ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਸਿਹਤ ਸਟਾਫ ਨੂੰ ਦਿੱਤੀ ਟ੍ਰੇਨਿੰਗ

Advertisement
Spread information
ਲੋਕੇਸ਼ ਕੌਸ਼ਲ, ਬਠਿੰਡਾ 24 ਜੁਲਾਈ 2024 
          ਪਹਿਲੀ ਅਗਸਤ ਤੋਂ ਸ਼ੁਰੂ ਹੋ ਰਹੇ ਮਾਂ ਦੇ ਦੁੱਧ ਦੀ ਮਹੱਤਤਾ ਜਾਗਰੂਕਤਾ ਹਫਤੇ ਦੇ ਸੰਬੰਧ ਵਿੱਚ ਕਮਿਉਨਿਟੀ ਹੈਲਥ ਸੈਂਟਰ ਸੰਗਤ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ ਪਮਿਲ ਬਾਂਸਲ ਦੀ ਪ੍ਰਧਾਨਗੀ ਹੇਠ ਟ੍ਰੇਨਿੰਗ ਕਮ ਵਰਕਸ਼ਾਪ ਆਯੋਜਿਤ ਕੀਤੀ ਗਈ। ਜਿਸ ਵਿੱਚ ਬਲਾਕ ਸੰਗਤ ਦੇ ਸਾਰੇ ਹੀ ਸਿਹਤ ਕੇਂਦਰਾਂ ਉਪਰ ਤੈਨਾਤ ਸਿਹਤ ਵਰਕਰ ਫੀਮੇਲ ਅਤੇ ਸੀ ਐਚ ੳ ਨੇ ਹਿੱਸਾ ਲਿਆ।
            ਇਸ ਮੌਕੇ ਡਾ ਪਮਿਲ ਬਾਂਸਲ ਨੇ ਦੱਸਿਆ ਕਿ ਇਸ ਦਾ ਮਹੱਤਵ ਗਰਭਵਤੀ ਮਾਵਾਂ, ਦੁੱਧ ਪਿਲਾਉਂਦੀਆਂ ਮਾਵਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਮਾਂ ਦੇ ਦੁੱਧ ਦੀ ਬੱਚੇ ਅਤੇ ਮਾਂ ਲਈ ਕੀ ਮਹੱਤਤਾ ਸਬੰਧੀ ਜਾਗਰੂਕ ਕਰਨਾ ਹੈ। ਉਹਨਾਂ ਦੱਸਿਆ ਕਿ ਮਾਂ ਦਾ ਦੁੱਧ ਬੱਚੇ ਅੰਦਰ ਐਂਟੀਬਾਡੀਜ਼ ਪੈਦਾ ਕਰਦਾ ਹੈ, ਬੱਚੇ ਨੂੰ ਬਿਮਾਰੀਆਂ ਤੋਂ ਬਚਾਉਂਦੇ ਹਨ। ਜਿਹੜੇ ਬੱਚੇ ਜਨਮ ਤੋਂ ਲੈ ਕੇ ਘੱਟੋ ਘੱਟ ਦੋ ਸਾਲ ਤੱਕ ਮਾਂ ਦਾ ਦੁੱਧ ਪੀੱਦੇ ਹਨ ਉਹ ਦੂਜੇ ਬੱਚਿਆਂ ਦੇ ਮੁਕਾਬਲੇ ਘੱਟ ਬਿਮਾਰ ਹੁੰਦੇ ਹਨ, ਬੱਚੇ ਦੇ ਸਰੀਰਕ ਅਤੇ ਦਿਮਾਗੀ ਵਿਕਾਸ ਲਈ ਮਾਂ ਦਾ ਦੁੱਧ ਜਰੂਰੀ ਹੈ ਅਤੇ ਬੱਚਿਆਂ ਦੀ ਮੌਤ ਦਰ ਵਿੱਚ ਵੀ ਸੁਧਾਰ ਆਉਂਦਾ ਹੈ। ਮਾਂ ਦਾ ਦੁੱਧ ਪਿਲਾਉਣ ਨਾਲ ਬੱਚੇ ਤਾਂ ਤੰਦਰੁਸਤ ਰਹਿੰਦੇ ਹੀ ਹਨ ਸਗੋਂ ਦੁੱਧ ਪਿਲਾਉਣ ਵਾਲੀਆਂ ਮਾਵਾਂ ਵੀ ਕਈ ਬਿਮਾਰੀਆਂ ਜਿਵੇ ਬੱਚੇਦਾਨੀ ਅਤੇ ਛਾਤੀ ਦੇ ਕੈਂਸਰ ਦੀ ਸੰਭਾਵਨਾ ਘਟਦੀ ਹੈ।
            ਉਹਨਾਂ ਨੇ ਦੱਸਿਆ ਕਿ ਮਾਂ ਦਾ ਦੁੱਧ ਬੱਚੇ ਲਈ ਅੰਮ੍ਰਿਤ ਸਮਾਨ ਹੈ ਅਤੇ ਇਸ ਦਾ ਕੋਈ ਵੀ ਬਦਲ ਨਹੀਂ ਹੈ। ਮਾਂ ਅਤੇ ਬੱਚੇ ਦਾ ਆਪਸੀ ਪਿਆਰ ਬਣਿਆ ਰਹਿੰਦਾ ਹੈ। ਉਹਨਾਂ ਮਾਂਵਾਂ ਨੂੰ ਦੁੱਧ ਪਿਲਾਉਣ ਦੀ ਸਹੀ ਸਥਿਤੀ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਮਾਂ ਨੂੰ ਪਹਿਲੇ 6 ਮਹੀਨੇ ਸਿਰਫ਼ ਆਪਣਾ ਦੁੱਧ ਹੀ ਪਿਲਾਉਣਾ ਚਾਹੀਦਾ ਹੈ, ਹੋਰ ਕੁਝ ਵੀ ਨਹੀਂ ਦੇਣਾ ਚਾਹੀਦਾ। ਛੇ ਮਹੀਨੇ ਬਾਅਦ ਮਾਂ ਨੂੰ ਆਪਣੇ ਦੁੱਧ ਦੇ ਨਾਲ ਨਾਲ ਓਪਰੀ ਖੁਰਾਕ ਵੀ ਸੁਰੂ ਕਰ ਦੇਣੀ ਚਾਹੀਦੀ ਹੈ ਅਤੇ 2 ਸਾਲ ਤੱਕ ਦੁੱਧ ਪਿਲਾਉਦੇ ਰਹਿਣਾ ਚਾਹੀਦਾ ਹੈ। ਬੱਚੇ ਨੂੰ ਜਨਮ ਤੋਂ ਅੱਧੇ ਘੰਟੇ ਦੇ ਵਿੱਚ ਵਿੱਚ ਦੁੱਧ ਪਿਲਾਉਣਾ ਸੁਰੂ ਕਰ ਦੇਣਾ ਚਾਹੀਦਾ ਹੈ। ਗੁੜਤੀ ਵੀ ਮਾਂ ਦੇ ਦੁੱਧ ਦੀ ਹੀ ਦੇਣੀ ਚਾਹੀਦੀ ਹੈ।
Advertisement
Advertisement
Advertisement
Advertisement
Advertisement
error: Content is protected !!