22 ਏਕੜ ’ਚ ਕਾਲਾ ਢਿੱਲੋਂ ਨੇ ਡੋਰ-ਟੂ- ਡੋਰ ਕੀਤਾ ਪ੍ਰਚਾਰ …

Advertisement
Spread information
ਅਦੀਸ਼ ਗੋਇਲ, ਬਰਨਾਲਾ, 9 ਨਵੰਬਰ 2024
       ਵਿਧਾਨ ਸਭਾ ਹਲਕਾ ਬਰਨਾਲਾ ਦੀ ਜ਼ਿਮਨੀ ਚੋਣ ਲਈ ਚੋਣ ਅਖ਼ਾੜਾ ਦਿਨੋਂ-ਦਿਨ ਭਖਦਾ ਜਾ ਰਿਹਾ ਹੈ। ਕਾਲਾ ਢਿੱਲੋਂ ਵਲੋਂ ਜਿੱਥੇ ਵੱਖ-ਵੱਖ ਪਿੰਡਾਂ ’ਚ ਚੋਣ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਉੱਥਾਂ ਕਾਲਾ ਢਿੱਲੋਂ ਨੇ ਲੋਕਾਂ ਨਾਲ ਸੰਪਰਕ ਕਰਕੇ,ਸਮਰਥਨ ਹਾਸਿਲ ਕਰਨ ਲਈ ਡੋਰ-ਟੂ-ਡੋਰ ਪ੍ਰਚਾਰ ਵੀ ਸ਼ੁਰੂ ਕਰ ਦਿੱਤਾ ਹੈ। ਇਸੇ ਲੜੀ ਤਹਿਤ ਬਰਨਾਲਾ ਦੇ 22 ਏਕੜ ਖੇਤਰ ’ਚ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਡੋਰ ਟੂ ਡੋਰ ਲੋਕਾਂ ਨਾਲ ਰਾਬਤਾ ਕਾਇਮ ਕੀਤਾ, ਜਿੱਥੇ ਲੋਕਾਂ ਨੇ ਪੂਰੀ ਤਨਦੇਹੀ ਨਾਲ ਕਾਂਗਰਸ ਪਾਰਟੀ ਦਾ ਸਮਰਥਨ ਕਰਨ ਦਾ ਭਰੋਸਾ ਵੀ ਦਿੱਤਾ। ਲੋਕਾਂ ਦੇ ਮਿਲ ਰਹੇ ਭਰਪੂਰ ਹੁੰਗਾਰੇ ਲਈ ਸਮੂਹ ਇਲਾਕਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਾਲਾ ਢਿੱਲੋਂ ਨੇ ਕਿਹਾ ਕਿ ਮੈਂ ਤੁਹਾਡੇ ਵਿਸ਼ਵਾਸ ’ਤੇ ਖਰਾ ਉਤਰਨ ਲਈ ਦਿਨ ਰਾਤ ਇੱਕ ਕਰ ਦਿਆਂਗਾ। ਇਸ ਮੌਕੇ ਇਕੱਤਰ ਲੋਕਾਂ ਨੇ ਕਿਹਾ ਕਿ ਕਾਲਾ ਢਿੱਲੋਂ ਜਿੱਥੇ ਇਕ ਬੇਦਾਗ਼ ਸ਼ਖਸੀਅਤ ਹੈ, ਉੱਥ ਹੀ ਉਹ ਬਹੁਤ ਹੀ ਇਮਾਨਦਾਰ ਤੇ ਸੂਝਵਾਨ ਆਗੂ ਹਨ, ਜੋ ਲੋਕਾਂ ਦੇ ਦੁੱਖ ਨੂੰ ਆਪਣਾ ਦੁੱਖ ਸਮਝਦਿਆਂ ਹਰ ਸਮੇਂ ਸਾਥ ਦਿੰਦੇ ਹਨ। ਉਨ੍ਹਾਂ ਕਿਹਾ ਕਿ ਉਹ ਕਾਲਾ ਢਿੱਲੋਂ ਦੀ ਜਿੱਤ ਯਕੀਨੀ ਬਣਾਉਣ ਲਈ ਦਿਨ ਰਾਤ ਇਕ ਕਰ ਦੇਣਗੇ ਤੇ ਵੱਡੀ ਲੀਡ ਨਾਲ ਕਾਲਾ ਢਿੱਲੋਂ ਨੂੰ ਜਿਤਾ ਕੇ ਵਿਧਾਨ ਸਭਾ ’ਚ ਭੇਜਿਆ ਜਾਵੇਗਾ। ਇਸ ਸਮੇਂ ਜਿੱਥੇ ਕਾਲਾ ਢਿੱਲੋਂ ਨੇ ਸਮੂਹ ਲੋਕਾਂ ਦਾ ਧੰਨਵਾਦ ਕੀਤਾ ਤੇ ਲੋਕਾਂ ਵਲੋਂ ਦਿੱਤੇ ਜਾ ਰਹੇ ਪਿਆਰ-ਸਤਿਕਾਰ ਲਈ ਤਹਿ ਦਿਲੋਂ ਸ਼ੁਕਰਾਨਾ ਕੀਤਾ।
Advertisement
Advertisement
Advertisement
Advertisement
Advertisement
error: Content is protected !!