ਸੋਨੀ ਪਨੇਸਰ, ਬਰਨਾਲਾ 10 ਅਕਤੂਬਰ 2024
ਸਿਹਤ ਵਿਭਾਗ ਬਰਨਾਲਾ ਵੱਲੋਂ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੇ ਦਿਸ਼ਾ – ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ. ਤਪਿੰਦਰਜੋਤ ਕੌਸ਼ਲ ਦੀ ਅਗਵਾਈ ਹੇਠ ਨਸ਼ਾ ਛੁਡਾਊ ਕੇਂਦਰ ਵਿੱਚ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਇਕ ਜਾਗਰੂਕਤਾ ਸੈਮੀਨਾਰ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਬਰਨਾਲਾ ਡਾ. ਜੋਤੀ ਕੌਸ਼ਲ ਨੇ ਦੱਸਿਆ ਕਿ ਸਰੀਰਕ ਸਿਹਤ ਦੇ ਨਾਲ ਨਾਲ ਸਾਨੂੰ ਸਾਡੀ ਮਾਨਸਿਕ ਸਿਹਤ ਨੂੰ ਵੀ ਪੂਰੀ ਤਵੱਜੋਂ ਦੇਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਇਹ ਸੁਨੇਹਾ ਦਿੱਤਾ ਜਾ ਰਿਹਾ ਹੈ ਕਿ ਜੇਕਰ ਕੋਈ ਵੀ ਮਾਨਸਿਕ ਬਿਮਾਰੀ ਨਾਲ ਜੂਝ ਰਿਹਾ ਹੈ ਤਾਂ ਇਸ ਦੇ ਲੱਛਣਾਂ ਤੋਂ ਜਾਗਰੂਕ ਹੋਵੋ, ਇਲਾਜ ਕਰਵਾਓ ਤੇ ਇਸ ਬਾਰੇ ਆਪਣੇ ਪਰਿਵਾਰ ਨਾਲ ਖੁੱਲ੍ਹ ਕੇ ਗੱਲ ਕਰੋ।
ਇਸ ਮੌਕੇ ਡਾ. ਗੁਰਮਿੰਦਰ ਕੌਰ ਔਜਲਾ ਡਿਪਟੀ ਮੈਡੀਕਲ ਕਮਿਸ਼ਨਰ/ਨੋਡਲ ਅਫਸਰ ਬਰਨਾਲਾ, ਡਾ. ਗਗਨਦੀਪ ਸਿੰਘ ਸੇਖੋਂ ਅਤੇ ਡਾ. ਲਿਪਸੀ ਮੋਦੀ ਮਾਨਸਿਕ ਰੋਗ ਮਾਹਿਰ ਸਿਵਲ ਹਸਪਤਾਲ ਬਰਨਾਲਾ , ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਅਫਸਰ , ਹਰਜੀਤ ਸਿੰਘ ਬਾਗ਼ੀ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ, ਸੁਖਵਿੰਦਰ ਸਿੰਘ ਕਾਉਂਸਲਰ ਤੇ ਰਾਜਵੀਰ ਕੌਰ ਕਾਉਂਸਲਰ ਵੱਲੋਂ ਹਾਜ਼ਰੀਨ ਨੂੰ ਜਾਣਕਾਰੀ ਦਿੱਤੀ ਗਈ ਕਿ ਸਿਹਤ ਵਿਭਾਗ ਬਰਨਾਲਾ ਵੱਲੋਂ “ਕਾਰਜ ਵਾਲੀ ਥਾਂ ‘ਤੇ ਮਾਨਸਿਕ ਸਿਹਤ“ ਵਿਸ਼ੇ ਤਹਿਤ ਇਹ ਦਿਵਸ ਮਨਾਇਆ ਗਿਆ।
ਉਨ੍ਹਾਂ ਕਿਸੇ ਵੀ ਵਿਅਕਤੀ ਨੂੰ ਸੁਭਾਅ ‘ਚ ਤਬਦੀਲੀ, ਨੀਂਦ ਨਾ ਆਉਣਾ, ਚੱਕਰ ਆਉਣਾ, ਘਬਰਾਹਟ ਮਹਿਸੂਸ ਕਰਨਾ, ਚਿਹਰੇ ਦੀ ਉਦਾਸੀ ਅਤੇ ਵਾਰ-ਵਾਰ ਭੁੱਲਣ ਦੀ ਆਦਤ ਆਦਿ ਲੱਛਣ ਮਹਿਸੂਸ ਹੋਣ ਤਾਂ ਮਾਨਸਿਕ ਰੋਗਾਂ ਦੇ ਮਾਹਿਰ ਡਾਕਟਰ ਕੋਲੋਂ ਇਲਾਜ ਕਰਾਉਣਾ ਚਾਹੀਦਾ ਹੈ ਤੇ ਵਹਿਮਾਂ – ਭਰਮਾਂ ਵਿੱਚ ਨਹੀਂ ਪੈਣਾ ਚਾਹੀਦਾ। ਇਸ ਮੌਕੇ ਸਿਹਤ ਕਰਮਚਾਰੀ ਅਤੇ ਹੋਰ ਆਮ ਲੋਕ ਹਾਜ਼ਰ ਸਨ।