ਅਦੀਸ਼ ਗੋਇਲ, ਬਰਨਾਲਾ 12 ਨਵੰਬਰ 2024
ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਸੰਸਦ ਮੈਂਬਰ ਅਨੁਰਾਗ ਠਾਕੁਰ ਵੱਲੋਂ ਬਰਨਾਲਾ ਜਿਮਨੀ ਚੋਣ ਲਈ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋ ਦੇ ਹੱਕ ਵਿੱਚ ਕਸਬਾ ਧਨੌਲਾ ਦੇ ਬਾਜ਼ਾਰਾਂ ਵਿੱਚ ਡੋਰ ਟੂ ਡੋਰ ਕੰਪੇਨ ਕੀਤੀ ਗਈ। ਇਸ ਦੌਰਾਨ ਵਪਾਰੀ ਵਰਗ, ਦੁਕਾਨਦਾਰਾਂ ਅਤੇ ਕਸਬੇ ਦੇ ਲੋਕਾਂ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਭਰਵਾਂ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ।
ਇਸ ਮੌਕੇ ਅਨੁਰਾਗ ਠਾਕੁਰ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਕਾਂਗਰਸ ਪਾਰਟੀ ਆਪਸ ਵਿੱਚ ਰਲੀਆਂ ਮਿਲੀਆਂ ਹੋਈਆਂ ਹਨ। ਕਾਂਗਰਸ ਪਾਰਟੀ ਪੰਜਾਬ ਵਿੱਚ ਕੋਈ ਵੀ ਵਿਰੋਧੀ ਧਿਰ ਦਾ ਰੋਲ ਅਦਾ ਨਹੀਂ ਕਰ ਰਹੀ। ਜਿਸ ਕਰਕੇ ਪੰਜਾਬ ਦੇ ਲੋਕਾਂ ਨੂੰ ਭਾਰਤੀ ਜਨਤਾ ਪਾਰਟੀ ਤੋਂ ਹੀ ਇੱਕੋ ਇੱਕ ਆਸ ਬੱਝੀ ਹੈ। ਕਿਉਂਕਿ ਬੀਜੇਪੀ ਪਾਰਟੀ ਹੀ ਪੰਜਾਬ ਵਿੱਚ ਸੂਬੇ ਦੇ ਲੋਕਾਂ ਦੀ ਆਵਾਜ਼ ਬਣੀ ਹੋਈ ਹੈ। ਉਹਨਾਂ ਕਿਹਾ ਕਿ ਬਰਨਾਲਾ ਇਲਾਕੇ ਦਾ ਕੇਵਲ ਸਿੰਘ ਢਿੱਲੋ ਦੀ ਅਗਵਾਈ ਵਿੱਚ ਵੱਡੇ ਪੱਧਰ ‘ਤੇ ਵਿਕਾਸ ਹੋਇਆ ਹੈ। ਜਿਸ ਕਰਕੇ ਬਰਨਾਲਾ ਇਲਾਕੇ ਨੂੰ ਹੋਰ ਤਰੱਕੀ ਵੱਲ ਲਿਜਾਣ ਲਈ ਹਲਕੇ ਦੇ ਲੋਕਾਂ ਨੂੰ ਕੇਵਲ ਸਿੰਘ ਢਿੱਲੋਂ ਦਾ ਸਾਥ ਦੇਣ ਦੀ ਲੋੜ ਹੈ।
ਉੱਥੇ ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਭ੍ਰਿਸ਼ਟ ਗਠਜੋੜ ਨੂੰ ਹਰਾਉਣ ਲਈ ਲੋਕਾਂ ਨੂੰ ਭਾਰਤੀ ਜਨਤਾ ਪਾਰਟੀ ਦਾ ਸਾਥ ਦੇਣ ਦੀ ਅਪੀਲ ਕੀਤੀ।