ਅਸ਼ੋਕ ਵਰਮਾ , ਬਠਿੰਡਾ 31 ਜਨਵਰੀ 2025
ਬਠਿੰਡਾ ਪੁਲਿਸ ਨੇ ਕੇਂਦਰੀ ਜੇਲ੍ਹ ਬਠਿੰਡਾ ਵਿੱਚ ਤਾਇਨਾਤ ਇੱਕ ਸਿਪਾਹੀ ਤੋਂ ਹੈਰੋਇਨ ਅਤੇ ਜਰਦਾ ਬਰਾਮਦ ਕੀਤਾ ਹੈ। ਜਿਸ ਨੂੰ ਵਰਦੀ ਤੇ ਦਾਗ ਮੰਨਿਆ ਜਾ ਰਿਹਾ ਹੈ। ਤਲਾਸ਼ੀ ਦੌਰਾਨ ਸੀਨੀਅਰ ਸਿਪਾਹੀ ਤਸਵੀਰ ਸਿੰਘ ਤੋਂ 15 ਗ੍ਰਾਮ ਹੈਰੋਇਨ ਅਤੇ ਚਾਰ ਪੁੜੀਆਂ ਜਰਦੇ ਦੀਆਂ ਬਰਾਮਦ ਕੀਤੀਆਂ ਗਈਆਂ ਹਨ।
ਪੁਲਿਸ ਨੇ ਸੀਨੀਅਰ ਸਿਪਾਹੀ ਤਸਵੀਰ ਸਿੰਘ ਨੂੰ ਇਸ ਮਾਮਲੇ ਵਿੱਚ ਗ੍ਰਿਫਤਾਰ ਕਰ ਲਿਆ ਹੈ।ਕੇਂਦਰੀ ਜੇਲੂ ਬਠਿੰਡਾ ਦੇ ਸਹਾਇਕ ਸੁਪਰਡੈਂਟ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ ਤੇ ਥਾਣਾ ਕੈਂਟ ਪੁਲਿਸ ਵੱਲੋਂ ਐਨਡੀਪੀਐਸ ਐਕਟ ਅਤੇ ਪ੍ਰਿਜਨ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਥਾਣਾ ਕੈਂਟ ਪੁਲਿਸ ਨੇ ਸੀਨੀਅਰ ਸਿਪਾਹੀ ਤਸਵੀਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਵਜੀਦਪੁਰ ਭੋਮਾ ਜਿਲਾ ਫਾਜ਼ਿਲਕਾ ਨੂੰ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਹੈ। ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੂੰ ਸੌਂਪ ਦਿੱਤੀ ਗਈ ਹੈ।