ਰਘਵੀਰ ਹੈਪੀ, ਬਰਨਾਲਾ 23 ਜੁਲਾਈ 2024
ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਹੁਕਮਾਂ ਤਹਿਤ, ਡਿਪਟੀ ਕਮਿਸ਼ਨਰ, ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੀਆਂ ਹਦਾਇਤਾਂ ਦੇ ਅਨੁਸਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ (ਸੈਕੰਡਰੀ ਸਿੱਖਿਆ) ਦੀ ਅਗਵਾਈ ਹੇਠ ਬਰਨਾਲਾ ਜ਼ਿਲ੍ਹੇ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਚੱਲ ਰਹੀ ਹੈ। ਜਿਸ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਬਰਨਾਲਾ ਦੇ ਐਨ ਐਸ ਐਸ ਯੂਨਿਟ ਦੇ ਵਲੰਟੀਅਰਜ਼ ਦੁਆਰਾ ਸਕੂਲ ਵਿਖੇ ਇੱਕ ਰੋਜ਼ਾ ਕੈਂਪ ਲਗਾ ਕੇ ਸਕੂਲ ਦੇ ਇਕ ਪਾਸੇ ਦੀ ਸਫਾਈ ਕਰ ਫ਼ਲਦਾਰ ਬੂਟੇ ਲਗਾਉਣ ਵਿੱਚ ਮਦਦ ਕੀਤੀ । ਜਿਸ ਤਹਿਤ ਵਾਤਾਵਰਨ ਨੂੰ ਸ਼ੁੱਧ, ਹਰਿਆ ਭਰਿਆ ਅਤੇ ਧਰਤੀ ਮਾਂ ਨੂੰ ਸੋਹਣਾ ਬਣਾਉਣ ਦੀ ਖਾਤਰ ਪੰਜਾਬ ਸਰਕਾਰ ਨੇ ਜੋ ਰੁੱਖ ਲਗਾਉਣ ਦਾ ਉਪਰਾਲਾ ਕੀਤਾ ਹੈ, ਉਸ ਲੜੀ ਦੇ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਬਰਨਾਲਾ ਵਿਖੇ, ਬਡਬਰ ਨਰਸਰੀ ਤੋਂ ਫਲਦਾਰ ਅਤੇ ਛਾਂਦਾਰ 200 ਬੂਟੇ ਸਟਾਫ਼ ਦੇ ਸਹਿਯੋਗ ਨਾਲ 50 ਫ਼ਲਦਾਰ ਬੂਟੇ ਲਿਆਂਦੇ ਗਏ। ਆਉਣ ਵਾਲੀਆਂ ਪੀੜ੍ਹੀਆਂ ਨੂੰ ਹਰਿਆ ਭਰਿਆ, ਚੰਗਾ ਤੇ ਸ਼ੁੱਧ ਵਾਤਾਵਰਨ ਦੇਣ ਲਈ ਵਿਦਿਆਰਥੀਆਂ ਨੂੰ ਰੁੱਖ ਲਾਉਣ ਦੇ ਲਈ ਪ੍ਰੇਰਿਤ ਕੀਤਾ ਗਿਆ।
ਸਕੂਲ ਮੁਖੀ,ਪ੍ਰਿੰਸੀਪਲ ਵਿਨਸੀ ਜਿੰਦਲ ਵੱਲੋਂ ਰੁੱਖਾਂ ਦੇ ਅਨੇਕਾਂ ਲਾਭ ਗਿਣਾਉਂਦਿਆਂ ਹੋਇਆਂ ਬੱਚਿਆਂ ਨੂੰ ਬੂਟੇ ਲਗਾਉਣ ਅਤੇ ਉਹਨਾਂ ਦੀ ਸੰਭਾਲ ਪ੍ਰਤੀ ਪ੍ਰੇਰਿਤ ਕੀਤਾ ਗਿਆ। ਪ੍ਰੋਗਰਾਮ ਅਫ਼ਸਰ ਪੰਕਜ ਗੋਇਲ ਦੁਆਰਾ ,ਧਰਤੀ ‘ਤੇ ਵੱਧ ਰਹੇ ਤਾਪਮਾਨ ਨੂੰ ਘੱਟ ਕਰਨ ਵਿਦਿਆਰਥੀਆਂ ਤੋਂ ਸਮਾਜ ਦੇ ਲਈ ਭਰਵਾਂ ਯੋਗਦਾਨ ਪਾਉਣ ਦੀ ਮੰਗ ਕੀਤੀ। ਵਿਦਿਆਰਥੀਆਂ ਨੂੰ ਵਾਤਾਵਰਣ ਨੂੰ ਸ਼ੁੱਧ ਰੱਖਣ ਵੱਧ ਤੋਂ ਵੱਧ ਰੁੱਖ ਲਗਾਉਣ ਦੇ ਲਈ ਪ੍ਰੇਰਿਤ ਕੀਤਾ
ਇਸ ਸਮੇਂ ਸਕੂਲ ਦੇ ਬਾਕੀ ਸਟਾਫ ਮੈਂਬਰ ਵੀ ਸ਼ਾਮਿਲ ਸਨ। ਪ੍ਰਿੰਸੀਪਲ ਵਿਨਸੀ ਜਿੰਦਲ ਦੀ ਅਗਵਾਈ ਵਿੱਚ ਸਟਾਫ਼ ਮੈਂਬਰਜ ਨੇ ਰਾਸ਼ੀ ਇਕੱਤਰ ਕਰਕੇ ਸਕੂਲ ਵਿਖੇ ਫ਼ਲਦਾਰ ਬੂਟੇ ਲਗਾਏ। ਰੁੱਖ ਲਗਾਉਣ ਦੀ ਇਸ ਪਵਿੱਤਰ ਲੰਗਰ ਦੇ ਵਿੱਚ ਵਿਦਿਆਰਥੀਆਂ ਨੂੰ ਦੋ ਦੋ ਬੂਟੇ ਦੇ ਕੇ ਉਹਨਾਂ ਨੂੰ ਆਪਣੇ ਘਰਾਂ ਵਿੱਚ, ਸ਼ਹਿਰ ਦੀਆਂ ਸਾਂਝੀਆਂ ਥਾਵਾਂ ਅਤੇ ਸਕੂਲ ਦੇ ਬਾਹਰੀ ਆਲੇ ਦੁਆਲੇ ਨੂੰ ਸੋਹਣਾ ਅਤੇ ਸਾਫ ਸੁਥਰਾ ਬਣਾਉਣ ਅਤੇ ਹਰਿਆ ਭਰਿਆ ਬਣਾਉਣ ਦੇ ਲਈ ਰੁੱਖ ਲਾਉਣ ਲਈ ਪ੍ਰੇਰਿਤ ਕੀਤਾ ਗਿਆ।