Skip to content
- Home
- ਕੇਵਲ ਢਿੱਲੋਂ ਦੀ ਮੁਹਿੰਮ ਨੂੰ ਮਿਲਿਆ ਹੁਲਾਰਾ, ਕਈ ਪਰਿਵਾਰ ਹੋਰ ਪਾਰਟੀਆਂ ਛੱਡ ਹੋਏ ਭਾਜਪਾ ‘ਚ ਸ਼ਾਮਲ
Advertisement

ਸ਼ਹਿਰੀ ਖੇਤਰਾਂ ਦੇ ਨਾਲ ਨਾਲ ਪੇਂਡੂ ਖ਼ੇਤਰ ਵਿੱਚ ਭਾਜਪਾ ਉਮੀਦਵਾਰ ਨੂੰ ਮਿਲ ਰਿਹਾ ਭਰਵਾਂ ਸਾਥ
ਸੋਨੀ ਪਨੇਸਰ, ਬਰਨਾਲਾ 5 ਨਵੰਬਰ 2024
ਬਰਨਾਲਾ ਵਿਧਾਨ ਸਭਾ ਦੀ ਜਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਸ਼ਹਿਰੀ ਖ਼ੇਤਰਾਂ ਦੇ ਨਾਲ ਨਾਲ ਪਿੰਡਾਂ ਵਿੱਚ ਵੀ ਪ੍ਰਭਾਵ ਛੱਡ ਰਹੀ ਹੈ। ਭਾਜਪਾ ਉਮੀਦਵਾਰ ਨੂੰ ਸ਼ਹਿਰ ਦੇ ਨਾਲ ਨਾਲ ਪੇਂਡੂ ਖ਼ੇਤਰਾਂ ਵਿੱਚ ਵੀ ਚੰਗਾ ਹੁੰਗਾਰਾ ਮਿਲ ਰਿਹਾ ਹੈ। ਜਿਸ ਨਾਲ ਵਿਰੋਧੀ ਪਾਰਟੀਆਂ ਦੀ ਚਿੰਤਾ ਹੋਰ ਵਧ ਗਈ ਹੈ। ਅੱਜ ਹਲਕੇ ਦੇ ਪਿੰਡ ਸੇਖਾ ਵਿਖੇ ਕੇਵਲ ਸਿੰਘ ਢਿੱਲੋਂ ਵਲੋਂ ਕੀਤੀ ਚੋਣ ਸਭਾ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ ਅਤੇ ਚੋਣ ਦੌਰਾਨ ਕੇਵਲ ਸਿੰਘ ਢਿੱਲੋਂ ਦਾ ਡੱਟ ਕੇ ਸਾਥ ਦੇਣ ਦਾ ਐਲਾਨ ਵੀ ਕੀਤਾ। ਇਸ ਦੌਰਾਨ ਕਈ ਪਰਿਵਾਰ ਅਤੇ ਨੌਜਵਾਨ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਲ ਵੀ ਹੋਏ।
ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਮੇਤ ਦੇਸ਼ ਵਿੱਚ ਜਿੰਨਾ ਵੀ ਵਿਕਾਸ ਹੋ ਰਿਹਾ ਹੈ, ਉਹ ਭਾਜਪਾ ਦੀ ਕੇਂਦਰ ਸਰਕਾਰ ਵਲੋਂ ਭੇਜੀਆਂ ਗ੍ਰਾਂਟਾਂ ਨਾਲ ਹੀ ਹੋ ਰਿਹਾ ਹੈ। ਪੰਜਾਬ ਦੇ ਪੇਂਡੂ ਖ਼ੇਤਰਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇੱਕ ਵੀ ਪੈਸਾ ਗ੍ਰਾਂਟ ਦਾ ਨਹੀਂ ਦਿੱਤਾ। ਪਿੰਡਾਂ ਦੇ ਵਿਕਾਸ ਲਈ ਜਿੰਨਾ ਵੀ ਫ਼ੰਡ ਆਇਆ ਹੈ, ਉਹ ਮਨਰੇਗਾ ਸਕੀਮ ਤਹਿਤ ਕੇਂਦਰ ਸਰਕਾਰ ਭੇਜ ਰਹੀ ਹੈ। ਕੇਂਦਰ ਦੀ ਭਾਜਪਾ ਸਰਕਾਰ ਵਲੋਂ ਭੇਜੇ ਪੈਸੇ ਉਪਰ ਆਪਣਾ ਲੋਗੋ ਲਗਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਮੂਰਖ਼ ਬਣਾ ਰਹੀ ਹੈ। ਪਰ ਬਰਨਾਲਾ ਦੇ ਲੋਕ ਬਹੁਤ ਸੂਝਵਾਨ ਹਨ ਅਤੇ ਆਪ ਸਰਕਾਰ ਦੀਆਂ ਇਹਨਾਂ ਚਲਾਕੀਆਂ ਨੂੰ ਭਲੀਭਾਂਤ ਜਾਣਦੇ ਹਨ। ਉਹਨਾਂ ਕਿਹਾ ਕਿ ਪਿੰਡ ਸੇਖਾ ਨਾਲ ਲੰਬੇ ਸਮੇਂ ਦਾ ਰਿਸ਼ਤਾ ਹੈ। ਇੱਥੋਂ ਦੇ ਲੋਕਾਂ ਨੇ ਹਮੇਸ਼ਾ ਉਹਨਾਂ ਦਾ ਡੱਟ ਕੇ ਸਾਥ ਦਿੱਤਾ ਹੈ। ਇਸ ਲਈ ਇਸ ਵਾਰ ਵੀ 20 ਨਵੰਬਰ ਨੂੰ ਪਿੰਡ ਦੇ ਲੋਕ ਮੇਰੇ ਵਲੋਂ ਕਰਵਾਏ ਵਿਕਾਸ ਦੇ ਨਾਮ ਉਪਰ ਵੋਟ ਦੇਣਗੇ। 
Advertisement

Advertisement

Advertisement

Advertisement

error: Content is protected !!