ਅਧਿਆਪਕਾਂ ਦਾ ਵੱਡਾ ਐਲਾਨ, ਤਿੱਖੇ ਸੰਘਰਸ ਨਾਲ ਪਾਵਾਂਗੇ ਸਰਕਾਰ ਨੂੰ ਘੇਰਾ…

Advertisement
Spread information

ਸਿੱਖਿਆ ਮੰਤਰੀ ਦੇ ਅੜੀਅਲ ਤੇ ਹੰਕਾਰੀ ਵਤੀਰੇ ਤੋਂ ਭੜਕੇ ਅਧਿਆਪਕ

ਰਘਵੀਰ ਹੈਪੀ, ਬਰਨਾਲਾ 24 ਦਸੰਬਰ 2024
       ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ ਤੇ ਸਿੱਖਿਆ ਮੰਤਰੀ ਦੇ ਅੜੀਅਲ ਤੇ ਹੰਕਾਰੀ ਵਤੀਰੇ ਤੇ ਅਧਿਆਪਕਾਂ ਦੀਆਂ ਮੰਗਾ ਨਾ ਮੰਨਣ ਤੇ ਬਰਨਾਲਾ ਜਿਲ੍ਹੇ ਦੇ ਅਧਿਆਪਕਾਂ ਨੇ ਅੱਜ ਚਿੰਟੂ ਪਾਰਕ ਬਰਨਾਲਾ ਵਿਖੇ ਜੋਰਦਾਰ ਰੋਸ ਪ੍ਰਦਰਸ਼ਨ ਕਰਨ ਉਪਰੰਤ ਸਿੱਖਿਆ ਮੰਤਰੀ ਦੀ ਅਰਥੀ ਨੂੰ ਲਾਂਬੂ ਲਾਇਆ।ਇਸ ਮੌਕੇ ਸਾਂਝਾ ਅਧਿਆਪਕ ਮੋਰਚਾ ਜਿਲ੍ਹਾ ਬਰਨਾਲਾ ਦੇ ਕਨਵੀਨਰ ਨਰਿੰਦਰ ਕੁਮਾਰ, ਪਰਮਿੰਦਰ ਸਿੰਘ , ਤੇਜਿੰਦਰ ਸਿੰਘ ਤੇਜੀ, ਜਸਵੀਰ ਬੀਹਲਾ ਨੇ ਕਿਹਾ ਬੀਤੇ ਦਿਨੀਂ ਸਿੱਖਿਆ ਮੰਤਰੀ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਅੜੀਅਲ ਵਤੀਰੇ ਕਾਰਨ ਮੀਟਿੰਗ ਬੇਸਿੱਟਾ ਰਹੀ। ਇਸ ਸਬੰਧੀ ਜਾਣਕਾਰੀ ਦਿੰਦਿਆ ਆਗੂਆਂ ਨੇ  ਦੱਸਿਆ ਕਿ ਅਧਿਆਪਕਾਂ ਦੇ ਚਿਰਾਂ ਤੋਂ ਲਟਕਦੇ ਮਸਲੇ ਹੱਲ ਨਾ ਕਰਨ ਅਤੇ ਅਧਿਆਪਕਾਂ ਦੀਆਂ ਤਰੱਕੀਆਂ ਸਮੇਂ ਸਾਰੇ ਸਕੂਲਾਂ ਦੇ ਖਾਲੀ ਸਟੇਸ਼ਨ ਨਾ ਦਿਖਾਉਣ ਦੇ ਰੋਸ ਵਜੋਂ ਸਾਂਝੇ ਅਧਿਆਪਕ ਮੋਰਚੇ ਵੱਲੋਂ 6 ਦਸੰਬਰ ਨੂੰ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਜਿਸ ਦੇ ਸਿੱਟੇ ਵਜੋਂ ਸਿੱਖਿਆ ਮੰਤਰੀ ਵੱਲੋਂ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ।
           ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਸਿੱਖਿਆ ਮੰਤਰੀ ਨਾਲ ਕੀਤੀ ਗਈ ਸਾਂਝੀ ਮੀਟਿੰਗ ਵਿੱਚ ਪੀ. ਟੀ. ਆਈਜ਼ / ਆਰਟ ਐਂਡ ਕਰਾਫਟ ਟੀਚਰਜ਼ ਆਦਿ ਸੀ. ਐਂਡ ਵੀ. ਅਧਿਆਪਕਾਂ ਦੇ ਪੇਅ ਸਕੇਲਾਂ ਸਬੰਧੀ ਵਿੱਤ ਵਿਭਾਗ ਵਲੋਂ ਜਾਰੀ ਤਰਕਹੀਣ ਸਪੀਕਿੰਗ ਆਰਡਰ ਤੁਰੰਤ ਰੱਦ ਕਰਨ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰਨ,  ਪ੍ਰਮੋਟ ਅਧਿਆਪਕਾਂ ਨੂੰ ਸਟੇਸ਼ਨ ਨੇੜੇ ਦੇਣ ਤੇ ਰਹਿੰਦੀਆਂ ਤਰੱਕੀਆਂ ਕਰਨ ਸਬੰਧੀ ਮੰਗ ਜੋਰਦਾਰ ਢੰਗ ਨਾਲ ਰੱਖੀ ਗਈ, ਪਰ ਸਿੱਖਿਆ ਮੰਤਰੀ ਨੇ ਇਹ ਮਸਲਾ ਵਿੱਤ ਵਿਭਾਗ ਦੇ ਅਧਿਕਾਰ ਖੇਤਰ ਦਾ ਕਹਿ ਕੇ ਇਸ ਦਾ ਕੋਈ ਹੱਲ ਨਹੀਂ ਕੀਤਾ। ਇਸ ਉਪਰੰਤ ਮਿਡਲ ਅਤੇ ਘੱਟ ਗਿਣਤੀ ਬੱਚਿਆਂ ਵਾਲੇ ਸਕੂਲ ਬੰਦ ਕਰਨ ਲਈ ਬਜਿਦ ਸਿੱਖਿਆ ਮੰਤਰੀ ਵਲੋਂ ਨਿਯੁਕਤੀਆਂ ਅਤੇ ਤਰੱਕੀਆਂ ਵਿੱਚ ਸਾਰੇ ਸਕੂਲਾਂ ਦੀਆਂ ਖਾਲੀ ਪੋਸਟਾਂ ਦਿਖਾਉਣ ਤੋਂ ਇਨਕਾਰ ਕਰਨ ‘ਤੇ ਅਧਿਆਪਕ ਆਗੂਆਂ ਵਲੋਂ ਸਖਤ ਵਿਰੋਧ ਕਰਦਿਆਂ ਪ੍ਰਾਇਮਰੀ ਸਕੂਲਾਂ ਵਿੱਚ ਜਮਾਤਵਾਰ ਅਤੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵਿਸ਼ਾਵਾਰ ਅਧਿਆਪਕਾਂ ਦੀ ਮੰਗ ਕੀਤੀ। ਜਿਸ ਉਪਰੰਤ ਸਿੱਖਿਆ ਮੰਤਰੀ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ ਜਾਰੀ ਰੱਖਣ ਦੀ ਹਦਾਇਤ ਕਰਕੇ ਮੀਟਿੰਗ ਛੱਡ ਦਿੱਤੀ ਗਈ। ਅਧਿਆਪਕ ਆਗੂਆਂ ਵੱਲੋਂ ਸਿੱਖਿਆ ਮੰਤਰੀ ਨਾਲ ਕੀਤੀ ਜਾ ਰਹੀ ਮੀਟਿੰਗ ਅਧਿਕਾਰੀਆਂ ਨਾਲ ਜਾਰੀ ਰੱਖਣ ਤੋਂ ਇਨਕਾਰ ਕਰਕੇ ਵਾਕਆਊਟ ਕੀਤਾ ਗਿਆ।
       ਸਾਂਝਾ ਅਧਿਆਪਕ ਮੋਰਚਾ  ਦੇ ਆਗੂਆਂ ਨੇ ਸਿੱਖਿਆ ਮੰਤਰੀ ਦੇ ਹੰਕਾਰੀ ਰਵੱਈਏ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਗਿਆ ਕਿ ਅਗਰ ਅਧਿਆਪਕਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਵੱਡਾ ਅੰਦੋਲਨ ਕੀਤਾ ਜਾਵੇਗਾ।
     ਇਸ ਸਮੇਂ ਜਗਤਾਰ ਸਿੰਘ ਪੱਤੀ , ਦਿਨੇਸ਼ ਕੁਮਾਰ , ਦਲਜਿੰਦਰ ਸਿੰਘ ,ਅਮਰੀਕ ਸਿੰਘ ਭੱਦਲਵੱਡ,ਅਸੋਕ ਕੁਮਾਰ, ਨਿਰਮਲ ਸਿੰਘ ਪੱਖੋ, ਵਿਕਾਸ ਕੁਮਾਰ ਭੱਦਲਵੱਡ, ਰਮਨਦੀਪ ਸਿੰਘ , ਸੂਰੀਆ ਕੁਮਾਰ ਸਹਿਣਾ, ਰਾਜਿੰਦਰ ਕੁਮਾਰ, ਪੰਕਜ ਫਰਵਾਹੀ, ਕੇਵਲ ਸਿੰਘ , ਮਨਦੀਪ ਸਿੰਘ ਭੰਗੂ , ਸਤੀਸ ਕੁਮਾਰ ਸਹਿਜੜਾ, ਮਨਜੀਤ ਸਿੰਘ ਠੀਕਰੀਵਾਲਾ, ਹਰੀ ਸਿੰਘ , ਜਗਦੀਪ ਸਿੰਘ ਭੱਦਲਵੱਡ ਆਦਿ ਸ਼ਾਮਿਲ ਸਨ।
Advertisement
Advertisement
Advertisement
Advertisement
Advertisement
error: Content is protected !!