ਡੀਸੀ ਨੇ ਕੀਤੀ ਤਾੜਨਾ, D.A.P. ਦੀ ਕਾਲਾ ਬਜ਼ਾਰੀ ਕਰਨ ਵਾਲਿਆਂ ਬਾਰੇ ਸੂਚਨਾ ਦੇਣ ਲਈ ਨੰਬਰ ਜ਼ਾਰੀ..

Advertisement
Spread information

ਡੀਏਪੀ ਖਾਦ ਦੀ ਕਾਲਾ ਬਾਜਾਰੀ ਕਰਨ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ-ਡੀਸੀ ਬਰਨਾਲਾ 

ਰਘਵੀਰ ਹੈਪੀ, ਬਰਨਾਲਾ 11 ਨਵੰਬਰ 2024

Advertisement

      ਜ਼ਿਲ੍ਹੇ ਦੇ ਕਿਸਾਨਾਂ ਨੂੰ ਡੀਏਪੀ ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖਾਦ ਦੀ ਫਾਲਤੂ ਸਟੋਰੇਜ ਕਰਨ ਵਾਲੇ ਡੀਲਰਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇ। ਖਾਦ ਦੀ ਦਿੱਕਤ ਦੀਆਂ ਚੱਲ ਰਹੀਆਂ ਚਰਚਾਵਾਂ ਨੂੰ ਵਿਰਾਮ ਲਾਉਂਦਿਆਂ ਮੀਡੀਆ ਨੂੰ ਇਹ ਜਾਣਕਾਰੀ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਦਿੱਤੀ। ਉਨਾਂ ਦੱਸਿਆ ਕਿ ਪੈਸਟੀਸਾਈਡ ਡੀਲਰਾਂ ਨੂੰ ਤਾੜਨਾ ਕਰਦਿਆਂ ਹਦਾਇਤ ਦਿੱਤੀ ਗਈ ਹੈ ਕਿ ਕਿਸੇ ਵੀ ਤਰ੍ਹਾਂ ਦੀ ਖਾਦ ਦੀ ਫ਼ਾਲਤੂ ਸਟੋਰੇਜ ਨਾ ਕੀਤੀ ਜਾਵੇ, ਅਜਿਹਾ ਕਰਨ ‘ਤੇ ਉਹਨਾਂ ਖਿਲਾਫ ਸਖਤ ਕਾਰਵਾਈ ਆਰੰਭੀ ਜਾਵੇਗੀ। ਉਹਨਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਗਠਿਤ ਕੀਤੀਆਂ ਟੀਮਾਂ ਵਲੋਂ ਲਗਾਤਾਰ ਪੈਸਟੀਸਾਈਡ ਦੀਆਂ ਦੁਕਾਨਾਂ ਤੇ ਖਾਦਾਂ ਦੇ ਸਟੋਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਡਾਈ ਖਾਦ ਨਾਲ ਟੈਗਿੰਗ, ਵੱਧ ਰੇਟ, ਨੈਨੋ ਖਾਦ, ਸਲਫਰ, ਮਾਈਕੋਰੇਜਾ ਜਾਂ ਕੁਝ ਹੋਰ ਧੱਕੇ ਨਾਲ ਮਿਲ ਰਿਹਾ ਹੈ ਤਾਂ 1100 ਨੰਬਰ ‘ਤੇ ਕਾਲ ਕਰੋ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾਕਟਰ ਜਗਦੀਸ਼ ਸਿੰਘ ਨੇ ਕਿਹਾ ਕਿ ਡੀ.ਏ.ਪੀ ਖਾਦ ਤੋਂ ਇਲਾਵਾ ਕਿਸਾਨ ਹੋਰ ਖਾਦਾਂ ਦੀ ਵੀ ਵਰਤੋਂ ਕਰ ਸਕਦੇ ਹਨ।

Advertisement
Advertisement
Advertisement
Advertisement
Advertisement
error: Content is protected !!