ਸੋਨੀ ਪਨੇਸਰ, ਬਰਨਾਲਾ 12 ਦਸੰਬਰ 2024
ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਬਰਨਾਲਾ ਵਿੱਚ ਨਗਰ ਪੰਚਾਇਤ ਹੰਡਿਆਇਆ ਅਤੇ ਐਮਸੀ ਧਨੌਲਾ ਦੇ 11 ਨੰਬਰ ਵਾਰਡ ਲਈ ਹੋਣ ਵਾਲੀਆਂ ਚੋਣਾਂ ਲਈ ਸ਼੍ਰੀ ਭੁਪਿੰਦਰ ਸਿੰਘ ਆਈ.ਏ.ਐਸ ਵਿਸ਼ੇਸ਼ ਸਕੱਤਰ (ਪਾਵਰ) ਨੂੰ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਨੇ ਚੋਣ ਪ੍ਰੋਗਰਾਮ ਅਨੁਸਾਰ ਨਗਰ ਪੰਚਾਇਤ ਹੰਡਿਆਇਆ (ਕੁੱਲ 13 ਵਾਰਡ) ਦੀ ਆਮ ਚੋਣ ਅਤੇ ਨਗਰ ਕੌਂਸਲ ਧਨੌਲਾ ਦੇ ਵਾਰਡ ਨੰਬਰ 11 ਦੀ ਉਪ ਚੋਣ ਜੋ ਕਿ 21 ਦਸੰਬਰ ਨੂੰ ਹੋਣੀ ਹੈ। ਚੋਣਾਂ ਸਬੰਧੀ ਕਿਸੇ ਵੀ ਸ਼ਿਕਾਇਤ ਲਈ ਆਬਜ਼ਰਵਰ ਸ਼੍ਰੀ ਭੁਪਿੰਦਰ ਸਿੰਘ ਦੇ ਦਫਤਰੀ ਨੰਬਰ 01679-230032 ਅਤੇ ਈ.ਮੇਲ ਆਈ ਡੀ 22bhupinderjal@gmail.com ਤੇ ਸੰਪਰਕ ਕੀਤਾ ਜਾ ਸਕਦਾ ਹੈ।