ਰਘਵੀਰ ਹੈਪੀ, ਬਰਨਾਲਾ 12 ਜੂਨ 2024
ਪਿਛਲੇ ਲੰਮੇ ਸਮੇਂ ਤੋਂ ਸਿੱਖਿਆ ਦੇ ਖੇਤਰ ਵਿੱਚ ਆਪਣਾ ਨਾਂ ਰੁਸ਼ਨਾ ਰਹੀ, ਸੰਸਥਾ ਐੱਸ.ਐੱਸ.ਡੀ ਕਾਲਜ ਬਰਨਾਲਾ, ਵਿੱਚ ਦਾਖਿਲਾ ਲੈਣ ਲਈ ਇਲਾਕੇ ਦੇ ਵਿਦਿਆਰਥੀਆਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ । ਕਾਮਰਸ ਸਟਰੀਮ ਐਂਟਰੀ ਪੁਆਇੰਟ ਦੀਆਂ ਸਾਰੀਆਂ ਸੀਟਾਂ ਭਰ ਜਾਣ ਤੋਂ ਬਾਅਦ ਐਸ.ਡੀ ਸਭਾ ਰਜਿਟਰਡ ਬਰਨਾਲਾ ਦੇ ਸਰਪ੍ਰਸਤ ਸ਼੍ਰੀ ਸ਼ਿਵ ਦਰਸ਼ਨ ਕੁਮਾਰ ਸ਼ਰਮਾ ਵੱਲੋਂ ਕਾਲਜ ਸਟਾਫ ਨੂੰ ਵਿਸ਼ੇਸ਼ ਤੌਰ ਤੇ ਮੁਬਾਰਕਬਦ ਦਿੱਤੀ । ਐਸ.ਡੀ ਸਭਾ (ਰਜਿ) ਬਰਨਾਲਾ ਦੇ ਚੇਅਰਮੈਨ ਨੇ ਦੱਸਿਆ ਕਿ ਕਾਲਜ ਦੇ ਪ੍ਰਿੰਸੀਪਲ ਰਾਕੇਸ਼ ਜਿੰਦਲ ਦੀ ਯੋਗ ਅਗਵਾਈ ਹੇਠ ਕਾਮਰਸ ਸਟਰੀਮ ਦੀਆਂ ਸਾਰੀਆਂ ਸੀਟਾਂ ਭਰ ਚੁੱਕੀਆਂ ਹਨ।
ਐਸ.ਡੀ ਸਭਾ (ਰਜਿ) ਬਰਨਾਲਾ ਦੇ ਜਨਰਲ ਸਕਤਰ ਸ਼੍ਰੀ ਸ਼ਿਵ ਸਿੰਗਲਾ ਨੇ ਦੱਸਿਆ ਕਿ ਸੰਸਥਾ, ਵਿਦਿਆਰਥੀਆਂ ਦੇ ਉਜੱਲ ਭਵਿਖ ਲਈ ਕਾਮਨਾ ਕਰਦੀ ਹੈ। ਉਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਜੋੜਨ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਕਾਲਜ ਵਿਖ਼ੇ 80% ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਦਾਖਲਾ ਲੈ ਚੁੱਕੇ ਹਨ।
ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਭਾਰਤ ਭੂਸ਼ਣ ਨੇ ਵਿਭਾਗ ਦੇ ਮੁਖੀ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਵਿਦਿਆਰਥੀਆਂ ਦੇ ਭਵਿੱਖ ਲਈ ਐਸ.ਡੀ ਸਭਾ (ਰਜਿ) ਬਰਨਾਲਾ ਵਧੇਰੇ ਚਿੰਤਤ ਹੈ। ਇਸ ਮੌਕੇ ਕਾਲਜ ਦੇ ਕੋਆਰਡੀਨੇਟਰ ਮੁਨੀਸ਼ੀ ਦੱਤ ਸ਼ਰਮਾ,ਕਾਲਜ ਦੇ ਡੀਨ ਨੀਰਜ ਸ਼ਰਮਾ,ਡਾ ਬਿਕਰਮਜੀਤ ਪੁਰਬਾ ਅਤੇ ਸਮੂਹ ਸਟਾਫ ਵੀ ਹਾਜਰ ਸਨ।