ਟਰਾਈਡੇਂਟ ਗਰੁੱਪ Sanghera ‘ਚ 5600 ਪੌਦਿਆਂ ਦੇ ਜੰਗਲ ਲਾਉਣ ਦੀ ਸ਼ੁਰੂਆਤ

Advertisement
Spread information

ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ 5600 ਪੌਦਿਆਂ ਦੇ ਜੰਗਲ ਲਾਉਣ ਦੀ ਸ਼ੁਰੂਆਤ

ਟਰਾਈਡੈਂਟ ਵਲੋਂ ਜੰਗਲ ਲਾ ਕੇ ਦਿੱਤਾ ਗਿਆ ਵਾਤਾਵਰਣ ਸੰਭਾਲ ਦਾ ਸੁਨੇਹਾ- ਡਿਪਟੀ ਕਮਿਸ਼ਨਰ

ਵੱਧ ਤੋਂ ਵੱਧ ਰੁਖ ਲਾ ਲਗਾਉਣਾ ਅੱਜ ਸਮੇਂ ਦੀ ਲੋੜ : ਗੁਨੀਤ ਸੇਠੀ
   ਰਘਬੀਰ ਹੈਪੀ , ਬਰਨਾਲਾ, 27 ਜੁਲਾਈ 2024             

   ਜਿਲਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਬਰਨਾਲਾ ਨੇ ਟਰਾਈਡੈਂਟ ਗਰੁੱਪ ਸੰਘੇੜਾ ਵਿਖੇ ਅਧਿਕਾਰੀਆਂ ਨਾਲ 5600 ਬੂਟਿਆਂ ਦੇ ਮਿੰਨੀ ਜੰਗਲ ਲਾਉਣ ਦੀ ਸ਼ੁਰੂਆਤ ਕੀਤੀ ਜਿਸ ਵਿਚ , ਜੰਡ, ਸੁਹਾਨਜਣਾ ,ਰੀਠਾ ਮਿਲਾਵੇਰ,ਪਿਲਖਣ,ਅਰਜੁਨ ਆਦਿ ਬੂਟੇ ਲਗਾ ਕੇ ਵਾਤਾਵਰਣ ਸੰਭਾਲ ਦਾ ਸੁਨੇਹਾ ਦਿੱਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਇਹ ਟਰਾਈਡੈਂਟ ਗਰੁਪ ਵੱਲੋਂ ਜਿੱਥੇ ਹਰ ਸਮੇਂ ਸਮਾਜ ਸੇਵੀ ਕੰਮਾਂ ਵਿੱਚ ਵੱਧ ਚੜ ਕੇ ਹਿੱਸਾ ਲਿਆ ਜਾਂਦਾ ਹੈ ਉੱਥੇ ਵਾਤਾਵਰਨ ਨੂੰ ਬਚਾਉਣ ਦੇ ਲਈ 5600 ਬੂਟਿਆਂ ਦਾ ਜੰਗਲ ਲਾ ਕੇ ਵਾਤਾਵਰਨ ਬਚਾਉਣ ਦਾ ਇੱਕ ਚੰਗਾ ਸੁਨੇਹਾ ਦਿੱਤਾ ਹੈ ।                 ਜਿਸ ਤਹਿਤ ਵਾਤਾਵਰਨ ਸ਼ੁੱਧ ਹੋਵੇਗਾ ਓਹਨਾ ਕਿਹਾ ਇਹ ਟਰਾਈਡੈਂਟ ਗਰੁੱਪ ਵੱਲੋਂ ਕੀਤਾ ਜਾਣ ਵਾਲਾ ਇੱਕ ਵੰਡ ਮੁੱਲਾ ਕਾਰਜ ਹੈ ਕਿਉਂਕਿ ਬੂਟੇ ਲਾਉਣ ਤੋਂ ਬਾਅਦ ਉਹਨਾਂ ਦੀ ਸਾਂਭ ਸੰਭਾਲ ਕਰਨੀ ਜਰੂਰੀ ਹੈ।           
ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਅੱਗੇ ਕਿਹਾ ਇਹ ਬੜਾ ਹੀ ਚੰਗਾ ਉਪਰਾਲਾ ਕੀਤਾ ਗਿਆ ਹੈ ਜਿਸ ਨਾਲ ਟਰਾਈਡੈਂਟ ਗਰੁੱਪ ਬਰਨਾਲਾ ‘ਚ ਦਰਖਤਾਂ ਦੀ ਗਿਣਤੀ ਵਧਾਉਣ ‘ਚ ਵਿਸ਼ੇਸ਼ ਯੋਗਦਾਨ ਪਾ ਰਿਹਾ ਹਨ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਮੁਹਿੰਮਾਂ ਕੇਵਲ ਬੂਟੇ ਲਗਾਉਣ ਤੱਕ ਹੀ ਸੀਮਿਤ ਹੁੰਦੀਆਂ ਹਨ ਪ੍ਰੰਤੂ ਇਨ੍ਹਾਂ ਬੂਟਿਆਂ ਦੀ ਦੇਖਭਾਲ ਅਤੇ ਪਾਣੀ ਦੇਣ ਦਾ ਕੰਮ ਨਿਰੰਤਰ ਜਾਰੀ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੇ ਮਿਸ਼ਨ ਹਰਿਆਵਲ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੋਗ ਥਾਵਾਂ ‘ਤੇ ਪੌਦੇ ਲਗਾਏ ਜਾ ਰਹੇ ਹਨ ਜਿਸ ਵਿੱਚ ਹਰ ਜ਼ਿਲ੍ਹਾ ਵਾਸੀ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ।             
ਇਸ ਮੌਕੇ ਸ੍ਰੀ ਗੁਨੀਤ ਸੇਠੀ XEN ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਕਿਹਾ ਕਿ ਵੱਧ ਰਹੀ ਆਲਮੀ ਤਪਸ਼ ਦੇ ਮੱਦੇਨਜ਼ਰ ਵੱਧ ਤੋਂ ਵੱਧ ਰੁੱਖ ਲਗਾਉਣਾ ਸਮੇਂ ਦੀ ਲੋੜ ਹੈ ਟਰਾਈਡੈਂਟ ਵੱਲੋਂ 5600 ਬੂਟੇ ਜੰਗਲ ਲਾਉਣ ਦਾ ਜੋ ਕਾਰਜ ਹੈ ਇਸ ਨਾਲ ਵਾਤਾਵਰਨ ਦੇ ਵਿੱਚ ਸ਼ੁੱਧਤਾ ਵੀ ਆਵੇਗੀ ‌ਇਸ ਮੌਕੇ ਵਣ ਰੇਂਜ ਅਫ਼ਸਰ ਅਜੀਤ ਸਿੰਘ, ਟਰਾਈਡੈਂਟ ਅਧਿਕਾਰੀ ਰੁਪਿੰਦਰ ਗੁਪਤਾ ਐਡਮਿਨ ਹੈਡ ਜਰਮਨਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਟਰਾਈਡੈਂਟ ਅਧਿਕਾਰੀ ਅਤੇ ਵਰਕਰ ਹਾਜ਼ਰ ਸਨ।

Advertisement
Advertisement
Advertisement
Advertisement
error: Content is protected !!