ਮਾਤਾ ਜਸਪਾਲ ਕੌਰ ਨੇ ਖੱਟਿਆ ਬਠਿੰਡਾ ਦੀ 112ਵੀਂ ਸਰੀਰਦਾਨੀ ਹੋਣ ਦਾ ਜੱਸ

Advertisement
Spread information

ਅਸ਼ੋਕ ਵਰਮਾ, ਬਠਿੰਡਾ 9 ਜੁਲਾਈ 2024

        ਡੇਰਾ ਸੱਚਾ ਸੌਦੇ ਦੇ ਮੁਖੀ ਸੰੰਤ  ਡਾ. ਗੁਰਮੀਤ ਰਾਮ ਰਹੀਮ ਸਿੰਘ ਵੱਲੋਂ ਦਰਸਾਏ ਮਾਰਗ ਤੇ ਚੱਲਦਿਆਂ  ਅਮਰ ਸੇਵਾ ਮੁਹਿੰਮ ਤਹਿਤ ਅੱਜ ਬਲਾਕ ਬਠਿੰਡਾ ’ਚ 112ਵਾਂ ਸਰੀਰਦਾਨ ਕੀਤਾ ਗਿਆ। ਬਲਾਕ ਬਠਿੰਡਾ ਦੇ ਏਰੀਆ ਗੁਰੂ ਗੋਬਿੰਦ ਸਿੰਘ ਨਗਰ ਦੇ ਡੇਰਾ ਸ਼ਰਧਾਲੂ ਅਤੇ ਖ਼ੂਨ ਦਾਨ ਸੰਮਤੀ ਦੇ ਸੇਵਾਦਾਰ ਤਰਸੇਮ ਇੰਸਾਂ ਵੱਲੋਂ ਆਪਣੀ ਮਾਤਾ ਜਸਪਾਲ ਕੌਰ ਇੰਸਾਂ ਦੀ ਮੌਤ ਤੋਂ ਬਾਅਦ ਉਸ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਮਿਰਤਕ ਦੇਹ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤੀ। ਪ੍ਰਾਪਤ ਵੇਰਵਿਆਂ ਅਨੁਸਾਰ ਸੇਵਾਦਾਰ ਮਾਤਾ ਜਸਪਾਲ ਕੌਰ ਇੰਸਾਂ (72) ਬਠਿੰਡਾ ਦੇ ਦੇਹਾਂਤ ਤੋਂ ਬਾਅਦ ਪ੍ਰੀਵਾਰ ਨੇ ਇਹ ਫੈਸਲਾ ਲਿਆ ਹੈ।

