ਸ਼ਾਨਦਾਰ ਰਿਹਾ,S.S.D. ਕਾਲਜ ਦਾ MA ਪੰਜਾਬੀ ਭਾਗ ਪਹਿਲਾ ਦਾ ਨਤੀਜਾ

Advertisement
Spread information
ਰਘਵੀਰ ਹੈਪੀ, ਬਰਨਾਲਾ 7 ਜਨਵਰੀ 2025
    ਵਿੱਦਿਅਕ ਖੇਤਰ ‘ਚ ਇਲਾਕੇ ਦੀ ਪ੍ਰਸਿੱਧ ਸੰਸਥਾ ਐੱਸ.ਐੱਸ.ਡੀ ਕਾਲਜ ਬਰਨਾਲਾ ਦੇ ਪੰਜਾਬੀ ਵਿਭਾਗ ਦਾ ਐਮ.ਏ ਪੰਜਾਬੀ ਭਾਗ ਪਹਿਲਾ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਯੂਨੀਵਰਸਿਟੀ ਪ੍ਰੀਖਿਆ ਵਿੱਚ ਬੈਠੇ ਵਿਦਿਆਰਥੀ ਉੱਚ ਨੰਬਰ ਲੈ ਕੇ ਪਾਸ ਹੋਏ ਹਨ। ਇਹ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਡਾ.ਰਾਕੇਸ਼ ਕੁਮਾਰ ਜਿੰਦਲ ਨੇ ਦੱਸਿਆ ਕਿ ਕਾਲਜ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਰੇ ਵਿਦਿਆਰਥੀਆਂ ਨੇ ਚੰਗੇ ਨੰਬਰ ਲੈਂਦਿਆਂ ਪ੍ਰੀਖਿਆ ਪਾਸ ਕੀਤੀ ਹੈ। ਉਹਨਾਂ ਦੱਸਿਆ ਕਿ ਕਾਲਜ ਦੀ ਐਮ.ਏ ਪੰਜਾਬੀ ਭਾਗ ਪਹਿਲਾ ਸਮੈਸਟਰ ਦੂਜਾ ਦੀ ਵਿਦਿਆਰਥਣ ਕਮਲਜੀਤ ਕੌਰ ਅਤੇ ਅਮਨਦੀਪ ਕੌਰ ਨੇ ਪਹਿਲਾ ਸਥਾਨ, ਡਿੰਪਲ ਨੇ ਦੂਜਾ ਸਥਾਨ, ਬਲਜੀਤ ਕੌਰ ਨੇ ਤੀਜਾ ਸਥਾਨ ਆਪਣੇ ਬੈਚ ਵਿੱਚੋਂ ਪ੍ਰਾਪਤ ਕੀਤਾ। ਵਿਦਿਆਰਥੀਆਂ ਨੇ ਵਿਸ਼ੇਸ਼ ਤੌਰ ਤੇ ਐਸ.ਡੀ ਸਭਾ (ਰਜਿ) ਬਰਨਾਲਾ ਦੀ ਮੈਨੇਜਮੈਂਟ ਦਾ ਧੰਨਵਾਦ ਕੀਤਾ ਜਿੰਨ੍ਹਾਂ ਦੁਆਰਾ ਸਮੇਂ-ਸਮੇਂ ਤੇ ਵਿਦਿਆਰਥੀਆਂ ਨੂੰ ਤਰਾਸ਼ਿਆ ਜਾ ਰਿਹਾ ਹੈ ਅਤੇ ਲੋੜੀਂਦੀਆ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।
       ਐਸ.ਡੀ ਸਭਾ (ਰਜਿ) ਬਰਨਾਲਾ ਦੇ ਚੇਅਰਮੈਨ ਸ੍ਰੀ ਸ਼ਿਵਦਰਸ਼ਨ ਕੁਮਾਰ ਸ਼ਰਮਾ (ਸੀਨੀਅਰ ਐਡਵੋਕੇਟ) ਨੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੰਦਿਆਂ ਆਉਣ ਵਾਲੇ ਭਵਿੱਖ ਲਈ ਉਨਾਂ ਨੂੰ ਸ਼ੁਭ ਕਾਮਨਾਵਾਂ ਵੀ ਦਿੱਤੀਆਂ। ਉਹਨਾਂ ਕਿਹਾ ਕਿ ਕਾਲਜ ਦੇ ਕਾਬਿਲ ਸਟਾਫ ਅਤੇ ਵਿਦਿਆਰਥੀਆਂ ਦੀ ਮਿਹਨਤ ਹੈ। ਐਸ.ਡੀ ਸਭਾ ਰਜਿ ਬਰਨਾਲਾ ਦੇ ਜਨਰਲ ਸੱਕਤਰ ਸ੍ਰੀ ਸ਼ਿਵ ਕੁਮਾਰ ਸਿੰਗਲਾ ਨੇ ਵਿਦਿਆਰਥੀਆਂ ਅਤੇ ਕਾਲਜ ਦੇ ਸਟਾਫ ਨੂੰ ਵਧਾਈ ਦਿੱਤੀ। ਸਿੰਗਲਾ ਨੇ ਵਿਦਿਆਰਥੀਆਂ  ਨੂੰ ਉਨਾਂ ਦੇ ਅਗਲੇ ਟੀਚੇ ਨੂੰ ਪ੍ਰਾਪਤ ਕਰਨ ਲਈ ਸ਼ੁਭ ਕਾਮਨਾਵਾਂ ਵੀ ਦਿੱਤੀਆਂ। ਉਹਨਾਂ ਕਿਹਾ ਕਿ ਐੱਸ.ਡੀ ਸਭਾ (ਰਜਿ) ਬਰਨਾਲਾ ਵਿਦਿਆਰਥੀਆਂ ਦੇ ਉਜੱਵਲ ਭਵਿਖ ਲਈ ਹਮੇਸ਼ਾ ਯਤਨਸ਼ੀਲ ਹੈ। ਪੰਜਾਬੀ ਵਿਭਾਗ ਦੇ ਹੈੱਡ ਡਾ.ਬਿਕਰਮਜੀਤ ਪੁਰਬਾ ਨੇ ਦੱਸਿਆ ਕਿ ਇਸ ਸਫਲਤਾ ਦਾ ਸਿਹਰਾ ਵਿਦਿਆਰਥੀਆਂ ਦੀ ਸਖਤ ਮਿਹਨਤ ਦਾ ਹੀ ਨਤੀਜਾ ਹੈ। ਉਨਾਂ ਕਿਹਾ ਕਿ ਕਾਲਜ ਵਿੱਚ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਸੈਮੀਨਾਰ,ਗੋਸ਼ਠੀਆਂ ਕਰਵਾਈਆਂ ਜਾਂਦੀਆਂ ਹਨ। ਇਸ ਮੌਕੇ ਪ੍ਰੋਫੈਸਰ ਭਾਰਤ ਭੂਸ਼ਨ, ਪ੍ਰੋਫੈਸਰ ਹਰਪ੍ਰੀਤ ਕੌਰ, ਪ੍ਰੋਫੈਸਰ ਸਰਬਜੀਤ ਕੌਰ,ਪ੍ਰੋਫੈਸਰ ਹਰਸ਼ਰਨ ਸਿੰਘ ,ਪ੍ਰੋਫੈਸਰ ਗੁਰਪਿਆਰ ਸਿੰਘ ਆਦਿ ਸਮੂਹ ਸਟਾਫ ਵੀ ਹਾਜ਼ਰ ਸਨ।
Advertisement
Advertisement
Advertisement
Advertisement
Advertisement
error: Content is protected !!