ਅਦੀਸ਼ ਗੋਇਲ, ਬਰਨਾਲਾ 13 ਨਵੰਬਰ 2024
ਐੱਸ.ਐੱਸ.ਡੀ ਕਾਲਜ ਬਰਨਾਲਾ ਦੇ ਵਿਦਿਆਰਥੀਆਂ ਨੇ ਅੰਤਰ ਕਾਲਜ ਖੇਡਾਂ ਵਿੱਚ ਬਾਕਸਿੰਗ ਮੁਕਾਬਲਿਆਂ ਵਿੱਚ ਮੱਲਾਂ ਮਾਰਦਿਆਂ ਇੱਕ ਚਾਂਦੀ ਦਾ ਤਮਗਾ ਅਤੇ ਇੱਕ ਕਾਂਸੀ ਦਾ ਤਮਗਾ ਜਿੱਤਣ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਡਾ: ਰਾਕੇਸ਼ ਜਿੰਦਲ ਨੇ ਦੱਸਿਆ ਹੈ ਕਿ ਪੰਜਾਬੀ ਯੂਨੀਵਰਸਟੀ ਪਟਿਆਲਾ ਵਿਖੇ ਹੋਈਆਂ ਅੰਤਰ ਕਾਲਜ ਖੇਡਾਂ ਵਿੱਚ ਐੱਸ.ਐੱਸ.ਡੀ ਕਾਲਜ ਬਰਨਾਲਾ ਦੇ ਬੀ-ਕਾਮ ਭਾਗ ਦੂਜਾ ਦੇ ਵਿਦਿਆਰਥੀ ਅਜੇ ਕੁਮਾਰ ਨੇ ਬਾਕਸਿੰਗ ਮੁਕਾਬਲਿਆਂ ਦੌਰਾਨ ਭਾਰ 60 ਤੋਂ 63 ਕਿਲੋ ਵਰਗ ਵਿੱਚ ਰਣਬੀਰ ਕਾਲਜ ਸੰਗਰੂਰ ਦੇ ਖਿਡਾਰੀ ਨੂੰ ਹਰਾ ਕੇ ਚਾਂਦੀ ਦਾ ਤਗਮਾ ਜਿੱਤਿਆ ਹੈ। ਇਸ ਤਰ੍ਹਾਂ ਬੀ.ਏ ਭਾਗ ਪਹਿਲਾ ਦੇ ਵਿਦਿਆਰਥੀ ਅਲੋਕ ਕੁਮਾਰ ਨੇ ਭਾਰ 71 ਤੋਂ 75 ਕਿਲੋ ਵਰਗ ਵਿੱਚ ਹੋਏ ਮੁਕਾਬਲਿਆਂ ਦੌਰਾਨ ਮੋਦੀ ਕਾਲਜ ਪਟਿਆਲਾ ਦੇ ਖਿਡਾਰੀ ਨੂੰ ਹਰਾ ਕੇ ਕਾਂਸ਼ੀ ਦਾ ਤਗਮਾ ਜਿੱਤਿਆ ਹੈ। ਐਸ.ਡੀ ਸਭਾ ਦੇ ਚੇਅਰਮੈਨ ਸਿਵਦਰਸ਼ਨ ਕੁਮਾਰ ਸ਼ਰਮਾ ਨੇ ਇਸ ਸ਼ਾਨਦਾਰ ਪ੍ਰਾਪਤੀ ’ਤੇ ਜੇਤੂ ਖਿਡਾਰੀਆਂ, ਉਹਨਾਂ ਦੇ ਮਾਪਿਆਂ, ਕਾਲਜ ਦੇ ਪ੍ਰਿੰਸੀਪਲ, ਸਟਾਫ, ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ। ਐੱਸ.ਡੀ ਸਭਾ ਦੇ ਜਨਰਲ ਸਕੱਤਰ ਸ੍ਰੀ ਸ਼ਿਵ ਸਿੰਗਲਾ ਨੇ ਦੋਵਾਂ ਖਿਡਾਰੀਆਂ ਦੇ ਨਾਲ ਨਾਲ ਫਿਜੀਕਲ ਦੀ ਪ੍ਰੋਫੈਸਰ ਪਰਵਿੰਦਰ ਕੌਰ ਨੂੰ ਵਧਾਈ ਦਿੱਤੀ ਹੈ, ਜਿਹਨਾਂ ਦੀ ਮਿਹਨਤ ਸਦਕਾ ਇਹ ਪ੍ਰਾਪਤੀ ਹੋਈ ਹੈ। ਉਹਨਾਂ ਕਿਹਾ ਕਿ ਐੱਸ.ਐੱਸ ਡੀ ਕਾਲਜ ਪੜ੍ਹਾਈ ਦੇ ਨਾਲ ਨਾਲ ਖੇਡਾਂ ਸਮੇਤ ਹਰ ਖੇਤਰ ਵਿੱਚ ਵੱਡੀਆਂ ਮੱਲਾਂ ਮਾਰ ਰਿਹਾ ਹੈ।