ਬਰਨਾਲਾ ਲਈ ਮਾਣ, ਰਾਜਨੀਤੀ ਸ਼ਾਸਤਰ 11 ਵੀਂ ਜਮਾਤ ਦੀ ਪਾਠ ਪੁਸਤਕ ‘ਚ ਜ਼ਿਲ੍ਹੇ ਦੇ ਅਧਿਆਪਕਾਂ ਨੇ ਬਤੌਰ ਲੇਖਕ ਨਿਭਾਈ ਭੂਮਿਕਾ

Advertisement
Spread information

ਹਿੰਦੀ ਅਤੇ ਅੰਗਰੇਜ਼ੀ ਅਨੁਵਾਦ ਵੀ ਜ਼ਿਲ੍ਹਾ ਬਰਨਾਲਾ ਦੇ ਅਧਿਆਪਕਾਂ ਨੇ ਕੀਤਾ

ਸੋਨੀ ਪਨੇਸਰ, ਬਰਨਾਲਾ 16 ਜੂਨ 2024
      ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦੇ ਅਕਾਦਮਿਕ ਸ਼ਾਖਾ ਦੇ ਵਿਸ਼ਾ ਮਾਹਿਰ ਰਮਿੰਦਰਜੀਤ ਸਿੰਘ ਵਾਸੂ ਦੀ ਵਿਸ਼ੇਸ਼ ਪਹਿਲਕਦਮੀ ਸਦਕਾ ਉਨ੍ਹਾਂ ਦੀ ਅਗਵਾਈ ’ਚ ਗਿਆਰਵੀਂ ਜਮਾਤ ਦੀ ਰਾਜਨੀਤੀ ਸ਼ਾਸਤਰ ਵਿਸ਼ੇ ਦੀ ਕਿਤਾਬ ਛਪ ਕੇ ਤਿਆਰ ਹੋ ਚੁੱਕੀ ਹੈ। ਇਸ ਕਿਤਾਬ ’ਚ ਜ਼ਿਲ੍ਹਾ ਬਰਨਾਲਾ ਦੇ ਹੋਣਹਾਰ ਅਧਿਆਪਕਾਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਦੇ ਲੈਕਚਰਾਰ ਪਰਮਿੰਦਰ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲ ਦੇ ਲੈਕਚਰਾਰ ਪ੍ਰਵੀਨ ਕੁਮਾਰ ਨੇ ਬਤੌਰ ਲੇਖਕ ਭੂਮਿਕਾ ਨਿਭਾਈ ਗਈ ਹੈ। ਇਸ ਕਿਤਾਬ ਦਾ ਅੰਗਰੇਜ਼ੀ ਅਨੁਵਾਦ ਲੋਕ ਕਵੀ ਸੰਤ ਰਾਮ ਉਦਾਸੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਏਸਰ ਤੋਂ ਮਨਜੀਤ ਕੌਰ ਅਤੇ ਹਿੰਦੀ ਅਨੁਵਾਦ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਤੋਂ ਮੈਡਮ ਲਲਿਤਾ ਵਲੋਂ ਕੀਤਾ ਗਿਆ ਹੈ।
       ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਬਰਨਾਲਾ ਮੈਡਮ ਇੰਦੂ ਸਿਮਕ ਵਲੋਂ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਉੱਪ ਜਿਲਾ ਸਿੱਖਿਆ ਅਫਸਰ ਸੈਕੰਡਰੀ ਡਾ. ਬਰਜਿੰਦਰਪਾਲ ਸਿੰਘ ਵਲੋਂ ਭਵਿੱਖ ’ਚ ਅਜਿਹੇ ਉਪਰਾਲੇ ਕਰਨ ਲਈ ਹੱਲਾਸ਼ੇਰੀ ਦਿੱਤੀ ਗਈ। ਉੱਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਵਸੁੰਧਰਾ ਕਪਿਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਿਤਾਬ ਸਾਰੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫਤ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ ਮਨਪਾਲ ਸਿੰਘ ਐੱਲ.ਏ. ਅਤੇ ਸੁਪਰਡੰਟ ਰੇਸ਼ਮ ਸਿੰਘ ਆਦਿ ਹਾਜ਼ਰ ਸਨ।

Advertisement
Advertisement
Advertisement
Advertisement
Advertisement
error: Content is protected !!