ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤਾ ਹੁਕਮ, ਨੌਕਰਾਂ ਦੇ ਵੇਰਵੇ ਨੇੜੇ ਦੇ ਠਾਣੇ ਵਿਖੇ ਕਰਵਾਈ ਜਮਾਂ
ਸੋਨੀ ਪਨੇਸਰ, ਬਰਨਾਲਾ, 24 ਦਸੰਬਰ 2024
ਜ਼ਿਲ੍ਹਾ ਮੈਜਿਸਟ੍ਰੇਟ-ਕਮ- ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਨੇ ਪੋਲਟਰੀ ਫਾਰਮਾਂ, ਰਾਈਸ ਸ਼ੈਲਰਾਂ, ਭੱਠਿਆਂ ਅਤੇ ਹੋਰ ਲਘੂ ਉਦਯੋਗਾਂ ਦੇ ਮਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਹੇਠ ਕੰਮ ਕਰਦੇ ਨੌਕਰਾਂ ਦੇ ਵੇਰਵੇ ਨੇੜੇ ਦੇ ਠਾਣੇ ਵਿਖੇ ਜਮਾਂ ਕਰਵਾਉਣ।
ਉਹਨਾਂ ਕਿਹਾ ਕਿ ਜ਼ਿਲਾ ਬਰਨਾਲਾ ਅੰਦਰ ਪੋਲਟਰੀ ਫਾਰਮਾਂ, ਰਾਈਸ ਸ਼ੈਲਰਾਂ, ਭੱਠਿਆਂ ਅਤੇ ਹੋਰ ਲਘੂ ਉਦਯੋਗਾਂ ਦੇ ਮਾਲਕ ਅਤੇ ਘਰੇਲੂ ਨੌਕਰ ਰੱਖਣ ਵਾਲੇ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਮ ਅਤੇ ਮੁਕੰਮਲ ਪੱਕਾ ਪਤਾ, ਤਿੰਨ ਤਸਵੀਰਾਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ) ਆਪਣੇ ਘਰਾਂ ਵਿੱਚ ਰਜਿਸਟਰ ਲਾ ਕੇ ਰੱਖਣ ਅਤੇ ਉਨ੍ਹਾਂ ਦੀਆਂ ਸਾਰੀਆਂ ਰਿਸ਼ਤੇਦਾਰੀਆਂ ਦੇ ਪਤੇ ਲਿਖ ਕੇ ਰੱਖੇ ਜਾਣ। ਨੌਕਰ ਦੀ ਤਨਖਾਹ ਵਿਚੋਂ 100/ 200 ਰੁਪਏ ਦਾ ਮਨੀ ਆਰਡਰ ਉਸਦੇ ਨਜ਼ਦੀਕੀ ਰਿਸ਼ਤੇਦਾਰ ਦੇ ਪਤੇ ‘ਤੇ ਭੇਜਣ, ਮਨੀ ਆਰਡਰ ਪਹੁੰਚਣ ਉਪਰੰਤ ਰਸੀਦ ਦੀ ਫੋਟੋ ਕਾਪੀ ਨੂੰ ਆਪਣੇ ਕਬਜ਼ੇ ਵਿੱਚ ਰੱਖਣ। ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿੱਚ ਲੈ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਠਾਣੇ ਜਾਂ ਪੁਲਿਸ ਚੌਕੀ ਵਿੱਚ ਤੁਰੰਤ ਦਰਜ ਕਰਵਾਉਣ। ਇਸੇ ਤਰ੍ਹਾਂ ਮਕਾਨ ਮਾਲਕ ਵੀ ਆਪਣੇ ਮਕਾਨ ਵਿੱਚ ਦਰਜ ਕਰਵਾਉਣ।ਇਹ ਹੁਕਮ 20 ਫਰਵਰੀ 2025 ਤੱਕ ਲਾਗੂ ਰਹਿਣਗੇ।