ਸ਼ਿਅਦ ਪ੍ਰਧਾਨ ਸੁਖਬੀਰ ਬਾਦਲ ਦਾ ਮਹਿਲ ਕਲਾਂ ਖੇਤਰ ਚ, ਰਾਜਸੀ ਦੌਰਾ ਅੱਜ
ਬੀਹਲਾ ਸਮੇਤ ਹੋਰ ਆਗੂ ਹੋਣਗੇ ਸ਼੍ਰੋਮਣੀ ਅਕਾਲੀ ਦਲ (ਬ) ਚ ‘ ਸ਼ਾਮਲ
ਗੁਰਸੇਵਕ ਸਿੰਘ ਸਹੋਤਾ, ਡਾ ਮਿੱਠੂ ਮੁਹੰਮਦ ਮਹਿਲ ਕਲਾਂ 6 ਜੁਲਾਈ 2020
ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਅਤੇ ਆਪ ਤੋਂ ਬਾਗੀ ਹੋ ਚੁੱਕੇ ਸੁਖਪਾਲ ਸਿੰਘ ਖਹਿਰਾ ਦੇ ਕਰੀਬੀ ਅਤੇ ਪੰਜਾਬੀ ਏਕਤਾ ਪਾਰਟੀ ਦੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਤੇ ਸਮਾਜ ਸੇਵੀ ਦਵਿੰਦਰ ਸਿੰਘ ਸਿੱਧੂ ਬੀਹਲਾ ਅੱਜ ਸ੍ਰੋਮਣੀ ਅਕਾਲੀ ਦਲ ਬਾਦਲ ਚ, ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਨੂੰ ਦਲ ਚ, ਸ਼ਾਮਿਲ ਕਰਵਾਉਣ ਲਈ ਦਲ ਦੇ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਉਚੇਚੇ ਤੌਰ ਤੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਬੀਹਲਾ ਚ, ਪਹੁੰਚ ਰਹੇ ਹਨ। ਸਿੱਧੂ ਦੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਚ, ਸ਼ਾਮਿਲ ਹੋਣ ਨਾਲ ਦਲ ਨੂੰ ਹੋਰ ਬਲ ਮਿਲ ਸਕਦਾ ਹੈ। ਜ਼ਿਕਰਯੋਗ ਹੈ ਕਿ ਦਵਿੰਦਰ ਸਿੰਘ ਬੀਹਲਾ ਵੱਲੋਂ ਲੰਘੀਆਂ ਵਿਧਾਨ ਸਭਾ ਚੋਣਾਂ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਮਹਿਲ ਕਲਾਂ, ਭਦੌੜ ਅਤੇ ਬਰਨਾਲਾ ਦੇ ਉਮੀਦਵਾਰਾਂ ਦੀ ਜਿੱਤ ਲਈ ਸਿਰ ਤੋੜ ਯਤਨ ਕੀਤੇ ਗਏ ਸਨ । ਪਿਛਲੇ ਸਮੇਂ ਦੌਰਾਨ ਆਪ ਦੀ ਆਪਸੀ ਫੁੱਟ ਕਾਰਨ ਉਹ ਖਹਿਰਾ ਧੜੇ ਨਾਲ ਜਾ ਖੜ੍ਹੇ, ਦਵਿੰਦਰ ਸਿੰਘ ਬੀਹਲਾ ਇੱਕ ਸਮਾਜ ਸੇਵੀ ਤੇ ਲੋਕਾਂ ਵਿੱਚ ਵਿਚਰਣ ਵਾਲੇ ਜਮੀਨੀ ਪੱਧਰ ਦੇ ਆਗੂ ਹਨ ਤੇ ਉਨ੍ਹਾਂ ਦੇ ਸ਼ਾਮਿਲ ਹੋਣ ਨਾਲ ਨੌਜਵਾਨਾਂ ਦਾ ਵੱਡਾ ਹਿੱਸਾ ਵੀ ਅਕਾਲੀ ਦਲ ਵਿੱਚ ਸ਼ਾਮਲ ਹੋ ਸਕਦਾ ਹੈ । ਬਰਨਾਲਾ ਟੂਡੇ ਦੀ ਟੀਮ ਵੱਲੋਂ ਦਵਿੰਦਰ ਸਿੰਘ ਬੀਹਲਾ ਨਾਲ ਕੀਤੀ ਗੱਲਬਾਤ ਦੌਰਾਨ ਉਨਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਰਕਾਰ ਸਮੇਂ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਤੇ ਓਵਰਬ੍ਰਿਜ ਪੁਲ ਤੇ ਸੜਕਾਂ ਦੇ ਜਾਲ ਵਿਛਾਉਣ ਸਮੇਤ ਪੰਜਾਬ ਦਾ ਸਰਬਪੱਖੀ ਵਿਕਾਸ ਹੋਇਆ ਸੀ ।ਜਿਸ ਨੂੰ ਦੇਖਦੇ ਹੋਏ ਉਹ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਰਹੇ ਹਨ । ਸਿੱਧੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਮਾੜਾ ਕਹਿਣ ਵਾਲੇ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਰਾਜਨੀਤੀ ਦੇ ਅੰਬਰਾਂ ਦਾ ਤਾਰਾ ਬਣਾਉਣ ਵਿੱਚ ਬਾਦਲ ਪਰਿਵਾਰ ਦਾ ਬਹੁਤ ਵੱਡਾ ਹੱਥ ਹੈ। ਸ਼੍ਰੋਮਣੀ ਅਕਾਲੀ ਦਲ ਦਾ ਪਰਿਵਾਰ ਬਹੁਤ ਵੱਡਾ ਹੈ, ਇਸ ਕਰਕੇ ਢੀਂਡਸਾ ਪਰਿਵਾਰ ਦਾ ਅਕਾਲੀ ਦਲ ਨਾਲੋਂ ਵੱਖ ਹੋਣ ਕਾਰਨ ਪਾਰਟੀ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ। ਵਰਨਣਯੋਗ ਹੈ ਕਿ ਦਵਿੰਦਰ ਸਿੰਘ ਸਿੱਧੂ ਆਮ ਆਦਮੀ ਪਾਰਟੀ ਚ, ਐਨਆਰਆਈ ਵਿੰਗ ਦੇ ਸੀਨੀਅਰ ਆਗੂ ਦੇ ਤੌਰ ਕੇ ਕੰਮ ਕਰ ਚੁੱਕੇ ਹਨ।