ਅਦੀਸ਼ ਗੋਇਲ, ਬਰਨਾਲਾ 19 ਦਸੰਬਰ 2024
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਬਰਨਾਲਾ ‘ਚ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ ਰਹਿਨੁਮਾਈ ਹੇਠ ਗੁਰਵੀਰ ਸਿੰਘ ਕੋਹਲੀ ਉਪ ਮੰਡਲ ਮੈਜਿਸਟ੍ਰੇਟ ਅਤੇ ਕੁਲਵਿੰਦਰ ਸਿੰਘ ਰੰਧਾਵਾ ਜ਼ਿਲ੍ਹਾ ਪ੍ਰੋਗਰਾਮ ਅਫਸਰ ,ਬਰਨਾਲਾ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਵੱਖ ਵੱਖ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ ਤਾਂ ਜੋ ਮਾਨਯੋਗ ਹਾਈ ਕੋਰਟ ਦੇ ਹੁਕਮਾਂ ਦੀ ਇੰਨ ਬਿੰਨ ਪਾਲਣਾ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਕੀਤੀ ਜਾ ਸਕੇ।
ਇਸ ਮੌਕੇ ਮਦਰ ਟੀਚਰ ਇੰਟਰਨੈਸ਼ਨਲ ਸਕੂਲ, ਵੀ.ਵੀ ਐੱਮ ਇੰਟਰਨੈਸ਼ਨਲ ਸਕੂਲ ਅਤੇ ਬਾਬਾ ਗਾਂਧਾ ਪਬਲਿਕ ਸਕੂਲ ਬਰਨਾਲਾ ਅਤੇ ਹੋਰ ਕਈ ਸਕੂਲਾਂ ਦੀਆਂ ਸਕੂਲ ਵੈਨਾਂ ਦੀ ਚੈਕਿੰਗ ਕੀਤੀ ਗਈ। ਜ਼ਿਲ੍ਹਾ ਪ੍ਰੋਗਰਾਮ ਅਫਸਰ ਕੁਲਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋ ਸਮੇਂ-ਸਮੇਂ ‘ਤੇ ਸਕੂਲਾਂ ਦੇ ਪ੍ਰਿੰਸੀਪਲ ਅਤੇ ਸਕੂਲ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਬਾਰੇ ਜਾਣੂ ਕਰਵਾਇਆ ਜਾਂਦਾ ਹੈ । ਇਨ੍ਹਾਂ ‘ਚ ਮੁਖ ਤੌਰ ‘ਤੇ ਸੀ.ਸੀ.ਟੀ.ਵੀ ਕੈਮਰਾ, ਖਿੜਕੀ ‘ਤੇ ਲੋਹੇ ਦੀ ਗਰਿੱਲ, ਫਸਟ ਏਡ ਬਾਕਸ, ਲੇਡੀ ਕਡੰਕਟਰ, ਅੱਗ ਬੁਝਾਊ ਯੰਤਰ, ਲਾਇੰਸਸ ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।

ਉਪ ਮੰਡਲ ਮੈਜਿਸਟ੍ਰੇਟ ਦਫਤਰ ਵੱਲੋਂ ਸੁਪਰਡੈਂਟ ਕਮਲਜੀਤ ਸਿੰਘ ਸ਼ਾਦ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਗੁਰਜੀਤ ਕੌਰ, ਰੁਪਿੰਦਰ ਸਿੰਘ ਬਾਲ ਸੁਰੱਖਿਆ ਅਫਸਰ (ਆਈ.ਸੀ) ਅਤੇ ਬਰਜਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫਸਰ ਅਤੇ ਨੀਰਜ ਕੁਮਾਰ ਸਿੰਗਲਾ ਜ਼ਿਲ੍ਹਾ ਕਆਰਡੀਨੇਟਰ ਵੱਲੋਂ ਡਰਾਈਵਰਾਂ ਨੂੰ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਨੂੰ ਉਹ ਪਹਿਲ ਦੇਣ ਅਤੇ ਪਾਲਿਸੀ ਤਹਿਤ ਜੋ ਵੀ ਨਿਯਮ ਹਨ ਉਹ ਜਲਦ ਤੋਂ ਜਲਦ ਪੂਰਾ ਕਰਨ। ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਿੱਚੋਂ ਸ਼੍ਰੀ ਲੱਖਾ ਸਿੰਘ, ਸ਼੍ਰੀ ਬਲਵਿੰਦਰ ਸਿੰਘ, ਜ਼ਿਲ੍ਹਾ ਟ੍ਰਰਾਸਪੋਰਟ ਅਫਸਰ ਵੱਲੋਂ ਐਸ.ਆਈ ਰਣਧੀਰ ਸਿੰਘ, (ਟ੍ਰੈਫਿਕ ਇੰਚਾਰਜ), ਏ.ਐਸ.ਆਈ ਗੁਰਚਰਨ ਸਿੰਘ, ਏ.ਐਸ.ਆਈ ਸੁਖਦੇਵ ਸਿੰਘ, ਹੌਲਦਾਰ ਬਲਵੀਰ ਸਿੰਘ, ਹੌਲਦਾਰ ਜਗਤਾਰ ਸਿੰਘ ਸਮੇਤ ਟੀਮ ਸ਼ਾਮਿਲ ਸਨ ।