ਫਲਾਈ ਓਵਰ ਹੇਠਾਂ ਬਣਾਏ ਜਾਣਗੇ ਵੱਖ ਵੱਖ ਖੇਡਾਂ ਲਈ ਗਰਾਂਉਂਡ

Advertisement
Spread information

ਕ੍ਰਿਕਟ ਪ੍ਰੈਕਟਿਸ ਲਈ ਵੀ ਗ੍ਰਾਊਂਡ ਤਿਆਰ ਕੀਤਾ ਜਾਵੇਗਾ, ਕਚਿਹਰੀ ਚੌਕ ਦਾ ਕੀਤਾ ਗਿਆ ਸੁੰਦਰੀਕਰਨ

ਰਘਵੀਰ ਹੈਪੀ, ਬਰਨਾਲਾ 12 ਅਗਸਤ 2024

      ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਕਚਿਹਰੀ ਚੌਕ ਬਰਨਾਲਾ ਵਿਖੇ ਬਣਾਏ ਗਏ ਨਵੇਂ ਪਾਰਕ ਦਾ ਉਦਘਾਟਨ ਕੀਤਾ। ਇਸ ਮੌਕੇ ਮੌਕੇ ਬੋਲਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਰਨਾਲਾ ਦੇ ਵਿਕਾਸ ਲਈ ਨਿਰੰਤਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਵੱਡੇ ਸ਼ਹਿਰਾਂ ਦੀ ਤਰਜ਼ ਉੱਤੇ ਜ਼ਿਲ੍ਹਾ ਬਰਨਾਲਾ ‘ਚ ਵੀ ਫਲਾਈ ਓਵਰ ਦੇ ਹੇਠਾਂ ਪਈ ਖ਼ਾਲੀ ਥਾਂਵਾਂ ਨੂੰ ਹੋਰ ਕੰਮਾਂ ਲਈ ਇਸਤੇਮਾਲ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਇਸ ਫਲਾਈ ਓਵਰ ਹੇਠਾਂ ਬਣੇ ਚੌਕ ਦੇ ਥੱਲੇ ਬਜ਼ੁਰਗਾਂ ਅਤੇ ਬੱਚਿਆਂ ਦੇ ਬੈਠਣ ਅਤੇ ਖੇਡਣ ਲਈ ਇੰਤਜਾਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਥਾਂ ਉੱਤੇ ਬਾਸਕਿਟਬਾਲ ਅਤੇ ਬੈਡਮਿੰਟਨ ਗ੍ਰਾਊਂਡ ਵੀ ਬਣਾਈਆ ਜਾਵੇਗਾ। ਨਾਲ ਹੀ ਕ੍ਰਿਕਟ ਦੀ ਪ੍ਰੈਕਟਿਸ ਕਰਨ ਵਾਲੇ ਬੱਚਿਆਂ ਲਈ ਗ੍ਰਾਊਂਡ ਵਿਕਸਿਤ ਕੀਤਾ ਜਾ ਰਿਹਾ ਹੈ। ਇਸ ਸਾਰੇ ਕੰਮ ਨੂੰ ਨੇਪਰੇ ਚਾੜ੍ਹਨ ਲਈ 16.50 ਲੱਖ ਰੁਪਏ ਦੀ ਲਾਗਤ ਨਾਲ ਕੰਮ ਕਰਵਾਇਆ ਜਾ ਰਿਹਾ ਹੈ।                                                         

Advertisement

       ਉਨ੍ਹਾਂ ਕਿਹਾ ਕਿ ਇਹ ਅਪਣੇ ਆਪ ‘ਚ ਪਹਿਲੇ ਕਿਸਮ ਦਾ ਖੇਡ ਪ੍ਰੋਜੈਕਟ ਹੈ ਜਿਥੇ ਖ਼ਾਲੀ ਪਈ ਥਾਂ ਦੀ ਸੁਚੱਜੀ ਵਰਤੋਂ ਕੀਤੀ ਜਾ ਰਹੀ ਹੈ।ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰ ਵੱਲੋਂ ਵਿਕਾਸ ਦੇ ਕੰਮਾਂ ਲਈ ਫੰਡ ਜਾਰੀ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ 20 ਕਰੋੜ ਰੁਪਏ ਧਨੌਲਾ ਨੂੰ ਵਿਕਾਸ ਕੰਮਾਂ ਲਈ ਜਾਰੀ ਕੀਤੇ ਗਏ ਹਨ। ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਰਾਮ ਤੀਰਥ ਮੰਨਾ, ਓ ਐੱਸ ਡੀ ਹਸਨ ਪ੍ਰੀਤ ਭਾਰਦਵਾਜ, ਕਾਰਜਕਾਰੀ ਅਫਸਰ ਨਗਰ ਕੌਂਸਲ ਬਰਨਾਲਾ ਵਿਸ਼ਾਲ ਦੀਪ ਅਤੇ ਹੋਰ ਲੋਕ ਹਾਜ਼ਰ ਸਨ।                                       

Advertisement
Advertisement
Advertisement
Advertisement
Advertisement
error: Content is protected !!