ਰਾਜ ਪੱਧਰ ‘ਤੇ ਤੀਜਾ ਥਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਅਵਾਰਡ ਦੇ ਕੇ ਸਨਮਾਨਿਆ
ਬੀਟੀਐਨ, ਫਾਜ਼ਿਲਕਾ 19 ਦਸੰਬਰ 2024
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੰਗਰ ਖੇੜਾ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਗੁੰਜਨ ਵਰਮਾ ਨੇ ਏਕ ਭਾਰਤ ਸ਼੍ਰੇਸ਼ਠ ਭਾਰਤ 2024-25 ਦੇ ਰਾਜ ਪੱਧਰੀ ਡਰਾਇੰਗ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕੀਤਾ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈ ਖੇੜਾ ਦੇ 10ਵੀਂ ਜਮਾਤ ਦੇ ਵਿਦਿਆਰਥੀ ਮਨੀਸ਼ ਕੁਮਾਰ ਨੇ ਏਕ ਭਾਰਤ ਸ਼੍ਰੇਸ਼ਠ ਭਾਰਤ 2024-25 ਦੇ ਰਾਜ ਪੱਧਰੀ ਡਰਾਇੰਗ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕੀਤਾ ਹੈ। ਇਹ ਜਾਣਕਾਰੀ ਏਕ ਭਾਰਤ ਸ਼੍ਰੇਸ਼ਠ ਭਾਰਤ ਪ੍ਰੋਜੈਕਟ ਦੇ ਜ਼ਿਲ੍ਹਾ ਨੋਡਲ ਅਫਸਰ ਸ੍ਰੀ ਵਿਜੈ ਪਾਲ ਨੇ ਦਿੱਤੀ।
ਇਸ ਦੌਰਾਨ ਜ਼ਿਲ੍ਹਾ ਸਿਖਿਆ ਅਫਸਰ (ਸੈਕੰਡਰੀ ਸਿਖਿਆ) ਬ੍ਰਿਜ ਮੋਹਨ ਸਿੰਘ ਬੇਦੀ, ਜ਼ਿਲ੍ਹਾ ਸਿਖਿਆ ਅਫਸਰ (ਐਲੀਮੈਂਟਰ ਸਿਖਿਆ) ਸਤੀਸ਼ ਕੁਮਾਰ, ਉਪ ਜ਼ਿਲ੍ਹਾ ਸਿਖਿਆ ਅਫਸਰ (ਸੈਕੰਡਰੀ ਸਿਖਿਆ) ਪੰਕਜ ਅੰਗੀ ਅਤੇ ਉਪ ਜ਼ਿਲ੍ਹਾ ਸਿਖਿਆ ਅਫਸਰ (ਐਲੀਮੈਂਟਰ ਸਿਖਿਆ) ਪਰਵਿੰਦਰ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈ ਖੇੜਾ ਦੇ ਪ੍ਰਿੰਸੀਪਲ ਗੁਰਦੀਪ ਕਰੀਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੰਗਰ ਖੇੜਾ ਦੇ ਪ੍ਰਿੰਸੀਪਲ ਧਰਮਪਾਲ ਜਾਲਪ ਵੱਲੋਂ ਦੋਨੋ ਵਿਦਿਆਰਥੀਆਂ ਨੂੰ ਇਸ ਉਪਲਬਧੀ *ਤੇ ਵਧਾਈ ਦਿੱਤੀ।
ਜ਼ਿਲ੍ਹਾ ਨੋਡਲ ਅਫਸਰ ਸ੍ਰੀ ਵਿਜੈ ਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨੀਸ਼ ਕੁਮਾਰ ਅਤੇ ਗੁੰਜਨ ਵਰਮਾ ਨੂੰ ਮੋਹਾਲੀ ਵਿੱਖੇ ਹੋਏ ਇੱਕ ਸਮਾਗਮ ਦੌਰਾਨ ਸਕੂਲ ਸਿੱਖਿਆ ਦੇ ਡਾਇਰੈਕਟਰ ਜਨਰਲ (ਡੀਜੀਐਸਈ) ਵਿਨੇ ਬਬਲਾਨੀ ਨੇ ਐਸਸੀਈਆਰਟੀ ਮੋਹਾਲੀ ਵਿੱਖੇ 5000 ਰੁਪਏ ਦੀ ਇਨਾਮੀ ਰਾਸ਼ੀ, ਪ੍ਰਸ਼ੰਸਾ ਪੱਤਰ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈ ਖੇੜਾ ਦੇ ਅਧਿਆਪਕ ਨਵਨੀਤ ਸੇਠੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੰਗਰ ਖੇੜਾ ਦੇ ਅਧਿਆਪਕਾਵ ਮੋਨਿਕਾ ਜੱਗਾ ਅਤੇ ਅਮਨਦੀਪ ਕੌਰ ਨੂੰ ਵੀ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਅਥਾਹ ਮਿਹਨਤ ਦੇ ਪਿਛੇ ਉਨ੍ਹਾ ਦੇ ਅਧਿਆਪਕਾਂ ਦਾ ਵੀ ਅਹਿਮ ਰੋਲ ਹੁੰਦਾ ਹੈ, ਇਸ ਕਰਕੇ ਅਧਿਆਪਕਾਂ ਨੂੰ ਵੀ ਇਸ ਦਾ ਸਿਹਰਾ ਜਾਂਦਾ ਹੈ ਤੇ ਉਹ ਵੀ ਵਧਾਈ ਦੇ ਪਾਤਰ ਹਨ।