ਅਦੀਸ਼ ਗੋਇਲ ,ਬਰਨਾਲਾ, 20 ਜੂਨ 2024
ਸਿਹਤ ਵਿਭਾਗ ਬਰਨਾਲਾ ਵੱਲੋ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ ਤਹਿਤ ਸਿਹਤ ਵਿਭਾਗ ਦੇ ਰਾਸ਼ਟਰੀ ਪ੍ਰੋਗਰਾਮ ਗੈਰ ਸੰਚਾਰੀ ਬਿਮਾਰੀਆਂ (ਬਲੱਡ ਪ੍ਰੈਸ਼ਰ, ਸ਼ੂਗਰ) ਕੰਟਰੋਲ ਕਰਨ ਵਿੱਚ ਚੰਗੀ ਕਾਰਗੁਜ਼ਾਰੀ ਕਰਨ ਬਦਲੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਅਜਿਹਾ ਮਾਣ ਸਨਮਾਨ ਹਰ ਇਕ ਸਿਹਤ ਕਰਮੀ ਲਈ ਇੱਕ ਪ੍ਰੇਰਣਾਦਇਕ ਸਰੋਤ ਬਣਦਾ ਹੈ ਤਾਂ ਜੋ ਹੋਰ ਸਿਹਤ ਕਰਮੀ ਵੀ ਆਪੋ ਆਪਣੇ ਖੇਤਰ ਵਿੱਚ ਚੰਗਾ ਕੰਮ ਕਰਨ ਜਿਸ ਨਾਲ ਅਗਲੀ ਵਾਰ ਇਹ ਸਨਮਾਨ ਉਨ੍ਹਾਂ ਨੂੰ ਜ਼ਰੂਰ ਮਿਲੇ ।
ਡਾ ਪ੍ਰਵੇਸ਼ ਕੁਮਾਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਨੇ ਕਿਹਾ ਕਿ ਇਹ ਰਾਸ਼ਟਰੀ ਪ੍ਰੋਗਰਾਮ ਸਿਹਤ ਵਿਭਾਗ ਦਾ ਇਕ ਅਹਿਮ ਪ੍ਰੋਗਰਾਮ ਹੈ ਜਿਸਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਸਿਹਤ ਕਰਮੀ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ । ਡਾ ਮਨੋਹਰ ਲਾਲ ਸਹਾਇਕ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਾਰੇ ਜ਼ਿਲ੍ਹੇ ਵਿੱਚੋਂ ਵਧੀਆ ਕਾਰਗੁਜ਼ਾਰੀ ਵਾਲੀਆਂ 10 ਕਮਿਊਨਟੀ ਹੈਲਥ ਅਫ਼ਸਰ ਅਤੇ 10 ਆਸ਼ਾ ਵਰਕਰਾਂ ਦਾ ਸਨਮਾਨ ਕੀਤਾ ਗਿਆ। ਇਸ ਸਨਮਾਨ ਸਮਾਰੋਹ ਮੌਕੇ ਡਾ ਵਿਧੀਸ਼ਾ ਦਾਸ ਸਟੇਟ ਐਨ. ਸੀ.ਡੀ. ਸਲਾਹਕਾਰ , ਰਸ਼ਪਾਲ ਸਿੰਘ, ਕੁਲਦੀਪ ਸਿੰਘ ਮਾਨ ਜਿਲਾ ਮਾਸ ਮੀਡੀਆ ਅਫਸਰ, ਹਰਜੀਤ ਸਿੰਘ ਜਿਲਾ ਬੀ.ਸੀ.ਸੀ. ਕੋਆਰਡੀਨੇਟਰ, ਸ਼ਿਵਾਨੀ ਬੀ.ਈ.ਈ. ਆਦਿ ਹਾਜ਼ਰ ਸਨ ।