ਸੈਂਕੜੇ ਲੋਕਾਂ ਦੀ ਮੌਜੂਦਗੀ ‘ਚ ਕੁੱਟ- ਕੁੱਟ ਕੇ ਮਾਰਿਆ ਨੌਜਵਾਨ.!.

Advertisement
Spread information

ਮੌੜ ਮੰਡੀ ‘ਚ ਪੁਰਾਣੇ ਕਤਲ ਦਾ ਬਦਲਾ ਲੈਣ ਲਈ ਕੀਤੀ ਨੌਜਵਾਨ ਦੀ ਹੱਤਿਆ 

ਅਸ਼ੋਕ ਵਰਮਾ ,ਬਠਿੰਡਾ 8 ਜੁਲਾਈ 2024
      ਇੱਕ ਪੁਰਾਣੀ ਕਤਲ ਦਾ ਬਦਲਾ ਲੈਣ ਲਈ ਮੌੜ ਮੰਡੀ ‘ਚ ਕੁੱਝ ਤੇਜ਼ਧਾਰ ਹਥਿਆਰਾਂ ਨਾਲ ਲੈਸ ਨੌਜਵਾਨਾਂ ਵੱਲੋਂ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮਾਮਲਾ ਕੁੱਝ ਇਸ ਤਰ੍ਹਾਂ ਹੈ ਕਿ
    ਐਤਵਾਰ ਸ਼ਾਮ ਕਰੀਬ 7 ਵਜੇ ਟਰੱਕ ਯੂਨੀਅਨ ਨੇੜੇ ਕੁੱਝ ਨੌਜਵਾਨਾਂ ਨੇ ਇਕ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਸੀ। ਮਿਰਤਕ ਵਿਅਕਤੀ ਦੀ ਪਛਾਣ ਜਸਪਾਲ ਸਿੰਘ ਵਾਸੀ ਮੌੜ ਵਜੋਂ ਹੋਈ ਹੈ। ਜਦੋਂ ਹਮਲਾਵਰ ਤੇਜਧਾਰ ਹਥਿਆਰਾਂ ਨਾਲ ਕਾਤਲਾਨਾ ਹਮਲਾ ਕਰ ਰਹੇ ਸਨ ਤਾਂ ਇਸ ਦੌਰਾਨ ਆਸ-ਪਾਸ ਸੈਂਕੜੇ ਲੋਕ ਇਕੱਠੇ ਹੋ ਗਏ ਪਰ ਨੌਜਵਾਨ ਨੂੰ ਬਚਾਉਣ ਲਈ ਕੋਈ ਵੀ ਅੱਗੇ ਨਹੀਂ ਆਇਆ। ਹਮਲਾਵਰਾਂ ਦੇ ਫ਼ਰਾਰ ਹੋਣ ਤੋਂ ਬਾਅਦ  ਲੋਕਾਂ ਨੇ ਗੰਭੀਰ ਹਾਲਤ ਵਿੱਚ  ਜ਼ਖਮੀ ਨੌਜਵਾਨ ਨੂੰ ਮੌੜ ਮੰਡੀ ਦੇ ਇੱਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ, ਜਿੱਥੇ ਦੇਰ ਰਾਤ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

    ਦੱਸਿਆ ਜਾ ਰਿਹਾ ਹੈ ਕਿ ਜ਼ਖਮੀ ਜਸਪਾਲ ਸਿੰਘ ਤਲਵੰਡੀ ਸਾਬੋ ਵਿੱਚ ਇੱਕ ਕਤਲ ਕੇਸ ਵਿੱਚ ਮੁਲਜ਼ਮ ਸੀ ਅਤੇ ਕੁਝ ਦਿਨ ਪਹਿਲਾਂ ਹੀ ਜ਼ਮਾਨਤ ’ਤੇ ਬਾਹਰ ਆਇਆ ਸੀ। ਮੰਨਿਆ ਜਾ ਰਿਹਾ ਹੈ ਕਿ ਹਮਲਾ ਕਰਨ ਵਾਲੇ ਵਿਅਕਤੀ ਇਸ ਪੁਰਾਣੇ ਕਤਲ  ਮਾਮਲੇ ‘ਚ ਮ੍ਰਿਤਕ ਵਿਅਕਤੀ ਦੇ ਜਾਣਕਾਰ ਅਤੇ ਪਰਿਵਾਰਕ ਮੈਂਬਰ ਸਨ, ਜਿਨ੍ਹਾਂ ਨੇ ਪੁਰਾਣੀ ਰੰਜਿਸ਼ ਦਾ ਬਦਲਾ ਲੈਣ ਲਈ ਨੌਜਵਾਨ ‘ਤੇ ਜਾਨਲੇਵਾ ਹਮਲਾ ਕੀਤਾ ਸੀ। ਵਾਇਰਲ ਹੋ ਰਹੀ ਇਸ ਘਟਨਾ ਦੀ ਵੀਡੀਓ ‘ਚ ਦੋ ਨੌਜਵਾਨ ਜਸਪਾਲ ਸਿੰਘ ‘ਤੇ ਸੜਕ ਵਿਚਕਾਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਰਹੇ ਹਨ। ਹਮਲਾਵਰਾਂ ਨੇ ਜਸਪਾਲ ਦੀਆਂ ਲੱਤਾਂ ਅਤੇ ਬਾਹਾਂ ‘ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਜ਼ਖਮੀ ਨੂੰ ਸਿਵਲ ਹਸਪਤਾਲ ਪਹੁੰਚਾਇਆ ਜਿੱਥੋਂ ਉਸ ਨੂੰ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਐਸਐਸਪੀ ਦੀਪਕ ਪਾਰੀਕ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Advertisement
Advertisement
Advertisement
Advertisement
Advertisement
error: Content is protected !!