ਕਿਸਾਨਾਂ ਦੇ ਖਾਤਿਆਂ ‘ਚ 1045 ਕਰੋੜ ਦੀ ਰਾਸ਼ੀ ਟਰਾਂਸਫਰ

Advertisement
Spread information

ਜ਼ਿਲ੍ਹੇ ਦੀਆਂ ਮੰਡੀਆਂ ‘ਚੋਂ 406401 ਮੀਟ੍ਰਿਕ ਟਨ ਫ਼ਸਲ ਦੀ ਹੋਈ ਲਿਫਟਿੰਗ: ਡਿਪਟੀ ਕਮਿਸ਼ਨਰ

ਅਦੀਸ਼ ਗੋਇਲ, ਬਰਨਾਲਾ, 12 ਨਵੰਬਰ 2024
        ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਆਈ ਏ ਐੱਸ ਨੇ ਦੱਸਿਆ ਕਿ ਕੱਲ੍ਹ 11 ਨਵੰਬਰ ਸ਼ਾਮ ਤੱਕ ਜ਼ਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਵਿੱਚ ਕੁੱਲ 576992 ਮੀਟ੍ਰਿਕ ਟਨ ਜਿਣਸ ਦੀ ਆਮਦ ਹੋਈ, ਜਿਸ ਵਿਚੋਂ ਹੁਣ ਤਕ ਕੁੱਲ 500774 ਮੀਟ੍ਰਿਕ ਟਨ ਫ਼ਸਲ ਖ਼ਰੀਦੀ ਗਈ ਹੈ।                                                                ਉਨ੍ਹਾਂ ਦੱਸਿਆ ਕਿ ਮਾਰਕਫੈੱਡ ਵਲੋਂ 131456 ਮੀਟ੍ਰਿਕ ਟਨ, ਪਨਗ੍ਰੇਨ ਵਲੋਂ 199958 ਮੀਟ੍ਰਿਕ ਟਨ, ਪਨਸਪ ਵਲੋਂ 112835 ਮੀਟ੍ਰਿਕ ਟਨ ਤੇ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 56525 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
        ਉਨ੍ਹਾਂ ਦੱਸਿਆ ਕਿ ਹੁਣ ਤੱਕ 406401 ਮੀਟ੍ਰਿਕ ਟਨ ਫ਼ਸਲ ਦੀ ਲਿਫਟਿੰਗ ਹੋ ਚੁੱਕੀ ਹੈ ਤੇ ਕਿਸਾਨਾਂ ਨੂੰ 1045 ਕਰੋੜ ਦੀ ਰਾਸ਼ੀ ਸਿੱਧੀ ਖਾਤਿਆਂ ਵਿੱਚ ਟਰਾਂਸਫਰ ਹੋ ਚੁੱਕੀ ਹੈ।

Advertisement
Advertisement
Advertisement
Advertisement
Advertisement
error: Content is protected !!