CM & ਸਿਹਤ ਮੰਤਰੀ ਦਾ ਘਿਰਾਓ ਕਰੇਗਾ “ ਬੇਰੁਜ਼ਗਾਰ ਸਾਂਝਾ ਮੋਰਚਾ ”

Advertisement
Spread information

ਅਦੀਸ਼ ਗੋਇਲ ,ਬਰਨਾਲਾ 13 ਅਗਸਤ 2024

     ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਭਰਤੀ ਦੀ ਮੰਗ ਅਤੇ ਉਮਰ ਹੱਦ ਛੋਟ ਦੀ ਮੰਗ ਨੂੰ ਲੈਕੇ ਸੰਘਰਸ਼ ਕਰਦੇ ਬੇਰੁਜ਼ਗਾਰਾਂ ਨੇ ਸਾਂਝੇ ਮੋਰਚੇ ਨੇ ਮੁੱਖ ਮੰਤਰੀ ਵੱਲੋਂ ਦਿੱਤੇ ਜਾ ਰਹੇ ਮੀਟਿੰਗਾਂ ਦੇ ਲਾਰਿਆਂ ਤੋਂ ਅੱਕ ਕੇ ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਦੇ ਘਿਰਾਓ ਦਾ ਐਲਾਨ ਕੀਤਾ ਹੈ।           
    ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਜਸਵੰਤ ਘੁਬਾਇਆ, ਰਮਨ ਕੁਮਾਰ ਮਲੋਟ, ਹਰਜਿੰਦਰ ਸਿੰਘ ਝੁਨੀਰ, ਹਰਜਿੰਦਰ ਸਿੰਘ ਬੁਢਲਾਡਾ ਅਤੇ ਹਰਪ੍ਰੀਤ ਕੌਰ ਪੰਜੋਲਾ ਆਦਿ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਨੇ ਚੋਣਾਂ ਤੋ ਪਹਿਲਾਂ ਅਨੇਕਾਂ ਵਾਰ ਅਤੇ 15 ਅਗਸਤ 2021 ਨੂੰ ਈਸੜੂ ਵਿਖੇ ਗੋਆ ਦੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਅਸਥਾਨ ਉੱਤੇ ਉਸ ਵੇਲੇ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਉਪਰੰਤ ਬੇਰੁਜ਼ਗਾਰਾਂ ਦੇ ਗਲੋਂ ਬੇਰੁਜ਼ਗਾਰੀ ਦੇ ਸੰਗਲ ਲਾਹੇ ਜਾਣਗੇ। ਪ੍ਰੰਤੂ 28 ਮਹੀਨੇ ਬੀਤਣ ਉਪਰੰਤ ਵੀ ਬੇਰੁਜ਼ਗਾਰਾਂ ਦੀ ਸਾਰ ਨਹੀਂ ਲਈ।
     ਉਹਨਾਂ ਦੱਸਿਆ ਕਿ 7 ਜੁਲਾਈ ਨੂੰ ਜਲੰਧਰ ਰੋਸ ਪ੍ਰਦਰਸ਼ਨ ਮੌਕੇ ਮੁੱਖ ਮੰਤਰੀ ਨੇ ਖੁਦ ਪੈਨਲ ਮੀਟਿੰਗ ਕਰਨ ਦਾ ਵਾਅਦਾ ਕੀਤਾ ਸੀ।ਜਿਹੜਾ ਕਿ ਅਜੇ ਤੱਕ ਵਫਾ ਨਹੀਂ ਹੋਇਆ।
       ਇਸ ਲਈ ਜਲੰਧਰ ਅਤੇ ਈਸੜੂ ਵਿਖੇ ਪਹੁੰਚ ਰਹੇ ਮੁੱਖ ਮੰਤਰੀ ਦਾ ਘਿਰਾਓ ਕੀਤਾ ਜਾਵੇਗਾ।ਸੰਗਰੂਰ ਝੰਡਾ ਲਹਿਰਾਉਣ ਪਹੁੰਚ ਰਹੇ ਸਿਹਤ ਮੰਤਰੀ ਦਾ ਵੀ ਘਿਰਾਓ ਕੀਤਾ ਜਾਵੇਗਾ। ਇਸ ਤੋ ਇਲਾਵਾ ਵੱਖ-ਵੱਖ ਥਾਵਾਂ ਉੱਤੇ ਪਹੁੰਚ ਰਹੇ ਮੰਤਰੀਆਂ ਨੂੰ ਮੰਗ ਪੱਤਰ ਦਿੱਤੇ ਜਾਣਗੇ।

Advertisement

Advertisement
Advertisement
Advertisement
Advertisement
Advertisement
error: Content is protected !!