ਮਿਸ਼ਨ ਫਤਹਿ-ਉਚੇਰੀ ਸਿੱਖਿਆ ਅਦਾਰਿਆਂ ਨੇ ਵਿਦਿਆਰਥੀਆਂ ਨਾਲ ਕੀਤਾ ਆਨਲਾਈਨ ਸੰਪਰਕ

Advertisement
Spread information

ਲੋਕਾਂ ਨੂੰ ਕੋਵਿਡ ਦੀਆਂ ਸਾਵਧਾਨੀਆਂ ਬਾਰੇ ਜਾਗਰੂਕ ਕਰਨ ਲਈ ਵਿਦਿਆਰਥੀਆਂ ਨੂੰ ਕੀਤਾ ਲਾਮਬੰਦ

ਸਮਾਜ ਦਾ ਹਰ ਵਰਗ ਆਪਣੇ-ਆਪਣੇ ਪੱਧਰ ‘ਤੇ ਪਾਵੇ ਯੋਗਦਾਨ-ਡਿਪਟੀ ਕਮਿਸ਼ਨਰ


ਦਵਿੰਦਰ ਡੀ.ਕੇ. ਲੁਧਿਆਣਾ

             ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਅੱਜ ਵੱਖ-ਵੱਖ ਉਚੇਰੀ ਸਿੱਖਿਆ ਨਾਲ ਸੰਬੰਧਤ ਵਿਦਿਅਕ ਅਦਾਰਿਆਂ ਨੇ ਵਿਦਿਆਰਥੀਆਂ ਨਾਲ ਆਨਲਾਈਨ ਸੰਪਰਕ ਕਰਕੇ ਉਨ•ਾਂ ਨੂੰ ਇਸ ਮਿਸ਼ਨ ਨੂੰ ਸਫ਼ਲ ਕਰਨ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਉਚੇਰੀ ਸਿੱਖਿਆ ਵਿਦਿਅਕ ਅਦਾਰਿਆਂ ਦੇ ਇਸ ਉੱਦਮ ਦੀ ਸ਼ਲਾਘਾ ਕਰਦਿਆਂ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ-ਆਪਣੇ ਪੱਧਰ ‘ਤੇ ਲੋਕਾਂ ਨੂੰ ਕੋਵਿਡ ਦੀਆਂ ਸਾਵਧਾਨੀਆਂ ਬਾਰੇ ਜਾਗਰੂਕ ਕਰਕੇ ਇਸ ਮਿਸ਼ਨ ਨੂੰ ਕਾਮਯਾਬ ਕਰਨ ਲਈ ਯੋਗਦਾਨ ਪਾਉਣ।
                    ਲੁਧਿਆਣਾ ਦੇ ਸਰਕਾਰੀ ਕਾਲਜ (ਲੜਕੇ) ਦੇ ਪ੍ਰਿੰਸੀਪਲ ਧਰਮ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਜ਼ਿਲ•ਾ ਪ੍ਰਸਾਸ਼ਨ ਵੱਲੋਂ ਮਿਲੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਉਨ•ਾਂ ਵੱਲੋਂ ਵਿਦਿਆਰਥੀਆਂ ਨੂੰ ਇਸ ਸਥਿਤੀ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਦੀ ਜਿੰਮੇਵਾਰੀ ਲੈਣ ਦੀ ਅਪੀਲ ਕੀਤੀ ਗਈ। ਵਿਦਿਆਰਥੀਆਂ ਨੂੰ ਜਾਗਰੂਕਤਾ ਦੇ ਨਾਲ-ਨਾਲ ਖੁਦ ਦੀ ਸਿਹਤ ਦਾ ਖਿਆਲ ਰੱਖਣ ਬਾਰੇ ਵੀ ਕਿਹਾ ਗਿਆ। ਸਾਰੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ-ਆਪਣੇ ਸਮਾਰਟਫੋਨ ‘ਤੇ ਕੋਵਾ ਮੋਬਾਈਲ ਐਪਲੀਕੇਸ਼ਨ ਡਾਊਨਲੋਡ ਕਰਕੇ ਰੋਜ਼ਾਨਾ ਦੀ ਆਪਣੀ ਮਿਸ਼ਨ ਫਤਹਿ ਵਾਰੀਅਰ ਵਜੋਂ ਹਾਜ਼ਰੀ ਲਗਵਾਉਣੀ ਯਕੀਨੀ ਬਣਾਉਣ।
