ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਬਰਨਾਲਾ ਵੱਲੋਂ ਇੱਕ ਰੋਜਾ ਗਾਈਡੈਂਸ ਅਤੇ ਕਾਉਂਸਲਿੰਗ ਪ੍ਰੋਗਰਾਮ 25 ਜੁਲਾਈ ਨੂੰ
ਅਦੀਸ਼ ਗੋਇਲ, ਬਰਨਾਲਾ, 23 ਜੁਲਾਈ 2024
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਬਰਨਾਲਾ ਵੱਲੋਂ ਸਮੂਹ ਪ੍ਰਾਰਥੀਆਂ ਲਈ ਜਿਨ੍ਹਾਂ ਨੇ ਪੰਜਾਬ ਪੁਲਿਸ ਅਤੇ ਅਧੀਨ ਸੇਵਾਵਾਂ ਚੋਣ ਬੋਰਡ ਨਾਲ ਸਬੰਧਤ ਪੋਸਟਾਂ ਲਈ ਅਪਲਾਈ ਕੀਤਾ ਹੈ ਜਾਂ ਫਿਰ ਸਰਕਾਰੀ ਨੌਕਰੀਆਂ ਪ੍ਰਾਪਤ ਕਰਨ ਲਈ ਹੋਰ ਮੁਕਾਬਲਿਆਂ ਦੀਆਂ ਪ੍ਰਿਖਿਆਵਾਂ ਦੀ ਤਿਆਰੀ ਕਰ ਰਹੇ ਹਨ, ਉਹਨਾਂ ਲਈ ਇੱਕ ਰੋਜਾ ਗਾਈਡੈਂਸ ਅਤੇ ਕਾਉਂਸਲਿੰਗ ਪ੍ਰੋਗਰਾਮ ਉਲੀਕਿਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਸ੍ਰੀਮਤੀ ਨਵਜੋਤ ਕੌਰ ਸੰਧੂ, ਜ਼ਿਲ੍ਹਾ ਰੋਜ਼ਗਾਰ ਅਫ਼ਸਰ, ਬਰਨਾਲਾ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੌਰਾਨ ਪ੍ਰਾਰਥੀਆਂ ਨੂੰ ਪੋਸਟ ਦੇ ਸਿਲੇਬਸ ਸਬੰਧੀ ਜਾਣਕਾਰੀ, ਮੁਕਾਬਲੇ ਦੀਆਂ ਪ੍ਰਿਖਿਆਵਾਂ ਦੀ ਤਿਆਰੀ ਸਬੰਧੀ ਜਾਣਕਾਰੀ, ਸੈਂਪਲ ਪੇਪਰ, ਪ੍ਰਿਖਿਆਵਾਂ ਸਮੇਂ ਪੈਦਾ ਹੋਣ ਵਾਲੇ ਤਣਾਅ ਨਾਲ ਨਜਿੱਠਣ ਸਬੰਧੀ ਯੋਜਨਾਬੰਦੀ ਅਤੇ ਇਸ ਤੋਂ ਇਲਾਵਾ ਮੁਕਾਬਲੇ ਦੀਆਂ ਪ੍ਰਿਖਿਆਵਾਂ ਸਬੰਧੀ ਉਪਲੱਬਧ ਸਟੱਡੀ ਮਟੀਰੀਅਲ ਆਦਿ ਸਬੰਧੀ ਗਾਈਡੈਂਸ ਦਿੱਤੀ ਜਾਵੇਗੀ। ਇਸ ਲਈ ਪ੍ਰਾਰਥੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਉਹ ਇਸ ਗਾਈਡੈਂਸ ਅਤੇ ਕਾਉਂਸਲਿੰਗ ਪ੍ਰੋਗਾਰਮ ਦਾ ਲਾਭ ਪ੍ਰਾਪਤ ਕਰਨ ਲਈ 25 ਜੁਲਾਈ, 2024 ਦਿਨ ਵੀਰਵਾਰ ਸਵੇਰੇ 10.30 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਦੂਜੀ ਮੰਜਿਲ,ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਰਨਾਲਾ ਵਿਖੇ ਪਹੁੰਚਣ। ਰਜਿਸਟ੍ਰੇਸ਼ਨ ਦੇ ਚਾਹਵਾਨ ਪ੍ਰਾਰਥੀ ਆਪਣੀ ਵਿਦਿਅਕ ਯੋਗਤਾ, ਅਧਾਰ ਕਾਰਡ ਅਤੇ ਜਾਤੀ ਸਰਟੀਫਿਕੇਟ ਦੀਆ ਫੋਟੋ ਸਟੇਟ ਕਾਪੀਆਂ ਵੀ ਨਾਲ ਲੈ ਕੇ ਆਉਣ।