ਆਪ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੀ ਪਤਨੀ ਵੱਲੋਂ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਜਾਰੀ

Advertisement
Spread information

ਆਮ ਆਦਮੀ ਪਾਰਟੀ ਨੇ ਨਿਮਾਣੇ ਵਰਕਰ ਨੂੰ ਟਿਕਟ ਦੇ ਕੇ ਮਾਣ ਬਖਸ਼ਿਆ: ਮਨਰੀਤ ਕੌਰ

ਸੋਨੀ ਪਨੇਸਰ, ਬਰਨਾਲਾ 12 ਨਵੰਬਰ 2024

          ਬਰਨਾਲਾ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੀ ਪਤਨੀ ਮਨਰੀਤ ਕੌਰ ਧਾਲੀਵਾਲ ਵੱਲੋਂ ਆਪ ਉਮੀਦਵਾਰ ਦੇ ਹੱਕ ਵਿੱਚ ਸ਼ਹਿਰ ਵਿੱਚ ਡੋਰ ਟੂ ਡੋਰ ਮਹਿੰਮ ਸ਼ੁਰੂ ਕਰਨ ਦੇ ਨਾਲ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਉਹ ਸ਼ਹਿਰ ਵਾਸੀਆਂ ਖਾਸ ਕਰਕੇ ਔਰਤਾਂ ਨੂੰ ਸੂਬਾ ਸਰਕਾਰ ਵੱਲੋਂ ਕੀਤੇ ਕੰਮਾਂ ਅਤੇ ਬਰਨਾਲਾ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਆਪ ਉਮੀਦਵਾਰ ਨੂੰ ਵੋਟ ਪਾਉਣ ਦੀ ਅਪੀਲ ਕਰ ਰਹੀ ਹੈ।

     ਮਨਰੀਤ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਦੇਸ਼ ਵਿੱਚ ਬਦਲਵੀਂ ਰਾਜਨੀਤੀ ਦਾ ਰਾਹ ਦਿਖਾਉਂਦਿਆਂ ਆਮ ਘਰਾਂ ਦੇ ਜੰਮੇ ਜਾਇਆ ਨੂੰ ਰਾਜਨੀਤੀ ਵਿੱਚ ਆੁੳਣ ਦਾ ਰਾਹ ਦਿਖਾਇਆ ਹੈ। ਉਨ੍ਹਾਂ ਦੇ ਪਤੀ ਪਾਰਟੀ ਨਾਲ ਪਾਰਟੀ ਦੀ ਸਥਾਪਨਾ ਦੇ ਦਿਨ ਤੋਂ ਜੁੜੇ ਹੋਏ ਹਨ ਅਤੇ ਇੱਕ ਦਹਾਕੇ ਤੋਂ ਨਿਰਸਵਾਰਥ ਅਤੇ ਬਿਨਾਂ ਕਿਸੇ ਅਹੁਦੇ ਤੋਂ ਪਾਰਟੀ ਦੀ ਸੇਵਾ ਕੀਤੀ। ਹੁਣ ਪਾਰਟੀ ਨੇ ਆਪਣੇ ਨਿਮਾਣੇ ਵਰਕਰ ਨੂੰ ਮਾਣ ਬਖਸ਼ਿਆ।
 
      ਮਨਰੀਤ ਕੌਰ ਵੱਲੋਂ ਸ਼ਹਿਰ ਦੇ ਵਾਰਡ ਨੰਬਰ 15 ਤੇ ਵਾਰਡ ਨੰਬਰ 13 ਵਿੱਚ ਬਰਨਾਲਾ ਹਲਕੇ ਦੇ ਆਗੂਆਂ ਤੇ ਵਰਕਰਾਂ ਨਾਲ ਡੋਰ ਟੂ ਡੋਰ ਕਰ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਗਿਆ। ਜਿੱਥੇ ਸ਼ਹਿਰ ਵਾਸੀਆਂ ਹਰਿੰਦਰ ਸਿੰਘ ਧਾਲੀਵਾਲ ਦਾ ਡੱਟ ਕੇ ਸਾਥ ਦੇਣ ਦਾ ਭਰੋਸਾ ਦਿੱਤਾ। ਮਨਰੀਤ ਕੌਰ ਨੇ ਕਿਹਾ ਤੁਹਾਡੇ ਵਿਸ਼ਵਾਸ ਤੇ ਖਰਾ ਉਤਰਨ ਲਈ ਆਪਣੀ ਹਰ ਸੰਭਵ ਕੋਸ਼ਿਸ਼ ਕਰਾਂਗੇ।ਉਨ੍ਹਾਂ ਕਿਹਾ ਕਿ ਬਰਨਾਲਾ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜ ਹੋਰ ਤੇਜ਼ ਕੀਤੇ ਜਾਣਗੇ।

Advertisement
Advertisement
Advertisement
Advertisement
error: Content is protected !!