ਕੇਵਲ ਢਿੱਲੋਂ ਦੇ ਯਤਨਾਂ ਨੂੰ ਬੂਰ ਪਿਆ, ਕਿਸਾਨਾਂ ਕੋਲ ਪਹੁੰਚਿਆ ਡੀਏਪੀ ਖਾਦ….

Advertisement
Spread information
ਰਘਵੀਰ ਹੈਪੀ, ਬਰਨਾਲਾ 8 ਨਵੰਬਰ 2024
          ਬਰਨਾਲਾ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਯਤਨਾਂ ਸਦਕਾ ਹਲਕੇ ਦੇ ਪਿੰਡਾਂ ਵਿੱਚ ਕਿਸਾਨਾਂ ਨੂੰ ਡੀਏਪੀ ਖਾਦ ਪਹੁੰਚਣੀ ਸ਼ੁਰੂ ਹੋ ਗਈ ਹੈ। ਇਹ ਦਾਅਵਾ, ਅੱਜ ਪਿੰਡ ਨੰਗਲ ਅਤੇ ਠੁੱਲੇਵਾਲ ਦੇ ਕਿਸਾਨਾਂ ਨੇ ਕੇਵਲ ਸਿੰਘ ਢਿੱਲੋ ਦਾ ਡੀਏਪੀ ਖਾਦ ਦੇ ਪ੍ਰਬੰਧ ਲਈ ਧੰਨਵਾਦ ਕਰਨ ਮੌਕੇ ਕੀਤਾ।

 
         ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਪਿੰਡਾਂ ਵਿੱਚ ਚੋਣ ਪ੍ਰਚਾਰ ਦੌਰਾਨ ਉਹਨਾਂ ਨੂੰ ਕਿਸਾਨਾਂ ਨੇ ਡੀਏਪੀ ਖਾਦ ਦੀ ਘਾਟ ਸਬੰਧੀ ਮਾਮਲਾ ਧਿਆਨ ਵਿੱਚ ਲਿਆਂਦਾ ਸੀ। ਜਿਸ ਤੋਂ ਬਾਅਦ ਉਹਨਾਂ ਨੇ ਪੰਜ ਨਵੰਬਰ ਨੂੰ ਖਾਦ ਮੰਤਰੀ ਅਤੇ ਬੀਜੇਪੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੂੰ ਚਿੱਠੀ ਲਿਖ ਕੇ ਬਰਨਾਲਾ ਦੇ ਕਿਸਾਨਾਂ ਨੂੰ ਖਾਦ ਪੂਰੀ ਕਰਨ ਦੀ ਮੰਗ ਕੀਤੀ ਸੀ। ਇਸ ਤੋਂ ਇਲਾਵਾ ਪਾਰਟੀ ਦੇ ਸੂਬਾ ਇੰਚਾਰਜ ਵਿਜਯ ਰੁਪਾਣੀ ਵੱਲੋਂ ਵੀ ਬਰਨਾਲਾ ਵਿਖੇ ਜੇਪੀ ਨੱਢਾ ਨਾਲ ਫੋਨ ਉੱਪਰ ਇਹ ਮਾਮਲਾ ਧਿਆਨ ਵਿੱਚ ਲਿਆਂਦਾ ਗਿਆ ਸੀ। ਜਿਸ ਤੋਂ ਬਾਅਦ ਤੁਰੰਤ ਬਰਨਾਲਾ ਹਲਕੇ ਦੀਆਂ ਸਹਿਕਾਰੀ ਸਭਾਵਾਂ ਵਿੱਚ ਕਿਸਾਨਾਂ ਲਈ ਡੀਏਪੀ ਖਾਦ ਪਹੁੰਚਣੀ ਸ਼ੁਰੂ ਹੋ ਗਈ ਹੈ। ਜਿਸ ਤਹਿਤ ਬਰਨਾਲਾ ਦੇ ਅਲੱਗ-ਅਲੱਗ ਪਿੰਡਾਂ ਦੀਆਂ ਸਹਿਕਾਰੀ ਸਭਾਵਾਂ ਵਿੱਚ ਡੀਏਪੀ ਖਾਦ ਦੇ ਭਰੇ ਹੋਏ ਟਰੱਕ ਪਹੁੰਚਣੇ ਸ਼ੁਰੂ ਹੋ ਗਏ ਹਨ ਅਤੇ ਕਿਸਾਨਾਂ ਦੀ ਇਸ ਵੱਡੀ ਸਮੱਸਿਆ ਦਾ ਹੱਲ ਹੋ ਗਿਆ ਹੈ।
