ਲੋਕਾਂ ਨੂੰ ਜਲਦ ਹੀ ਸਮਰਪਿਤ ਹੋਵੇਗਾ, ਕਰੋੜਾਂ ਦੀ ਲਾਗਤ ਨਾਲ ਤਿਆਰ ਹੋਇਆ ਬਿਰਧ ਆਸ਼ਰਮ

Advertisement
Spread information

ਅਦੀਸ਼ ਗੋਇਲ, ਬਰਨਾਲਾ 13 ਦਸੰਬਰ 2024
       ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਕਰੀਬ 8.82 ਕਰੋੜ ਦੀ ਲਾਗਤ ਨਾਲ ਤਪਾ ਤਹਿਸੀਲ ਦੇ ਪਿੰਡ ਢਿੱਲਵਾਂ ਵਿਖੇ ਤਿੰਨ ਮੰਜ਼ਿਲਾ ਬਿਰਧ ਆਸ਼ਰਮ ਬਣ ਕੇ ਤਿਆਰ ਹੋ ਚੁੱਕਾ ਹੈ, ਜੋ ਕਿ ਜਲਦੀ ਹੀ ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।
ਇਸ ਸਬੰਧੀ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੇ ਨਿਰਦੇਸ਼ਾਂ ਤਹਿਤ ਐੱਸ ਡੀ ਐਮ ਤਪਾ ਸ੍ਰੀ ਰਿਸ਼ਭ ਬਾਂਸਲ ਵਲੋਂ ਬਿਰਧ ਆਸ਼ਰਮ ਦੇ ਕੰਮ ਦਾ ਨਿਰੀਖਣ ਕੀਤਾ ਗਿਆ ਅਤੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ। ਐੱਸ ਡੀ ਐਮ ਨੇ ਲੋਕ ਨਿਰਮਾਣ ਵਿਭਾਗ ਨੂੰ  ਨਿਰਦੇਸ਼ ਦਿੱਤੇ ਕਿ ਬਿਰਧ ਆਸ਼ਰਮ ਜਲਦ ਸਮਾਜਿਕ ਸੁਰੱਖਿਆ ਵਿਭਾਗ ਨੂੰ ਸੌਂਪ ਦਿੱਤਾ ਜਾਵੇ ਤਾਂ ਜੋ ਆਉਣ ਵਾਲੇ ਦਿਨਾਂ ਵਿਚ ਇਹ ਬਜ਼ੁਰਗਾਂ ਲਈ ਖੋਲ੍ਹ ਦਿੱਤਾ ਜਾਵੇ। ਉਨ੍ਹਾਂ ਬਿਰਧ ਆਸ਼ਰਮ ਨੂੰ ਆਉਂਦੀ ਸੜਕ ਦੇ ਪਾਸੇ ਖਾਲੀ ਰਸਤੇ ‘ਤੇ ਇੰਟਰਲਾਕਿੰਗ ਲਾਉਣ ਲਈ ਲੋਕ ਨਿਰਮਾਣ ਵਿਭਾਗ ਨੂੰ ਨਿਰਦੇਸ਼ ਦਿੱਤੇ।                                     
ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਬਰਨਾਲਾ ਮੈਡਮ ਤੇਅਵਾਸਪ੍ਰੀਤ ਕੌਰ ਨੇ ਦੱਸਿਆ ਕਿ ਬਿਰਧ ਆਸ਼ਰਮ ਲਈ ਹਰ ਲੋੜੀਂਦਾ ਸਮਾਨ, ਫਰਨੀਚਰ ਆਦਿ ਲਈ ਟੈਂਡਰ ਲਾ ਦਿੱਤਾ ਗਿਆ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਤਿੰਨ ਮੰਜ਼ਲੀ ਇਮਾਰਤ ਨੂੰ ਐੱਡਮਿਨ ਬਲਾਕ, 72 ਬੈਡਜ਼ ਵਾਲੇ ਕਮਰੇ, ਰਸੋਈ, ਵੱਡੇ ਹਾਲ ਤੇ ਹੋਰ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਇਸ ਤੋਂ ਇਲਾਵਾ ਡੇਅ ਕੇਅਰ ਇਮਾਰਤ ਵੀ ਹੈ, ਜਿੱਥੇ ਆਸ- ਪਾਸ ਇਲਾਕੇ ਦੇ ਬਜ਼ੁਰਗ ਦਿਨ ਵੇਲੇ ਆਪਣਾ ਸਮਾਂ ਵਧੀਆ ਤਰੀਕੇ ਨਾਲ ਗੁਜ਼ਾਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਸੁਪਰਡੈਂਟ, ਕਲੈਰੀਕਲ ਸਟਾਫ਼, ਰਸੋਈਆ, ਸਫਾਈ ਸੇਵਕ, ਸੁਰਖਿਆ ਗਾਰਡ ਸਣੇ ਹੋਰ ਸਟਾਫ ਆਉਂਦੇ ਦਿਨਾਂ ਵਿਚ ਤਾਇਨਾਤ ਕਰ ਦਿੱਤਾ ਜਾਵੇਗਾ। ਇਸ ਮੌਕੇ ਐੱਸ ਡੀ ਐਮ ਨੇ ਲੈਂਡ ਸਕੇਪਿੰਗ ਦੇ ਕੰਮ ਸਬੰਧੀ ਜ਼ਰੂਰੀ ਨਿਰਦੇਸ਼ ਦਿੱਤੇ।
ਇਸ ਮੌਕੇ ਐੱਸ ਡੀ ਐਮ ਨੇ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵੱਧ ਤੋਂ ਵੱਧ ਲੋਕਾਂ ਤੱਕ ਇਸ ਆਸ਼ਰਮ ਬਾਰੇ ਜਾਣਕਾਰੀ ਪਹੁੰਚਾਉਣ ਤਾਂ ਜੋ ਲੋੜਵੰਦ ਬਜ਼ੁਰਗ ਸਮਾਜਿਕ ਸੁਰੱਖਿਆ ਵਿਭਾਗ ਨਾਲ ਰਾਬਤਾ ਕਰਕੇ ਇਥੇ ਰਹਿਣ ਲਈ ਰਜਿਸਟ੍ਰੇਸ਼ਨ ਕਰਵਾ ਸਕਣ।
ਇਸ ਮੌਕੇ ਲੋਕ ਨਿਰਮਾਣ ਵਿਭਾਗ ਤੋਂ ਐਕਸੀਅਨ ਦਵਿੰਦਰਪਾਲ ਸਿੰਘ, ਬਾਗਬਾਨੀ ਵਿਭਾਗ ਲੁਧਿਆਣਾ ਤੋਂ ਐਸ ਡੀ ਓ ਹਰਪ੍ਰੀਤ ਸਿੰਘ, ਬੀ ਡੀ ਪੀ ਓ ਸਤਿੰਦਰਪਾਲ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦਫ਼ਤਰ ਤੋਂ ਮੁਕੇਸ਼ ਬਾਂਸਲ ਤੋਂ ਇਲਾਵਾ ਪੀ ਐੱਸ ਪੀ ਸੀ ਐਲ, ਵਣ ਵਿਭਾਗ ਸਣੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।ਤਿੰਨ ਮੰਜ਼ਿਲਾ ਬਿਰਧ ਆਸ਼ਰਮ ਬਣ ਕੇ ਤਿਆਰ ਹੈ, ਜੋ ਕਿ ਜਲਦੀ ਹੀ ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।  

          
     

Advertisement
Advertisement
Advertisement
Advertisement
Advertisement
error: Content is protected !!