ਨਗਰ ਪੰਚਾਇਤ ਹੰਡਿਆਇਆ ਦੀ ਚੋਣ ਲਈ 60 ਨਾਮਜ਼ਦਗੀਆਂ ਦਾਖ਼ਲ

Advertisement
Spread information

ਧਨੌਲਾ ਵਾਰਡ ਨੰਬਰ 11 ਦੀ ਉਪ ਚੋਣ ਲਈ 2 ਨਾਮਜ਼ਦਗੀਆਂ
ਰਘਬੀਰ ਹੈਪੀ,
ਬਰਨਾਲਾ 12 ਦਸੰਬਰ 2024
         ਡਿਪਟੀ ਕਮਿਸ਼ਨਰ ਸਹਿਤ ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਣੇ ਚੋਣ ਪ੍ਰੋਗਰਾਮ ਅਨੁਸਾਰ ਨਗਰ ਪੰਚਾਇਤ ਹੰਡਿਆਇਆ (ਕੁੱਲ 13 ਵਾਰਡ) ਦੀ ਆਮ ਚੋਣ ਅਤੇ ਨਗਰ ਕੌਂਸਲ ਧਨੌਲਾ ਦੇ ਵਾਰਡ ਨੰਬਰ 11 ਦੀ ਉਪ ਚੋਣ ਜੋ ਕਿ 21 ਦਸੰਬਰ ਨੂੰ ਹੋਣੀ ਹੈ, ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅੱਜ ਆਖਰੀ ਦਿਨ ਸੀ।         
  ਉਨ੍ਹਾਂ ਦੱਸਿਆ ਕਿ ਅੱਜ ਨਗਰ ਪੰਚਾਇਤ ਹੰਡਿਆਇਆ ਲਈ ਕੁੱਲ 60 ਨਾਮਜ਼ਦਗੀਆਂ ਦਾਖ਼ਲ ਹੋਈਆਂ, ਜਦੋਂਕਿ ਧਨੌਲਾ ਵਾਰਡ ਨੰਬਰ 11 ਦੀ ਉਪ ਚੋਣ ਲਈ ਕੁੱਲ 2 ਨਾਮਜ਼ਦਗੀਆਂ ਦਾਖ਼ਲ ਹੋਈਆਂ।
ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ ਪੜਤਾਲ ਲਈ 13 ਦਸੰਬਰ 2024 ਅਤੇ ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 14 ਦਸੰਬਰ 2024 (ਦੁਪਹਿਰ 3 ਵਜੇ ਤੱਕ) ਮਿਤੀ ਨਿਰਧਾਰਤ ਕੀਤੀ ਹੈ।  ਵੋਟਾਂ 21 ਦਸੰਬਰ 2024 ਨੂੰ ਸਵੇਰੇ 7.00 ਵਜੇ ਤੋਂ ਸ਼ਾਮ 04.00 ਵਜੇ ਤੱਕ ਈਵੀਐਮਜ਼ ਰਾਹੀਂ ਪੈਣਗੀਆਂ। ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਵੋਟਾਂ ਦੀ ਗਿਣਤੀ ਉਸੇ ਦਿਨ ਪੋਲਿੰਗ ਸਟੇਸ਼ਨ ‘ਤੇ ਹੀ ਕੀਤੀ ਜਾਵੇਗੀ।

Advertisement
Advertisement
Advertisement
Advertisement
Advertisement
error: Content is protected !!