ਲੋਕ ਮਿਲਣੀ- DIG ਹਰਚਰਨ ਸਿੰਘ ਭੁੱਲਰ ਨੇ ਬੰਨ੍ਹਿਆ ਸਮਾਂ…!

Advertisement
Spread information

ਹਰਿੰਦਰ ਨਿੱਕਾ, ਪਟਿਆਲਾ 10 ਜੂਨ 2024

    ਪਟਿਆਲਾ ਰੇਂਜ, ਪਟਿਆਲਾ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ, ਆਈ.ਪੀ.ਐਸ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ, ਉਨ੍ਹਾਂ ਆਪਣੀ ਰੇਂਜ ਅਧੀਨ ਆਉਂਦੇ ਜਿਲ੍ਹਿਆ ਪਟਿਆਲਾ, ਬਰਨਾਲਾ, ਸੰਗਰੂਰ ਅਤੇ ਮਲੇਰਕੋਟਲਾ ਦੇ ਨਾਗਰਿਕਾਂ ਨੂੰ ਮਿਲਣ ਅਤੇ ਜਨਤਕ ਸ਼ਿਕਾਇਤਾ ਦੇ ਨਿਪਟਾਰੇ ਲਈ ਸਮਾਂ ਨਿਸ਼ਚਿਤ ਕਰ ਦਿੱਤਾ ਹੈ।           ਡੀਆਈਜੀ ਭੁੱਲਰ ਨੇ ਕਿਹਾ ਹੈ ਉਹ ਹਰ ਕੰਮਕਾਜ ਵਾਲੇ ਦਿਨ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰ ਵਿਚ ਲੋਕਾਂ ਨੂੰ ਮਿਲਣ ਲਈ ਉਪਲੱਭਧ ਰਹਿਣਗੇ।             

    ਉਨ੍ਹਾਂ ਕਿਹਾ ਕਿ ਰੇਂਜ ਅਧੀਨ ਪੈਂਦੇ ਇਲਾਕਿਆਂ ਦਾ ਰਹਿਣ ਵਾਲਾ ਹਰ ਨਾਗਰਿਕ ਆਪਣੀਆ ਸ਼ਿਕਾਇਤਾਂ ਸੰਬੰਧੀ ਉਨ੍ਹਾਂ ਨੂੰ ਨਿੱਜੀ ਤੌਰ ਪਰ , ਦਫਤਰ ਵਿਖੇ ਬੇਝਿਜਕ ਮਿਲ ਸਕਦਾ ਹੈ।

  ਡੀਆਈਜੀ ਭੁੱਲਰ ਨੇ ਕਿਹਾ ਕਿ ਨਾਗਰਿਕਾਂ ਤੱਕ ਪਹੁੰਚ ਕਰਨਾ ਪੁਲਿਸਿੰਗ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਅਮਨ ਕਾਨੂੰਨ ਦੀ ਵਿਵਸਥਾ ਮਜਬੂਤ ਬਣਾ ਕੇ ਰੱਖਣ ਲਈ ਅਤੇ ਭਾਈਚਾਰਕ ਸਾਂਝ ਦੀ ਕਾਇਮੀ  ਲਈ ਪੰਜਾਬ ਪੁਲਿਸ ਲਗਾਤਾਰ ਯਤਨਸ਼ੀਲ ਹੈ।

Advertisement
Advertisement
Advertisement
Advertisement
error: Content is protected !!