ਮਿਸ਼ਨ ਫਤਿਹ-ਜ਼ਿਲ੍ਹਾ ਲੁਧਿਆਣਾ ਵਿੱਚ 26 ਹੋਰ ਮਰੀਜ਼ ਹੋਏ ਤੰਦਰੁਸਤ 

Advertisement
Spread information

ਲੋਕ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਘਰਾਂ ਅੰਦਰ ਹੀ ਰਹਿਣ-ਡਿਪਟੀ ਕਮਿਸ਼ਨਰ


ਦਵਿੰਦਰ ਡੀ.ਕੇ.  ਲੁਧਿਆਣਾ, 29 ਜੂਨ 2020

ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ 26 ਹੋਰ ਮਰੀਜ਼ਾਂ ਦੇ ਠੀਕ ਹੋਣ ਨਾਲ ਕੋਵਿਡ 19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਤੋਂ ਇਲਾਵਾ ਅੱਜ ਇਸ ਬਿਮਾਰੀ ਨਾਲ ਸੰਬੰਧਤ 18 ਹੋਰ ਮਾਮਲੇ ਸਾਹਮਣੇ ਆਏ ਹਨ। ਜੋ ਕਿ ਜ਼ਿਲ•ਾ ਲੁਧਿਆਣਾ ਅਤੇ ਹੋਰ ਜ਼ਿਲਿ•ਆਂ ਨਾਲ ਸੰਬੰਧਤ ਹਨ।
ਉਨ•ਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫਤਹਿ’ ਤਹਿਤ ਲੋਕਾਂ ਨੂੰ ਕੋਵਿਡ 19 ਬਿਮਾਰੀ ਤੋਂ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਚੱਲਦਿਆਂ ਜ਼ਿਲ•ਾ ਲੁਧਿਆਣਾ ਵਿੱਚ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਮਿਤੀ 29 ਜੂਨ, 2020 ਤੱਕ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ 571 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।
ਉਨ•ਾਂ ਕਿਹਾ ਕਿ ਜ਼ਿਲ•ਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 32253 ਨਮੂਨੇ ਲਏ ਗਏ ਹਨ, ਜਿਨ•ਾਂ ਵਿੱਚੋਂ 31422 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ•ਾਂ ਵਿੱਚੋਂ 30428 ਨਤੀਜੇ ਨੈਗੇਟਿਵ ਆਏ ਹਨ, ਜਦਕਿ 831 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ•ਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ 800 ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਦਕਿ 194 ਮਰੀਜ਼ ਹੋਰ ਜ਼ਿਲਿ•ਆਂ ਨਾਲ ਸੰਬੰਧਤ ਹਨ। ਉਨ•ਾਂ ਕਿਹਾ ਕਿ ਬਦਕਿਸਮਤੀ ਨਾਲ 19 ਮੌਤਾਂ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ ਅਤੇ 23 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ। ਹੁਣ ਤੱਕ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ 571 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।
ਉਨ•ਾਂ ਕਿਹਾ ਕਿ ਹੁਣ 13607 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 3017 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 245 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨ•ਾਂ ਦੱਸਿਆ ਕਿ ਜ਼ਿਲ•ਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ•ਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿੱਚ ਹੈ। ਇਸੇ ਤਰ•ਾਂ ਅੱਜ ਵੀ 693 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਜਿਨ•ਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।
ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ ‘ਤੇ ਪਾਲਣਾ ਕਰਨ।ਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਸਹਾਇਤਾ ਕਰਨਗੇ।  

Advertisement
Advertisement
Advertisement
Advertisement
Advertisement
Advertisement
error: Content is protected !!