* ਬਾਜ਼ਾਰਾਂ ’ਚ ਦੁਕਾਨਾਂ ਅੱਗੇ ਲਗਾਏ ਜਾਣਗੇ ਜਾਗਰੂਕਤਾ ਸਟੀਕਰ
* ਡਿਪਟੀ ਕਮਿਸ਼ਨਰ ਵੱਲੋਂ ਜਾਗਰੂਕਤਾ ਗਤੀਵਿਧੀਆਂ ਦਾ ਜਾਇਜ਼ਾ
* 3 ਜੁਲਾਈ ਨੂੰ ਸਿਹਤ ਵਿਭਾਗ ਅਤੇ 4 ਨੂੰ ਵਲੰਟੀਅਰ ਭਖਾਉਣਗੇ ਡੋਰ ਟੂ ਡੋਰ ਮੁਹਿੰਮ
ਸੋਨੀ ਪਨੇਸਰ ਬਰਨਾਲਾ, 1 ਜੁਲਾਈ 2020
ਜ਼ਿਲ੍ਹਾ ਬਰਨਾਲਾ ਵਿੱਚ ਦੂਜੇ ਗੇੜ ਦੀਆਂ ਜਾਗਰੂਕਤਾ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ ਅਤੇ ਜ਼ਮੀਨੀ ਪੱਧਰ ’ਤੇ ਗਤੀਵਿਧੀਆਂ ਹੋਰ ਤੇਜ਼ ਕਰਨ ਲਈ ਆਖਿਆ ਗਿਆ ਤਾਂ ਜੋ ਲੋਕਾਂ ਨੂੰ ਜਾਗਰੂਕ ਕਰ ਕੇ ਜ਼ਿਲ੍ਹੇ ਵਿਚ ਕਰੋਨਾ ਵਾਇਰਸ ਫੈਲਣ ਤੋਂ ਰੋਕਿਆ ਜਾ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਵੱਲੋਂ ਛਪਵਾਏ ਜਾਗਰੂਕਤਾ ਸਟੀਕਰ ਵੀ ਜਾਰੀ ਕੀਤੇ ਗਏ।
ਇਸ ਮੌਕੇ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਬਰਨਾਲਾ ਡਾ. ਗੁਰਿੰਦਰਬੀਰ ਸਿੰਘ ਨੇ ਦੱਸਿਆ ਕਿ ਵਿਭਾਗ ਵਿੱਚ ਆਸ਼ਾ ਵਰਕਰਾਂ ਅਤੇ ਹੋਰ ਸਿਹਤ ਅਮਲੇ ਵੱਲੋਂ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ। ਵਿਭਾਗ ਵੱਲੋਂ ਘਰ ਘਰ ਜਾਗਰੂਕਤਾ ਮੁਹਿੰਮ ਤਹਿਤ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤਹਿਤ 10 ਹਜ਼ਾਰ ਦੇ ਕਰੀਬ ਪੈਂਫਲਿਟ ਵੰਡੇ ਗਏ ਹਨ ਅਤੇ 5000 ਹਜ਼ਾਰ ਸਟੀਕਰ ਛਪਵਾਏ ਗਏ ਹਨ, ਜੋ ਸ਼ਹਿਰਾਂ ਵਿਚ ਦੁਕਾਨਾਂ ਅੱਗੇ ਲਾਏ ਜਾਣਗੇ। ਇਸ ਤੋਂ ਇਲਾਵਾ 3 ਜੁਲਾਈ ਨੂੰ ਵਿਭਾਗ ਵੱਲੋਂ ਜ਼ਿਲ੍ਹੇ ਭਰ ਵਿਚ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ।