                      ਉਨ•ਾਂ ਕਿਹਾ ਕਿ ਲੋਕਾਂ ਨੂੰ ਵਾਰ ਵਾਰ ਹੱਥ ਧੋਣ, ਸੈਨੇਟਾਈਜਰ, ਮਾਸਕ, ਦਸਤਾਨਿਆਂ ਦੀ ਵਰਤੋ, ਸਮਾਜਿਕ ਦੂਰੀ ਕਾਇਮ ਰੱਖਣੀ, ਬੇਲੋੜੀ ਮੂਵਮੈਟ ਘਟਾਉਣੀ ਆਦਿ ਬਾਰੇ ਸਿੱਖਿਆ ਦਿੱਤੀ ਜਾਵੇ ਅਤੇ ਅਪੀਲ ਕੀਤੀ ਜਾਵੇ ਕਿ ਉਹ ਆਪਣੇ ਸਮਾਰਟ ਫੋਨਾਂ ਵਿੱਚ ਕੋਵਾ ਐਪਲੀਕੇਸ਼ਨ ਨੂੰ ਇੰਨਸਟਾਲ ਕਰਕੇ ਇਸ ਨੂੰ ਵਰਤੋ ਵਿੱਚ ਲਿਆਉਣ ਤਾਂ ਕਿ ਉਨ•ਾਂ ਨੂੰ ਕਰੋਨਾ ਸਬੰਧੀ ਅਪਡੇਟ ਆਸਾਨੀ ਨਾਲ ਮਿਲ ਸਕੇ।
                               ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰੋਨਾ ਖਿਲਾਫ ਜੰਗ ਨੂੰ ਜਿੱਤਣ ਲਈ ਵਾਰ ਵਾਰ ਹੱਥ ਸਾਬਣ ਜਾਂ ਸੈਨੇਟਾਈਜ਼ਰ ਨਾਲ ਧੋਣਾ, ਇਲਾਕੇ ਵਿਚ ਬਾਹਰੀ ਵਿਅਕਤੀਆਂ ਦੇ ਦਾਖਲੇ ਬਾਰੇ ਜਾਗਰੁਕ ਰਹਿਣਾ, ਵਾਇਰਸ ਦੇ ਮਰੀਜ਼ਾਂ ਨੂੰ ਟਰੈਕ ਕਰਨ ਅਤੇ ਉਨ•ਾਂ ਤੋਂ ਸੁਰੱਖਿਅਤ ਦੂਰੀ ਬਣਾਈ ਰੱਖਣ ਲਈ ਕੋਵਾ ਐਪ ਦੀ ਵਰਤੋਂ, ਘਰ ਕੁਆਰੰਟੀਨ ਦੀ ਮਹੱਤਤਾ, ਫਲੂ ਦੇ ਲੱਛਣ ਅਤੇ ਉਸ ਤੋਂ ਬਾਅਦ ਕਿਰਿਆ, ਪਾਬੰਦੀਆਂ ਅਤੇ ਉਲੰਘਣਾ ਦੇ ਮਾਮਲੇ ਵਿਚ ਜ਼ੁਰਮਾਨੇ/ਸਜਾਵਾਂ ਸਬੰਧੀ ਲਾਮਬੰਦ ਹੋ ਕੇ ਮਹਾਂਮਾਰੀ ਵਿਰੁੱਧ ਸਾਂਝੇ ਤੌਰ ‘ਤੇ ਲੜਨ ਅਤੇ ਇਸ ਗੱਲ ‘ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਵਾਇਰਸ ਦਾ ਖ਼ਤਰਾ ਘੱਟ ਨਹੀਂ ਹੋਇਆ ਹੈ। ਸਾਨੂੰ ਸਭ ਨੂੰ ਸਾਵਧਾਨੀ ਵਰਤਣ ਦੀ ਸਖਤ ਜ਼ਰੂਰਤ ਹੈ। ਉਨ•ਾਂ ਕਿਹਾ ਕਿ ਇਹ ਜਾਣਕਾਰੀ ਆਪਣੇ ਆਸ ਪਾਸ ਅਤੇ ਸਪੰਰਕ ਦੇ ਲੋਕਾਂ ਨਾਲ ਵੀ ਸਾਂਝੀ ਕੀਤੀ ਜਾਵੇ ਅਤੇ ਜਾਣਕਾਰੀ ਸਾਂਝੇ ਕਰਦੇ ਸਮੇਂ ਵੀ 2 ਗਜ ਦੀ ਦੂਰੀ ਅਤੇ ਮਾਸਕ ਲਗਾਉਣ ਦਾ ਪੂਰਾ ਧਿਆਨ ਰੱਖਿਆ ਜਾਵੇ।
                        ਸ੍ਰੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਤਹਿਤ ਲੋਕਾਂ ਵਿੱਚ ਵਿਭਾਗਾਂ ਵੱਲੋ ਆਪਣੀਆਂ ਡਿਊਟੀਆਂ ਕ੍ਰਮਵਾਰ ਨਿਭਾਈਆਂ ਜਾ ਰਹੀਆਂ ਹਨ। ਉਨ•ਾਂ ਕਿਹਾ ਕਿ ਮਿਤੀ 1 ਜੁਲਾਈ ਨੂੰ ਸਕੂਲ ਸਿੱਖਿਆ ਵਿਭਾਗ, 2 ਜੁਲਾਈ ਨੂੰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ, 3 ਜੁਲਾਈ ਨੂੰ ਸਿਹਤ ਵਿਭਾਗ, 7 ਜੁਲਾਈ ਨੂੰ ਖੇਡਾਂ ਅਤੇ ਯੂਥ ਸਰਵਿਸਜ਼ ਵਿਭਾਗ ਅਤੇ 5 ਜੁਲਾਈ ਨੂੰ ਕੋਆਪ੍ਰੇਟਿਵ ਸੋਸਾਇਟੀਆਂ ਦੁਆਰਾ ਲੋਕਾਂ ਵਿੱਚ ਜਾਗਰੂਕਤਾ ਫੈਲਾਈ ਜਾਵੇਗੀ।

Advertisement
Advertisement
Advertisement
Advertisement
Advertisement
Advertisement
error: Content is protected !!