ਅੱਜ ਸੇਖਾ ਪਿੰਡ ‘ਚ ਆਊ-ਸਰਕਾਰ ਤੁਹਾਡੇ ਦੁਆਰ, ਇਹ ਪਿੰਡਾਂ ਦੇ ਲੋਕ ਲੈ ਸਕਦੇ ਨੇ ਲਾਹਾ

Advertisement
Spread information

ਪਿੰਡ ਸੇਖਾ ‘ਚ ਲਾਇਆ ਜਾਵੇਗਾ ‘ਸਰਕਾਰ ਤੁਹਾਡੇ ਦੁਆਰ’ ਤਹਿਤ ਵਿਸ਼ੇਸ਼ ਕੈਂਪ: DC

ਉੱਪ ਮੰਡਲ ਮੈਜਿਸਟ੍ਰੇਟ ਬਰਨਾਲਾ ਨੇ ਕੈਂਪ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਰਘਵੀਰ ਹੈਪੀ, ਬਰਨਾਲਾ, 5 ਜੁਲਾਈ 2024
    ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਸੋਚ ਸਦਕਾ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਉਨ੍ਹਾਂ ਦੇ ਘਰਾਂ ਦੇ ਨੇੜੇ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
     ਇਹ ਪ੍ਰਗਟਾਵਾ ਕਰਦੇ ਹੋਏ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਆਈ ਏ ਐੱਸ ਨੇ ਦੱਸਿਆ ਕਿ ਇਸ ਲੜੀ ਅਧੀਨ  “ਸਰਕਾਰ ਤੁਹਾਡੇ ਦੁਆਰ” ਤਹਿਤ ਵਿਸ਼ੇਸ਼ ਕੈਂਪ ਅੱਜ 5 ਜੁਲਾਈ ਨੂੰ ਪਿੰਡ ਸੇਖਾ ਦੀ ਸਟੋਰਾ ਪੱਤੀ ਧਰਮਸ਼ਾਲਾ ਵਿੱਚ ਸਵੇਰੇ 9 ਵਜੇ ਤੋਂ ਲਗਾਇਆ ਜਾਵੇਗਾ, ਜਿਸ ਅਧੀਨ ਆਸ-ਪਾਸ ਦੇ ਹੋਰ ਪਿੰਡਾਂ ਉਪਲੀ, ਕੱਟੂ ਤੇ ਬਰਨਾਲਾ (ਦਿਹਾਤੀ) ਦੇ ਲੋਕਾਂ ਨੂੰ ਕੈਂਪ ਵਿੱਚ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਵੱਖ ਵੱਖ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਵਿਭਾਗਾਂ/ ਸ਼ਾਖਾਵਾਂ ਵੱਲੋਂ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਮੌਕੇ ਉੱਤੇ ਰਜਿਸਟ੍ਰੇਸ਼ਨ ਕੀਤੀ ਜਾਵੇਗੀ ਤੇ ਲੋੜ ਅਨੁਸਾਰ ਸਰਕਾਰੀ ਦਸਤਾਵੇਜ਼ ਵੀ ਤਿਆਰ ਕਰਕੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਕੈਂਪ ਵਿੱਚ ਪ੍ਰਾਪਤ ਅਰਜ਼ੀਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।                                 
    ਇਸ ਸਬੰਧ ਵਿੱਚ ਐੱਸਡੀਐਮ ਬਰਨਾਲਾ ਸ੍ਰੀ ਵਰਿੰਦਰ ਸਿੰਘ ਨੇ ਲੰਘੀ ਕੱਲ੍ਹ ਸਟੋਰਾ ਪੱਤੀ ਧਰਮਸ਼ਾਲਾ ਵਿਖੇ ਪਹੁੰਚ ਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਅਤੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਮੇਂ ਸਿਰ ਆਪਣੇ ਕਾਉੰਟਰ ਸਥਾਪਿਤ ਕਰਨ, ਸਰਕਾਰੀ ਸਕੀਮਾਂ ਬਾਰੇ ਬੈਨਰ ਲਗਾਉਣ ਸਮੇਤ ਹੋਰ ਲੋੜੀਂਦੇ ਪ੍ਰਬੰਧ ਅੱਜ ਹੀ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਕੈਂਪ ਦੌਰਾਨ ਲੋਕਾਂ ਨੂੰ ਕਿਸੇ ਤਰਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
     ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਮੌਕੇ ਉੱਤੇ ਪੈਨ ਕਾਰਡ, ਆਧਾਰ ਕਾਰਡ ਅਤੇ ਪੀ.ਐਮ. ਕਿਸਾਨ ਨਿਧੀ ਕਾਰਡ, ਵਿਧਵਾ /ਆਸ਼ਰਤ, ਬੁਢਾਪਾ ਪੈਨਸ਼ਨ ਲਈ, ਕਿਰਤ ਵਿਭਾਗ ਦੀਆਂ ਸਕੀਮਾਂ, ਸ਼ਗਨ ਸਕੀਮ,  ਰਿਹਾਇਸ਼ੀ ਪਤੇ ‘ਚ ਸੋਧ ਕਰਵਾਉਣ ਲਈ, ਪੜ੍ਹਾਈ / ਖੇਤੀਬਾੜੀ / ਪਰਸਨਲ / ਘਰ ਲਈ ਕਰਜ਼ਿਆਂ ਸਬੰਧੀ, ਪੁਲਿਸ ਵੈਰੀਫਿਕੇਸ਼ਨ ਆਦਿ ਸਬੰਧੀ ਬੇਨਤੀ ਪੱਤਰ ਦਿੱਤੇ ਜਾ ਸਕਦੇ ਹਨ। ਉਨ੍ਹਾਂ ਇਨ੍ਹਾਂ ਪਿੰਡਾਂ ਦੇ ਵਾਸੀਆਂ ਨੂੰ ਕੈਂਪ ਦਾ ਲਾਹਾ ਲੈਣ ਦੀ ਅਪੀਲ ਕੀਤੀ।

Advertisement
Advertisement
Advertisement
Advertisement
Advertisement
Advertisement
error: Content is protected !!