Advertisement

       ਉਨਾਂ ਦੇ ਬੇਟੇ ਲਖਵੀਰ ਸਿੰਘ, ਤਰਸੇਮ ਇੰਸਾਂ, ਬੇਟੀਆਂ ਮਲਕੀਤ ਕੌਰ, ਕੁਲਵਿੰਦਰ ਕੌਰ , ਵੀਰਪਾਲ ਕੌਰ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਦੀ ਬਜਾਏ ਸਰੀਰ ਨੂੰ ਮੈਡੀਕਲ ਖੋਜਾਂ ਲਈ ਵੈਂਕਟੇਸ਼ਵਰਾ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ, ਅਮਰੋਹਾ (ਉੱਤਰ ਪ੍ਰਦੇਸ਼) ਨੂੰ ਸੌਂਪੀ।  ਇਸ ਮੌਕੇ ਡੇਰਾ ਪ੍ਰੇਮੀਆਂ ਨੇ   ਮਾਤਾ ਜਸਪਾਲ ਕੌਰ ਇੰਸਾਂ ਅਮਰ ਰਹੇ, ਜਬ ਤੱਕ ਸੂਰਜ ਚਾਂਦ ਰਹੇਗਾ ਮਾਤਾ ਜਸਪਾਲ ਕੌਰ ਇੰਸਾਂ ਤੇਰਾ ਨਾਮ ਰਹੇਗਾ ਦੇ ਨਾਅਰਿਆਂ ਨਾਲ ਮਿਰਤਕ ਦੇਹ ਨੂੰ ਰਿਸ਼ਤੇਦਾਰਾਂ, ਸਨੇਹੀਆਂ ਅਤੇ ਵੱਡੀ ਗਿਣਤੀ ’ਚ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਕਾਫਲੇ ਦੇ ਰੂਪ ’ਚ ਅੰਤਿਮ ਵਿਦਾਇਗੀ ਦਿੱਤੀ।
         ਇਸ ਮੌਕੇ ਬਲਾਕ ਪ੍ਰੇਮੀ ਸੇਵਕ ਇੰਜ. ਗੁਰਤੇਜ ਸਿੰਘ ਇੰਸਾਂ ਨੇ ਦੱਸਿਆ ਕਿ ਬੀਤੀ ਰਾਤ ਮਾਤਾ ਜਸਪਾਲ ਕੌਰ ਇੰਸਾਂ ਦਾ ਦੇਹਾਂਤ ਹੋ ਗਿਆ ਸੀ, ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਇਨਾਂ ਦੇ ਸਾਰੇ ਹੀ ਪਰਿਵਾਰ ਨੇ ਮੌਤ ਉਪਰੰਤ ਸਰੀਰਦਾਨ ਦਾ ਪ੍ਰਣ ਲਿਆ ਹੋਇਆ ਹੈ। ਮਾਤਾ ਜਸਪਾਲ ਕੌਰ ਇੰਸਾਂ ਦੀ ਇਸ ਇੱਛਾ ਨੂੰ ਉਨਾਂ ਦੇ ਪਰਿਵਾਰਕ ਮੈਂਬਰਾਂ ਨੇ ਪੂਰਾ ਕੀਤਾ ਹੈ। ਡੇਰਾ ਪ੍ਰਬੰਧਕ  85 ਮੈਂਬਰ ਗੁਰਮੇਲ ਸਿੰਘ ਇੰਸਾਂ ਨੇ ਦੱਸਿਆ ਕਿ ਮਾਤਾ ਜਸਪਾਲ ਕੌਰ ਇੰਸਾਂ ਨੇ ਦੱਸਿਆ ਕਿ ਮਾਤਾ ਜੀ ਡੇਰਾ ਸੱਚਾ ਸੌਦਾ ਦੇ ਅਣਥੱਕ ਸੇਵਾਦਾਰ ਸਨ।
       ਇਸ ਮੌਕੇ 85 ਮੈਂਬਰ ਪੰਜਾਬ ਕੁਲਬੀਰ ਇੰਸਾਂ, ਵਿਕਾਸ ਇੰਸਾਂ, ਰਜਿੰਦਰ ਗੋਇਲ ਰਾਜੂ ਇੰਸਾਂ, ਪ੍ਰੇਮੀ ਸੰਮਤੀ ਏਰੀਆ ਗੁਰੂ ਗੋਬਿੰਦ ਸਿੰਘ ਨਗਰ ਦੇ 15 ਮੈਂਬਰ ਅਸ਼ਵਨੀ ਇੰਸਾਂ, ਬਲਵਿੰਦਰ ਇੰਸਾਂ, ਮੋਹਨ ਲਾਲ ਇੰਸਾਂ, ਰਾਜ ਕੁਮਾਰ ਇੰਸਾਂ, ਜਗਜੀਤ ਇੰਸਾਂ, ਦਿਨੇਸ਼ ਇੰਸਾਂ, 15 ਮੈਂਬਰ ਭੈਣਾਂ ਕਰਮਜੀਤ ਇੰਸਾਂ, ਸਰੋਜ ਇੰਸਾਂ, ਜਰੀਨਾ ਇੰਸਾਂ, ਦਿਵਿਆ ਇੰਸਾਂ, ਬਲਾਕ ਬਠਿੰਡਾ ਦੇ ਵੱਖ-ਵੱਖ ਏਰੀਆ ਦੇ ਪ੍ਰੇਮੀ ਸੰਮਤੀਆਂ ਦੇ ਸੇਵਾਦਾਰ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਜਿੰਮੇਵਾਰ, ਸੇਵਾਦਾਰ, ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ, ਸੇਵਾਦਾਰ, ਰਿਸ਼ੇਤਦਾਰ, ਸਨੇਹੀ ਅਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਵੱਡੀ ਗਿਣਤੀ ਸਾਧ ਸੰਗਤ ਹਾਜਰ ਸੀ।

Advertisement
Advertisement
Advertisement
Advertisement
Advertisement
error: Content is protected !!