ਰਘਵੀਰ ਹੈਪੀ, ਬਰਨਾਲਾ, 16 ਅਗਸਤ 2024
ਸਿਹਤ ਵਿਭਾਗ ਬਰਨਾਲਾ ਵੱਲੋਂ ਸਿਹਤ ਮੰਤਰੀ ਪੰਜਾਬ ਡਾ.ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ , ਸ੍ਰੀਮਤੀ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਅਤੇ ਡਾ.ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਦੇ ਬਰਨਾਲਾ ਸ਼ਹਿਰ, ਤਪਾ,ਧਨੌਲਾ ਅਤੇ ਮਹਿਲ ਕਲਾਂ ਸਿਹਤ ਬਲਾਕਾਂ ਅਧੀਨ ਸਰਕਾਰੀ ਤੇ ਪ੍ਰਾਈਵੇਟ ਦਫਤਰਾਂ ਅਤੇ ਖਾਲੀ ਪਲਾਟਾਂ ਵਿੱਚ ਡੇਂਗੂ ਦਾ ਲਾਰਵਾ ਨਸ਼ਟ ਅਤੇ ਦਫਤਰੀ ਸਟਾਫ ਨੂੰ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ” ਮੁਹਿੰਮ ਸਬੰਧੀ ਜਾਗਰੂਕ ਕਰਨ ਲਈ ਸਿਹਤ ਵਿਭਾਗ ਦੀਆਂ 67 ਟੀਮਾਂ ਵੱਲੋਂ ਜਾਂਚ ਕੀਤੀ ਗਈ।
ਡਾ.ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਪੱਤਰ ਅਨੁਸਾਰ ਟੀਮਾਂ ਵੱਲੋਂ ਘਰ-ਘਰ ਜਾ ਕੇ ਡੇਂਗੂ ਦਾ ਲਾਰਵਾ ਨਸ਼ਟ ਕਰਨ ਅਤੇ ਦਫਤਰੀ ਸਟਾਫ ਨੂੰ “ਹਰ ਸ਼ੁੱਕਰਵਾਰ – ਡੇਂਗੂ ਤੇ ਵਾਰ “ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ੳਨ੍ਹਾਂ ਕਿਹਾ ਕਿ ਅੱਜ ਕੱਲ੍ਹ ਡੇਂਗੂ ਦਾ ਸੀਜਨ ਚੱਲ ਰਿਹਾ ਹੈ। ਇਸ ਲਈ ਆਪਣੇ ਘਰਾਂ,ਦੁਕਾਨਾਂ,ਵਰਕਸਾਪਾਂ ‘ਚ ਟਾਇਰ,ਘੜੇ,ਪਾਣੀ ਵਾਲੀਆਂ ਖੇਲਾਂ,ਕੂਲਰ ,ਗਮਲੇ ਅਤੇ ਫਰਿੱਜ ਦੇ ਪਿੱਛੇ ਟਰੇਅ ਆਦਿ ਥਾਂਵਾਂ ‘ਤੇ ਜਿਆਦਾ ਸਮਾਂ ਪਾਣੀ ਨਹੀਂ ਖੜਨਾ ਚਾਹੀਦਾ ਤਾਂ ਜੋ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ। ਡਾ. ਮੁਨੀਸ਼ ਜ਼ਿਲ੍ਹਾ ਐਪੀਡਿਮਾਲੋਜਿਸਟ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਤੇਜ ਬੁਖਾਰ,ਮਾਸ ਪੇਸੀਆਂ ‘ਚ ਦਰਦ,ਅੱਖਾਂ ਦੇ ਪਿਛਲੇ ਹਿੱਸੇ ‘ਚ ਦਰਦ, ਸਰੀਰ ਤੇ ਲਾਲ ਰੰਗ ਦੇ ਧੱਫੜ, ਨੱਕ ਜਾਂ ਮਸੂੜਿਆਂ ਚੋਂ ਖੂਨ ਆਉਣਾ ਆਦਿ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ।ਇਸ ਸਮੇਂ ਘਰੇਲੂ ਇਲਾਜ ਜਾਂ ਇਲਾਜ ‘ਚ ਦੇਰੀ ਕਾਰਨ ਕਈ ਵਾਰ ਖਤਰੇ ਦਾ ਕਾਰਨ ਬਣ ਜਾਂਦਾ ਹੈ। ਗੁਰਮੇਲ ਸਿੰਘ ਢਿੱਲੋਂ ਅਤੇ ਸੁਰਿੰਦਰ ਸਿੰਘ ਹੈਲਥ ਇੰਸਪੈਕਟਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਿੱਚ ਬਰਨਾਲਾ ਸ਼ਹਿਰ ‘ਚ ਸਿਹਤ ਕਰਮਚਾਰੀ ਗਣੇਸ਼ ਦੱਤ, ਜਸਵਿੰਦਰ ਸਿੰਘ , ਮਨਪ੍ਰੀਤ ਸਰਮਾ,ਗਾਰਮੀਤ ਸਿੰਘ, ਗੁਰਸੇਵਕ ਸਿੰਘ ਅਤੇ ਗੁਲਾਬ ਸਿੰਘ ਇਨਸੈਕਟ ਕੁਲੈਕਟਰ ਵੱਲੋਂ ਟੀਮਾਂ ਬਣਾ ਕੇ ਖਾਲੀ ਪਲਾਟ ਸਰਕਾਰੀ ਤੇ ਪ੍ਰਾਈਵੇਟ ਦਫਤਰਾਂ ਵਿੱਚ ਡੇਂਗੂ ਦਾ ਲਾਰਵਾ ਨਸ਼ਟ ਕਰਵਾਇਆ ਅਤੇ ਬਚਾਅ ਲਈ ਜਾਗਰੂਕਤਾ ਪੈਂਫਲੈਟ ਵੰਡੇ । ਇਸ ਦੌਰਾਨ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਨੇ ਦੱਸਿਆ ਕਿ “ਹਰ ਸ਼ੁੱਕਰਵਾਰ – ਡੇਂਗੂ ਤੇ ਵਾਰ” ਥੀਮ ਤਹਿਤ ਪਾਣੀ ਖੜਨ ਵਾਲੀਆਂ ਥਾਂਵਾਂ ਨੂੰ ਸੁਕਾ ਕੇ , ਗਰੁੱਪ ਮੀਟਿੰਗਾਂ ਅਤੇ ਪ੍ਰੈਸ ਕਵਰੇਜ ਕਰਵਾ ਕੇ ਡੇਂਗੂ ਤੋਂ ਬਚਾਅ ਲਈ ਉਪਰਾਲੇ ਕੀਤੇ ਜਾ ਰਹੇ ਹਨ।