ਬੀਮਾਰੀ ਕਾਰਣ ਮਾਨਸਿਕ ਤੌਰ ਤੇ ਸੀ ਪਰੇਸ਼ਾਨ
ਗੁਰਸੇਵਕ ਸਿੰਘ ਸਹੋਤਾ, ਡਾ ਮਿੱਠੂ ਮੁਹੰਮਦ ਮਹਿਲ ਕਲਾਂ-7 ਜੁਲਾਈ 2020 (ਬਰਨਾਲਾ)
ਜਿਲ੍ਹੇ ਦੇ ਪਿੰਡ ਸਹਿਜੜਾ ਚ,ਮਾਨਸਿਕ ਤੌਰ ਤੇ ਪਰੇਸ਼ਾਨ ਕ ਮਜ਼ਦੂਰ ਅੱਗ ਲਾ ਕੇ ਖ਼ੁਦਕਸ਼ੀ ਕਰ ਲਈ। ਪੁਲਿਸ ਥਾਣਾ ਮਹਿਲ ਕਲਾਂ ਦੀ ਮੁਖੀ ਜਸਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਰ ਸਿੰਘ ਵਾਸੀ ਸਹਿਜੜਾ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਇਆ ਕਿ ਉਸਦੀ ਪਤਨੀ ਬਲਬੀਰ ਕੌਰ 70 ਸਾਲ ਵਾਸੀ ਸਹਿਜੜਾ ਜੋ ਕੇ ਪਿਛਲੇ ਸਮੇਂ ਤੋਂ ਟੀ ਬੀ ਅਤੇ ਸਾਹ ਦੀ ਬਿਮਾਰੀ ਨਾਲ ਪੀੜਤ ਚੱਲੀ ਆ ਰਹੀ ਸੀ। ਉਸਦਾ ਇਲਾਜ ਚੱਲ ਰਿਹਾ ਸੀ । ਜਿਸ ਕਾਰਣ ਉਹ ਕਾਫੀ ਮਾਨਸਿਕ ਪਰੇਸ਼ਾਨ ਰਹਿੰਦੀ ਸੀ। ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਹੀ ਉਸਨੇ ਦੁਪਹਿਰ ਸਮੇਂ ਆਪਣੇ ਬਾਹਰਲੇ ਘਰ ਆ ਕੇ ਅੱਗ ਲਗਾ ਕੇ ਖ਼ੁਦਕੁਸ਼ੀ ਕਰ ਲਈ । ਐਸਐਚਉ ਜਸਵਿੰਦਰ ਕੌਰ ਨੇ ਕਿਹਾ ਕਿ ਮਿ੍ਤਕਾ ਦੇ ਪਤੀ ਅਮਰ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਪੁਲਿਸ ਵੱਲੋਂ 174 ਸੀਆਰਪੀਸੀ ਦੇ ਤਹਿਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆ ਕੇ ਅਗਲੀ ਪ੍ਰਕ੍ਰਿਆ ਸ਼ੁਰੂ ਕਰ ਦਿੱਤੀ ਗਈ ਹੈ।