Police ਨੇ ਵਾਰਦਾਤ ਕਰਨ ਤੋਂ ਪਹਿਲਾਂ ਹੀ ਪਿਸਤੌਲ ਸਣੇ ਫੜਿਆ ਦੋਸ਼ੀ..

Advertisement
Spread information

ਹਰਿੰਦਰ ਨਿੱਕਾ, ਬਰਨਾਲਾ 19 ਅਗਸਤ 2024

     ਥਾਣਾ ਸਹਿਣਾ ਦੀ ਪੁਲਿਸ ਪਾਰਟੀ ਨੇ ਵਾਰਦਾਤ ਨੂੰ ਅੰਜਾਮ ਦੇਣ ਤੋ ਪਹਿਲਾਂ ਹੀ, ਇੱਕ ਦੋਸ਼ੀ ਨੂੰ ਨਜਾਇਜ ਪਿਸਤੌਲ ਅਤੇ ਜਿੰਦਾ ਕਾਰਤੂਸਾਂ ਸਣੇ ਗਿਰਫਤਾਰ ਕਰ ਲਿਆ। ਪੁਲਿਸ ਦਾ ਦਾਅਵਾ ਹੈ ਕਿ ਦੋਸ਼ੀ ਨੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਨਜਾਇਜ ਅਸਲਾ ਰੱਖਿਆ ਹੋਇਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਥਾਣਾ ਸ਼ਹਿਣਾ ਦੀ ਪੁਲਿਸ ਪਾਰਟੀ ਨੂੰ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਬਲਵੀਰ ਸਿੰਘ ਉਰਫ ਕਾਲੂ ਪੁੱਤਰ ਸੁਖਵਿੰਦਰ ਸਿੰਘ ਵਾਸੀ ਈਸਰ ਸਿੰਘ ਵਾਲਾ ਪਾਸ ਨਜਾਇਜ ਅਸਲਾ ਰੱਖਿਆ ਹੋਇਆ ਹੈੇ ਜੋ ਕਿਸੇ ਵੀ ਸਮੇਂ ਕੋਈ ਮਾੜੀ ਘਟਨਾ ਨੂੰ ਅੰਜਾਮ ਦੇ ਸਕਦਾ ਹੈ। ਇਤਲਾਹ ਸੱਚੀ ਤੇ ਭਰੋਸੇਯੋਗ ਹੋਣ ਕਰਕੇ, ਪੁਲਿਸ ਨੇ ਨਾਮਜ਼ਦ ਦੋਸ਼ੀ ਖਿਲਾਫ ਥਾਣਾ ਸ਼ਹਿਣਾ ਵਿਖੇ ਅਸਲਾ ਐਕਟ ਤਹਿਤ ਕੇਸ ਦਰਜ ਕਰਕੇ, ਦੋਸ਼ੀ ਦੇ ਠਿਕਾਣੇ ਤੇ ਰੇਡ ਕੀਤੀ ਅਤੇ ਉਕਤ ਦੋਸ਼ੀ ਨੂੰ ਕਾਬੂ ਕਰਕੇ, ੳੇੁਸ ਦੇ ਕਬਜੇ ਵਿੱਚੋਂ ਇੱਕ ਪਿਸਟਲ ਦੇਸੀ 32 ਬੋਰ ਅਤੇ 7 ਕਾਰਤੂਸ ਜਿੰਦਾ 7.62 MM ਬਰਾਮਦ ਕਰਕੇ,ਉਸ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ। 

Advertisement
Advertisement
Advertisement
Advertisement
Advertisement
Advertisement
error: Content is protected !!