ਕੁੰਦਨ ਢੋਂਗੀਆਂ ਮੇਅਰ,ਹਰਿੰਦਰ ਕੋਹਲੀ ਸੀਨੀਅਰ ਡਿਪਟੀ ਤੇ ਜਗਦੀਪ ਸਿੰਘ ਰਾਏ ਡਿਪਟੀ ਮੇਅਰ ਚੁਣੇ
ਹਰਿੰਦਰ ਨਿੱਕਾ,ਪਟਿਆਲਾ 10 ਜਨਵਰੀ 2025
ਨਗਰ ਨਿਗਮ ਪਟਿਆਲਾ ਦੇ ਹਾਊਸ ਦੇ ਕੌਂਸਲਰਾਂ ਨੂੰ ਸਹੁੰ ਚੁਕਾਏ ਜਾਣ ਮਗਰੋਂ ਅੱਜ ਸ੍ਰੀ ਕੁੰਦਨ ਗੋਗੀਆ ਨੂੰ ਨਗਰ ਨਿਗਮ ਦਾ ਨਵਾਂ ਮੇਅਰ ਚੁਣ ਲਿਆ ਗਿਆ। ਜਦੋਂਕਿ ਹਰਿੰਦਰ ਕੋਹਲੀ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਵਜੋਂ ਜਗਦੀਪ ਸਿੰਘ ਰਾਏ ਨੂੰ ਚੁਣਿਆਂ ਗਿਆ। ਇਹ ਸਮੁਚੀ ਚੋਣ ਪ੍ਰਕ੍ਰਿਆ ਸਰਵਸੰਮਤੀ ਨਾਲ ਨੇਪਰੇ ਚੜ੍ਹੀ। ਇਸ ਤੋਂ ਬਾਅਦ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਤੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਅਤੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਮੌਜੂਦਗੀ ਵਿੱਚ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨੇ ਆਪਣੇ ਅਹੁਦੇ ਸੰਭਾਲੇ। ਇਸ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਆਹਲੂਵਾਲੀਆ ਵੀ ਮੌਜੂਦ ਸਨ।
ਇਸ ਤੋਂ ਪਹਿਲਾਂ ਨਗਰ ਨਿਗਮ ਦੇ ਸਾਹਿਰ ਲੁਧਿਆਣਵੀ ਮੀਟਿੰਗ ਹਾਲ ਵਿਖੇ ਪੰਜਾਬ ਮਿਊਂਸਪਲ ਕਾਰਪੋਰੇਸ਼ਨ ਐਕਟ 1976 ਦੀ ਧਾਰਾ 35 ਅਧੀਨ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸਹੁੰ ਚੁਕਾਉਣ ਲਈ ਐਕਟ ਦੀ ਧਾਰਾ 56 ਅਧੀਨ ਪਹਿਲੀ ਮੀਟਿੰਗ ਸੱਦੀ ਗਈ ਸੀ।
ਇਸ ਮੌਕੇ ਨਗਰ ਨਿਗਮ ਹਾਊਸ ਦੇ ਐਕਸ ਆਫ਼ਿਸਿਓ ਮੈਂਬਰ ਵਜੋਂ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੀ ਸ਼ਾਮਲ ਹੋਏ। ਜਦੋਂ ਕਿ ਪਟਿਆਲਾ ਮੰਡਲ ਦੇ ਮੰਡਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਨੇ ਸਹੁੰ ਚੁਕਾਉਣ ਦੀ ਕਾਰਵਾਈ ਨੂੰ ਨੇਪਰੇ ਚਾੜ੍ਹਿਆ ਅਤੇ ਕੌਂਸਲਰਾਂ ਨੇ ਆਪਣੀਆਂ ਸੀਟਾਂ ‘ਤੇ ਖੜ੍ਹੇ ਹੋ ਕੇ ਪ੍ਰਮਾਤਮਾ ਦੇ ਨਾਮ ‘ਤੇ ਭਾਰਤ ਦੇ ਸੰਵਿਧਾਨ ਪ੍ਰਤੀ ਵਿਸ਼ਵਾਸ਼ ਅਤੇ ਨਿਸ਼ਠਾ ਦੀ ਸਹੁੰ ਚੁੱਕੀ।
ਮੰਡਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਨੇ ਪੰਜਾਬ ਮਿਊਂਸਪਲ ਕਾਰਪੋਰੇਸ਼ਨ ਐਕਟ 1976 ਦੀ ਧਾਰਾ 38 ਅਧੀਨ ਮੇਅਰ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਨ ਲਈ ਐਕਟ ਦੀ ਧਾਰਾ 60 (ਏ) ਅਧੀਨ ਵਾਰਡ ਨੰਬਰ 14 ਤੋਂ ਕੌਂਸਲਰ ਗੁਰਕ੍ਰਿਪਾਲ ਸਿੰਘ ਨੂੰ ਪ੍ਰੀਜਾਈਡਿੰਗ ਅਫ਼ਸਰ ਮਨੋਨੀਤ ਕੀਤਾ।
ਇਸ ਤੋਂ ਬਾਅਦ ਕਾਰਵਾਈ ਚਲਾਉਂਦਿਆਂ ਗੁਰਕ੍ਰਿਪਾਲ ਸਿੰਘ ਨੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਦਾ ਸੱਦਾ ਦਿੰਦਿਆਂ ਹਾਊਸ ਤੋਂ ਤਜਵੀਜ ਮੰਗੀ। ਇਸ ਤੋਂ ਬਾਅਦ ਵਾਰਡ ਨੰਬਰ 34 ਦੇ ਕੌਂਸਲਰ ਤੇਜਿੰਦਰ ਮਹਿਤਾ ਨੇ ਵਾਰਡ ਨੰਬਰ 30 ਤੋਂ ਚੁਣੇ ਗਏ ਕੌਂਸਲਰ ਕੁੰਦਨ ਗੋਗੀਆ ਦੇ ਨਾਮ ਦੀ ਤਜਵੀਜ ਕੀਤੀ। ਕੁੰਦਨ ਗੋਗੀਆ ਦੇ ਨਾਮ ਦੀ ਤਾਈਦ ਵਾਰਡ ਨੰਬਰ 29 ਤੋਂ ਕੌਂਸਲਰ ਸ੍ਰੀਮਤੀ ਮੁਕਤਾ ਗੁਪਤਾ ਨੇ ਕੀਤੀ ਅਤੇ ਸਮੂਹ ਹਾਜਰ ਕੌਂਸਲਰਾਂ ਨੇ ਹੱਥ ਖੜ੍ਹੇ ਕਰਕੇ ਕੁੰਦਨ ਗੋਗੀਆ ਦੇ ਨਾਮ ‘ਤੇ ਸਰਵਸੰਮਤੀ ਪ੍ਰਗਟਾਈ ਅਤੇ ਕੁੰਦਨ ਗੋਗੀਆ ਨੂੰ ਮੇਅਰ ਚੁਣ ਲਿਆ ਗਿਆ।
ਇਸ ਤੋਂ ਬਾਅਦ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਵਾਰਡ ਨੰਬਰ 6 ਤੋਂ ਕੌਂਸਲਰ ਜਸਬੀਰ ਸਿੰਘ ਨੇ ਵਾਰਡ ਨੰਬਰ 28 ਤੋਂ ਕੌਂਸਲਰ ਹਰਿੰਦਰ ਕੋਹਲੀ ਦੇ ਨਾਮ ਦੀ ਤਜਵੀਜ ਰੱਖੀ ਅਤੇ ਵਾਰਡ ਨੰਬਰ 18 ਤੋਂ ਕੌਂਸਲਰ ਗਿਆਨ ਚੰਦ ਨੇ ਤਾਈਦ ਕੀਤੀ। ਇਸੇ ਤਰ੍ਹਾਂ ਡਿਪਟੀ ਮੇਅਰ ਦੇ ਅਹੁਦੇ ਲਈ ਵਾਰਡ ਨੰਬਰ 12 ਤੋਂ ਕੌਂਸਲਰ ਜਗਦੀਪ ਸਿੰਘ ਰਾਏ ਦੇ ਨਾਮ ਦੀ ਤਜਵੀਜ ਵਾਰਡ ਨੰਬਰ 8 ਤੋਂ ਕੌਂਸਲਰ ਸ਼ੰਕਰ ਲਾਲ ਨੇ ਕੀਤੀ ਅਤੇ ਇਨ੍ਹਾਂ ਦੇ ਨਾਮ ਦੀ ਤਾਈਦ ਵਾਰਡ ਨੰਬਰ 38 ਤੋਂ ਕੌਂਸਲਰ ਹਰਪਾਲ ਜੁਨੇਜਾ ਨੇ ਕੀਤੀ। ਇਸ ਤਰ੍ਹਾਂ ਹਰਿੰਦਰ ਕੋਹਲੀ ਅਤੇ ਜਗਦੀਪ ਸਿੰਘ ਰਾਏ ਦੀ ਚੋਣ ਵੀ ਸਮੂਹ ਕੌਂਸਲਰਾਂ ਵੱਲੋਂ ਹੱਥ ਖੜ੍ਹੇ ਕਰਕੇ ਸਰਵ ਸੰਮਤੀ ਨਾਲ ਕਰ ਲਈ ਗਈ।
ਵਰਨਣਯੋਗ ਹੈ ਕਿ ਰਾਜ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਨੰਬਰ ਐਸ.ਈ.ਸੀ.-ਐਮ.ਈ.-ਐਸ.ਏ.ਐਮ.-2024/