ਜਲੰਧਰ ਜ਼ਿਮਨੀ ਚੋਣ ਨੂੰ ਦੇਖਦਿਆਂ ਮੁੱਖ ਮੰਤਰੀ ਨੇ ਪਲੋਸੇ ਠੇਕਾ ਮੁਲਾਜ਼ਮ

Advertisement
Spread information

ਅਸ਼ੋਕ ਵਰਮਾ, ਬਠਿੰਡਾ 3 ਜੁਲਾਈ 2024

           ਮੁੱਖ ਮੰਤਰੀ ਪੰਜਾਬ ਨਾਲ ਹੋਈ ਮੀਟਿੰਗ ਤੋਂ ਬਾਅਦ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਨੇ ਜਲਧਰ ’ਚ 5 ਜੁਲਾਈ ਨੂੰ ਕੀਤਾ ਜਾਣ ਵਾਲਾ ਰੋਸ ਮਾਰਚ ਮੁਲਤਵੀ ਕਰ ਦਿੱਤਾ ਹੈ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂਆਂ ਬਲਿਹਾਰ ਸਿੰਘ ਕਟਾਰੀਆ,ਜਗਰੂਪ ਸਿੰਘ ਲਹਿਰਾ ,ਗੁਰਵਿੰਦਰ ਸਿੰਘ ਪੰਨੂੰ,ਪਵਨਦੀਪ ਸਿੰਘ ,ਸਿਮਰਨਜੀਤ ਸਿੰਘ ਨੀਲੋਂ,ਜਸਪ੍ਰੀਤ ਸਿੰਘ ਗਗਨ,ਸ਼ੇਰ ਸਿੰਘ ਖੰਨਾ ਅਤੇ ਵਰਿੰਦਰ ਸਿੰਘ ਨੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ 1 ਜੁਲਾਈ ਨੂੰ ’ਮੋਰਚੇ’ ਦੀ ਮੁੱਖ ਮੰਤਰੀ ਪੰਜਾਬ ਨਾਲ਼ ਪੈਨਲ ਮੀਟਿੰਗ ਫਗਵਾੜਾ ਵਿਖੇ ਕਬਾਨਾ ਹੋਟਲ ਵਿੱਚ ਹੋਈ ਸੀ । ਇਸ ਮੌਕੇ ਮੁੱਖ ਮੰਤਰੀ ਪੰਨੇ ਸਮੂਹ ਮੰਗਾਂ ਨੂੰ ਵਾਜਿਬ ਦੱਸਦਿਆਂ 20 ਜੁਲਾਈ ਨੂੰ ’ਮੋਰਚੇ ਦੀ ਸੂਬਾ ਕਮੇਟੀ’ ਨਾਲ਼ ਇੱਕ ਵਾਰ ਫ਼ਿਰ ਪੈਨਲ ਮੀਟਿੰਗ ਕਰਕੇ ਮੰਗਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਜਿਸ ਤੋਂ ਬਾਅਦ ਇਹ ਫੈਸਲਾ ਲਿਆ ਹੈ।  
                     ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਠੇਕਾ ਮੁਲਾਜਮਾਂ ਨੂੰ ਅਣਗੌਲਿਆ ਕਰਨ ਦਾ ਖਮਿਆਜਾ ਆਮ ਆਦਮੀ ਪਾਰਟੀ ਨੂੰ ਲੋਕ ਸਭਾ ਚੋਣਾਂ ਦੌਰਾਨ ਭੁਗਤਣਾ ਪਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਅਕਾਲੀ-ਭਾਜਪਾ ਗਠਜੋੜ  ਅਤੇ ਕਾਂਗਰਸ ਦੀਆਂ ਸਰਕਾਰਾਂ ਦੀ ਤਰ੍ਹਾਂ ਹੀ ਮੌਜੂਦਾ ਸਰਕਾਰ ਵੱਲੋਂ  ਪੱਕਾ ਕਰਨ ਦੀ ਥਾਂ ਸਬ-ਕਮੇਟੀਆਂ ਦਾ ਗਠਨ ਕਰਕੇ ਠੇਕਾ ਮੁਲਾਜ਼ਮਾਂ ਨੂੰ ਸੜਕਾਂ ਤੇ ਰੁਲਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਵਿੱਚ ਕੰਪਨੀਆਂ ਵੱਲੋਂ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਕੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦੇ ਐਲਾਨ ਮਗਰੋਂ ਵੀ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦੇ ਰਹੇ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ।
            ਉਨ੍ਹਾਂ ਦੱਸਿਆ ਕਿ ਆਪ ਸਰਕਾਰ ਨੇ ਆਪਣੇ ਪੌਣੇ ਦੋ ਸਾਲਾਂ ਦੇ ਕਾਰਜ਼ਕਾਲ ਵਿੱਚ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸੰਬੰਧੀ ਹੁਣ ਤੱਕ ਕੋਈ ਵੀ ਨੀਤੀ ਨਹੀਂ ਬਣਾਈ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜਕਰ ਸਰਕਾਰ ਨੇ 20 ਜੁਲਾਈ ਨੂੰ ਪੈਨਲ ਮੀਟਿਗ ਵਿੱਚ ਮੰਗਾਂ ਦਾ ਹੱਲ ਨਾਂ ਕੱਢਿਆ ਤਾਂ ਸੰੰਘਰਸ਼ ਤੇਜ ਕੀਤਾ ਜਾਏਗਾ। ਆਗੂਆਂ ਨੇ ਸਰਕਾਰ ਤੋਂ ਸਮੂਹ ਸਰਕਾਰੀ ਵਿਭਾਗਾਂ ਦੇ ਸਮੂਹ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ,15ਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ ਅਤੇ ਅੱਜ ਦੀ ਮਹਿੰਗਾਈ ਮੁਤਾਬਿਕ ਇੱਕ ਠੇਕਾ ਮੁਲਾਜ਼ਮ ਦੀ ਤਨਖ਼ਾਹ ਘੱਟੋ-ਘੱਟ 30 ਹਜ਼ਾਰ ਰੁਪਏ ਨਿਸ਼ਚਿਤ ਅਤੇ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਨ ਦੀ ਮੰਗ ਕੀਤੀ।

Advertisement
Advertisement
Advertisement
Advertisement
Advertisement
Advertisement
error: Content is protected !!