ਬੰਨ੍ਹਿਆ ਸਮਾਂ, ਹਰ ਵੇਲੇ ਨਹੀਂ ਕਰ ਸਕਦੇ ਗਊਵੰਸ਼ ਦੀ ਢੋਆ-ਢੁਆਈ…

Advertisement
Spread information

ਚਾਇਨਾ ਡੋਰ ਵੇਚਣ/ਖਰੀਦਣ, ਸਟੋਰ ਤੇ ਵਰਤੋਂ ਦੀ ਵੀ ਮਨਾਹੀ

ਰਘਵੀਰ ਹੈਪੀ, ਬਰਨਾਲਾ 25 ਦਸੰਬਰ 2024

   ਜਦੋਂ ਮਨ ਕੀਤਾ, ਉਦੋਂ ਹੀ ਗਊਵੰਸ਼ ਦੀ ਢੋਆ-ਢੁਆਈ ਨਹੀਂ ਕੀਤੀ ਜਾ ਸਕਦੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਗਊਵੰਸ਼ ਦੀ ਢੋਆ-ਢੁਆਈ ਲਈ ਬਕਾਇਦਾ ਸਮਾਂ ਨਿਸਚਿਤ ਕਰ ਦਿੱਤਾ ਗਿਆ ਹੈ,ਉਹ ਵੀ ਬਿਨਾਂ ਦਸਤਾਵੇਜੀ ਸਬੂਤ ਤੋਂ ਗਊਵੰਸ਼ ਦੀ ਢੋਆ-ਢੁਆਈ ਤੇ ਪੂਰੀ ਤਰਾਂ ਪਾਬੰਦੀ ਲਾਗੂ ਕਰ ਦਿੱਤੀ ਹੈ।                                                      ਜ਼ਿਲ੍ਹਾ ਮੈਜਿਸਟ੍ਰੇਟ ਪੂਨਮਦੀਪ ਕੌਰ ਵੱਲੋਂ ਜਾਰੀ ਹਾਲੀਆ ਹੁਕਮਾਂ ਤਹਿਤ ਜ਼ਿਲ੍ਹਾ ਬਰਨਾਲਾ ਅੰਦਰ ਗਊ-ਵੰਸ਼ ਦੀ ਬਿਨਾਂ ਕਿਸੇ ਦਸਤਾਵੇਜ਼ੀ ਸਬੂਤ ਦੇ ਢੋਆ-ਢੁਆਈ ’ਤੇ ਪਾਬੰਦੀ ਲਗਾਈ ਗਈ ਹੈ ਅਤੇ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜਨ ਤੋਂ ਪਹਿਲਾਂ ਗਊ ਵੰਸ਼ ਦੀ ਕਿਸੇ ਵੀ ਤਰਾਂ ਨਾਲ ਢੋਆ ਢੁਆਈ ‘ਤੇ ਪੂਰਨ ਪਾਬੰਦੀ ਲਾਗੂ ਰਹੇਗੀ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਨੇ ਗਊਵੰਸ਼ ਰੱਖੇ ਹੋਏ ਹਨ, ਉਹ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਕੋਲੋਂ ਰਜਿਸਟਰਡ ਕਰਵਾਉਣ ਤਾਂ ਕਿ ਗਊਵੰਸ਼ ਨੂੰ ਲੈ ਕੇ ਕਿਸੇ ਵੀ ਕਿਸਮ ਦੀ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।

Advertisement

      ਇਕ ਹੋਰ ਹੁਕਮ ਤਹਿਤ ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਵੱਲੋਂ ਜ਼ਿਲ੍ਹੇ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਵਰਤੀ ਜਾਂਦੀ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਇਨਾ ਡੋਰ ਅਤੇ ਮਾਂਜਾ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣ/ਖਰੀਦਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਪਾਬੰਦੀ ਧਾਗੇ ਵਾਲੀ ਡੋਰ ’ਤੇ ਲਾਗੂ ਨਹੀ ਹੋਵੇਗੀ। ਇਹ ਪਾਬੰਦੀਆਂ ਦੇ ਹੁਕਮ 20 ਫਰਵਰੀ, 2025 ਤੱਕ ਲਾਗੂ ਰਹਿਣਗੇ।

Advertisement
Advertisement
Advertisement
Advertisement
Advertisement
error: Content is protected !!