ਕੈਪਟਨ ਨੇ ਨਾਇਕ ਰਾਜਵਿੰਦਰ ਸਿੰਘ ਦੇ ਪਰਿਵਾਰ ਲਈ ਕੀਤਾ 50 ਲੱਖ ਰੁਪਏ ਦੀ ਗ੍ਰਾਂਟ ਤੇ ਪਰਿਵਾਰ ਦੇ 1 ਮੈਂਬਰ ਲਈ ਨੌਕਰੀ ਦਾ ਐਲਾਨ

Advertisement
Spread information

ਏ. ਐਸ. ਅਰਸ਼ੀ ਚੰਡੀਗੜ੍ਹ, 7 ਜੁਲਾਈ 2020 

               ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਡਿਊਟੀ ਕਰਦਿਆਂ ਜਾਨ ਵਾਰਨ ਵਾਲੇ 53 ਰਾਸ਼ਟਰੀਆ ਰਾਈਫਲਜ਼ (24 ਪੰਜਾਬ) ਦੇ ਨਾਇਕ ਰਾਜਵਿੰਦਰ ਸਿੰਘ ਦੇ ਪਰਿਵਾਰ ਲਈ 50 ਲੱਖ ਰੁਪਏ ਦੇ ਐਕਸ ਗ੍ਰੇਸ਼ੀਆ ਮੁਆਵਜ਼ੇ ਅਤੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ।

Advertisement

ਪਟਿਆਲਾ ਦੇ 29 ਵਰਿ੍ਹਆਂ ਦੇ ਨੌਜਵਾਨ ਸੈਨਿਕ ਜਿਸ ਨੇ ਜੰਮੂ ਕਸ਼ਮੀਰ ਵਿੱਚ ਪੁਲਵਾਮਾ ਖੇਤਰ ਵਿੱਚ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕਰਦਿਆਂ ਅਤਿਵਾਦੀਆਂ ਨਾਲ ਬਹਾਦਰੀ ਨਾਲ ਲੜਦਿਆਂ ਜਾਨ ਦਿੱਤੀ, ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਜ਼ਾਹਰ ਕੀਤੀ। ਮੁੱਖ ਮੰਤਰੀ ਨੇ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਦੀ ਹਰ ਸੰਭਵ ਮੱਦਦ ਅਤੇ ਸਹਿਯੋਗ ਦੇਵੇਗੀ।

ਪਟਿਆਲਾ ਜ਼ਿਲੇ ਦੀ ਤਹਿਸੀਲ ਸਮਾਣਾ ਦੇ ਪਿੰਡ ਦੋਦੜਾ ਦੇ ਰਹਿਣ ਵਾਲੇ ਨਾਇਕ ਰਾਜਵਿੰਦਰ ਸਿੰਘ ਆਪਣੇ ਪਿੱਛੇ ਮਾਪੇ, ਪਤਨੀ ਗੁਰਪ੍ਰੀਤ ਕੌਰ ਤੇ ਭਰਾ ਬਲਵੰਤ ਸਿੰਘ ਨੂੰ ਛੱਡ ਗਏ।

ਸ਼ਹੀਦ ਸੈਨਿਕ 24 ਮਾਰਚ 2011 ਨੂੰ ਪੰਜਾਬ ਰੈਜੀਮੈਂਟ ਵਿੱਚ ਸ਼ਾਮਲ ਹੋਇਆ ਸੀ ਅਤੇ ਸਿਖਲਾਈ ਪੂਰੀ ਕਰਨ ਤੋਂ ਬਾਅਦ 24 ਪੰਜਾਬ ਜੁਆਇਨ ਕਰ ਲਈ ਸੀ। ਰਾਜਵਿੰਦਰ ਸਿੰਘ ਨੇ ਘਾਤਕ ਪਲਟੂਨ ਜਿਹੜੀ ਸਭ ਤੋਂ ਵੱਧ ਸਰੀਰਕ ਤੇ ਮਾਨਸਿਕ ਤੌਰ ’ਤੇ ਫਿੱਟ ਸਿਪਾਹੀਆਂ ਦਾ ਯੂਨਿਟ ਹੈ, ਵਿੱਚ ਸ਼ਾਨਦਾਰ ਸੇਵਾਵਾਂ ਨਿਭਾਈਆਂ। ਇਸ ਤੋਂ ਬਾਅਦ ਉਸ ਨੇ ਆਪਣੀ ਇੱਛਾ ਨਾਲ 53 ਰਾਸ਼ਟਰੀਆ ਰਾਈਫਲਜ਼ ਦੇ ਕਾਊਂਟਰ ਟੈਰੋਰਿਸਜ਼ ਆਪ੍ਰੇਸ਼ਨ ਵਿੱਚ ਪੋਸਟਿੰਗ ਕਰਵਾ ਲਈ ਜਿੱਥੇ ਉਸ ਨੇ ਜੰਮੂ ਕਸ਼ਮੀਰ ਵਿੱਚ ਆਪਣਾ ਫਰਜ਼ ਨਿਭਾਉਂਦਿਆਂ ਸ਼ਹੀਦੀ ਪ੍ਰਾਪਤ ਕੀਤੀ।

Advertisement
Advertisement
Advertisement
Advertisement
Advertisement
error: Content is protected !!