀ ਚੋਣਾਂ ਦੇ ਨਾਲ ਨਾਲ ਹੀ ਜਲੰਧਰ ਵੈਸਟ ਦੀ ਚੋਣ ਕਰਵਾਉਣ ਦਾ ਫੈਸਲਾ ਕਰ ਦਿੱਤਾ ਗਿਆ। ਚੋਣ ਪ੍ਰੋਗਰਾਮ ਦਾ ਐਲਾਨ ਹੁੰਦਿਆਂ ਹੀ, ਜਲੰਧਰ ਹਲਕੇ ਅੰਦਰ ਚੋਣ ਜਾਬਤਾ ਵੀ ਲਾਗੂ ਹੋ ਗਿਆ ਹੈ।

Advertisement

ਚੋਣ ਪ੍ਰੋਗਰਾਮ ਹੇਠ ਲਿਖੇ ਅਨੁਸਾਰ ਹੈ:-

    ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ।

     ਸਿਬਿਨ ਸੀ ਨੇ ਦੱਸਿਆ ਕਿ 14 ਜੂਨ
(ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਤਾਰੀਖ 26 ਜੂਨ (ਬੁੱਧਵਾਰ) ਹੈ। ਉਨ੍ਹਾਂ ਦੱਸਿਆ ਕਿ 10 ਜੁਲਾਈ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ (ਸ਼ਨੀਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।

      ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਦੇ ਐਲਾਨ ਦੇ ਨਾਲ ਹੀ ਅੱਜ ਤੋਂ ਯਾਨੀ ਕਿ ਸੋਮਵਾਰ ਤੋਂ ਜਲੰਧਰ ਪੱਛਮੀ ਹਲਕੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਹ ਜ਼ਾਬਤਾ 15 ਜੁਲਾਈ (ਸੋਮਵਾਰ) ਤੱਕ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ। ਜ਼ਿਕਰਯੋਗ ਹੈ ਕਿ 34-ਜਲੰਧਰ ਪੱਛਮੀ (ਐਸ.ਸੀ) ਦੇ ਵਿਧਾਇਕ ਸ਼ੀਤਲ ਅੰਗੂਰਾਲ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ।
——-

Advertisement
Advertisement
Advertisement
Advertisement
Advertisement
error: Content is protected !!