ਇਸ ਮੌਕੇ ਡੀਡੀਪੀਓ ਸ੍ਰੀ ਸੰਜੀਵ ਸ਼ਰਮਾ ਨੇ ਦੱਸਿਆ ਕਿ ਪੰਚਾਇਤੀ ਨੁਮਾਇੰਦਿਆਂ ਵੱਲੋੋਂ ਜਿੱਥੇ ਪਿੰਡਾਂ ਵਿਚ ਮੁਨਿਆਦੀ ਕਰਵਾਈ ਜਾ ਰਹੀ ਹੈ, ਉਥੇ ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਸਹਾਇਕ ਡਾਇਰੈਕਟਰ (ਯੁਵਕ ਸੇਵਾਵਾਂ) ਸ੍ਰੀ ਵਿਜੈ ਭਾਸਕਰ ਨੇ ਦੱੱਸਿਆ ਕਿ ਯੁਵਕ ਸੇਵਾਵਾਂ ਵਲੰਟੀਅਰਾਂ ਵੱਲੋਂ ਪਿੰਡ ਵਾਰ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ ਅਤੇ 25 ਦੇ ਕਰੀਬ ਪਿੰਡ ਕਵਰ ਕਰ ਲਏ ਗਏ ਹਨ। ਇਸ ਦੌਰਾਨ ਵਿਸ਼ੇਸ਼ ਤੌਰ ’ਤੇ ਪਰਵਾਸੀ ਮਜ਼ਦੂਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਕੋਵਾ ਐਪ ਡਾਊਨਲੋਡ ਕਰਵਾਈ ਜਾ ਰਹੀ ਹੈ। ਉਨ੍ਹ੍ਹਾਂ ਵੱਲੋਂ ਮਿਸ਼ਨ ਫਤਿਹ ਦੇ 5000 ਦੇ ਕਰੀਬ ਪੈਂਫਲਿਟ ਵੰਡੇ ਜਾ ਚੁੱਕੇ ਹਨ ਅਤੇ 4 ਜੁਲਾਈ ਨੂੰ ਜ਼ਿਲ੍ਹਾ ਪੱਧਰ ’ਤੇ ਡੋਰ ਟੂ ਡੋਰ ਮੁਹਿੰਮ ਚਲਾਈ ਜਾਵੇਗੀ। ਸੀਡੀਪੀਓ ਅਰਵਿੰਦਰ ਭੱਟੀ ਨੇ ਦੱਸਿਆ ਕਿ 2 ਜੁਲਾਈ ਨੂੰ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜਾਗੂਕਤਾ ਮੁਹਿੰਮ ਚਲਾਈ ਜਾਵੇਗੀ।
ਇਸ ਮੌਕੇ ਨਗਰ ਕੌਂਸਲ ਬਰਨਾਲਾ ਦੇ ਕਾਰਜਸਾਧਕ ਅਫਸਰ ਨੇ ਦੱਸਿਆ ਕਿ ਨਗਰ ਕੌਂਸਲ ਟੀਮਾਂ ਵੀ ਜਾਗਰੂਕਤਾ ਮੁਹਿੰਮ ਵਿਚ ਡਟੀਆਂ ਹੋਈਆਂ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨਿਰਦੇਸ਼ ਦਿੱਤੇ ਕਿ ਸ਼ਹਿਰ ਵਿਚ ਦੁਕਾਨਾਂ ’ਤੇ ਸਮਾਜਿਕ ਦੂਰੀ ਯਕੀਨੀ ਬਣਾਉਣ ਲਈ ਟੀਮਾਂ ਬਣਾ ਕੇ ਚੈਕਿੰਗ ਕੀਤੀ ਜਾਵੇ ਅਤੇ ਲੋੜੀਂਦੀ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਈਡੀਸੀ (ਵਿਕਾਸ) ਸ੍ਰੀ ਅਰੁਣ ਜਿੰਦਲ, ਐਸਡੀਐਮ ਅਨਮੋਲ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ (ਜ) ਸ੍ਰੀ ਅਸ਼ੋਕ ਕੁਮਾਰ, ਨਹਿਰੂ ਯੁਵਾ ਕੇਂਦਰ ਤੋਂ ਜ਼ਿਲ੍ਹਾ ਕੋਆਰਡੀਨੇਟਰ ਪਰਮਜੀਤ ਕੌਰ, ਖੇਡ ਵਿÎਭਾਗ ਤੋਂ ਗੁਰਵਿੰਦਰ ਕੌਰ ਆਦਿ ਹਾਜ਼ਰ ਸਨ।