       ਢਿੱਲੋਂ ਨੇ ਕਿਹਾ ਕਿ ਸਾਡੇ ਕਿਸਾਨ ਭਰਾ ਹੁਣ ਕਣਕ ਦੀ ਬਿਜਾਈ ਸਮਾਂ ਰਹਿੰਦਿਆਂ ਕਰ ਸਕਣਗੇ। ਉਹਨਾਂ ਡੀਏਪੀ ਖਾਦ ਦਾ ਪ੍ਰਬੰਧ ਕਰਨ ਲਈ ਕੇਂਦਰੀ ਖਾਦ ਮੰਤਰੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਅਤੇ ਪੰਜਾਬ ਬੀਜੇਪੀ ਦੇ ਇੰਚਾਰਜ ਵਿਜਯ ਰੁਪਾਣੀ ਦਾ ਧੰਨਵਾਦ ਕੀਤਾ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਹਮੇਸ਼ਾ ਬਰਨਾਲਾ ਦੇ ਕਿਸਾਨਾਂ ਅਤੇ ਹਰ ਵਰਗ ਨਾਲ ਡੱਟ ਕੇ ਖੜੇ ਹਨ। ਉਨਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਾਡੇ ਕਿਸਾਨ ਭਰਾਵਾਂ ਨੂੰ ਇਸ ਔਖੀ ਘੜੀ ਵਿੱਚ ਕਿਨਾਰਾ ਕਰਕੇ ਸਮੱਸਿਆਵਾਂ ਦਾ ਹੱਲ ਕੀਤੇ ਬਿਨਾਂ ਹੀ ਭੱਜ ਗਈ। ਜਿਸ ਕਰਕੇ ਕੇਂਦਰ ਦੀ ਬੀਜੇਪੀ ਸਰਕਾਰ ਨੇ ਸਾਡੇ ਕਿਸਾਨ ਭਰਾਵਾਂ ਦੀ ਬਾਂਹ ਫੜੀ ਹੈ।
        ਉਹਨਾਂ ਕਿਹਾ ਕਿ ਬਰਨਾਲਾ ਦੇ ਲੋਕਾਂ ਲਈ ਡੀਏਪੀ ਖਾਦ ਦਾ ਇੱਕ ਹੋਰ ਰੈਕ ਬਹੁਤ ਹੀ ਜਲਦ ਸਹਿਕਾਰੀ ਸਭਾਵਾਂ ਰਾਹੀਂ ਲੋੜਵੰਦ ਕਿਸਾਨਾਂ ਤੱਕ ਪਹੁੰਚ ਜਾਵੇਗਾ, ਜਿਸ ਨਾਲ ਬਰਨਾਲਾ ਦੇ ਕਿਸਾਨਾਂ ਲਈ ਡੀਏਪੀ ਖਾਦ ਆਮ ਹੋ ਜਾਵੇਗੀ। ਢਿੱਲੋਂ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਬੀਜੇਪੀ ਦੀ ਸਰਕਾਰ ਬਣ ਜਾਂਦੀ ਹੈ ਤੇ ਲੋਕਾਂ ਦਾ ਫਤਵਾ ਉਹਨਾਂ ਦੇ ਹੱਕ ਵਿੱਚ ਆਉਂਦਾ ਹੈ ਤਾਂ ਫਸਲਾਂ ਦੀ ਖਰੀਦ, ਡੀਏਪੀ ਖਾਦ ਸਮੇਤ ਕੋਈ ਵੀ ਸਮੱਸਿਆ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ।
Advertisement
Advertisement
Advertisement
Advertisement
Advertisement
error: Content is protected !!