ਅਮਨਦੀਪ ਸਿੰਘ, ਰੂੜੇਕੇ ਕਲਾਂ 1 ਫਰਵਰੀ 2025
ਰਾਮ ਸਰੂਪ ਅਣਖੀ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਧੌਲਾ ਅਤੇ ਰਾਮ ਸਰੂਪ ਅਣਖੀ ਸਾਹਿਤ ਸਭਾ (ਰਜ਼ਿ:) ਧੌਲਾ ਵੱਲੋਂ ਸਾਂਝੇ ਤੌਰ ਪਰ ਸਕੂਲੀ ਖੇਡਾਂ ਵਿੱਚ ਪੰਜਾਬ ਅਤੇ ਜ਼ਿਲ੍ਹਾ ਪੱਧਰ ਤੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸਕੂਲ ਦੇ ਮੁੱਖ ਆਧਿਆਪਕ ਸ੍ਰੀਮਤੀ ਸ਼ੈਲੀ ਰਾਣੀ ਅਤੇ ਸਭਾ ਦੇ ਕਾਰਜਕਾਰੀ ਪ੍ਰਧਾਨ ਦੀਪਅਮਨ ਸਿੰਘ ਨੇ ਦੱਸਿਆ ਕਿ ਲੰਘੇ ਮਹੀਨਿਆਂ ਦੌਰਾਨ ਹੋਈਆਂ ਪੰਜਾਬ ਦੇ ਸਰਕਾਰੀ ਸਕੂਲਾਂ ਖੇਡਾਂ ਵਿੱਚ ਰਾਮ ਸਰੂਪ ਅਣਖੀ ਸਰਕਾਰੀ ਪ੍ਰਾਇਮਰੀ ਸਕੂਲ ਧੌਲਾ ਦੇ ਵਿਦਿਆਰਥੀਆਂ ਨੇ ਪੰਜਾਬ ਅਤੇ ਜ਼ਿਲ੍ਹਾ ਪੱਧਰ ਦੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ।ਉਨ੍ਹਾਂ ਦੀ ਹੌਸਲਾ ਅਫ਼ਜਾਈ ਲਈ ਅੱਜ ਉਨ੍ਹਾਂ ਨੂੰ ਸਕੂਲ ਸਟਾਫ਼ ਅਤੇ ਸਭਾ ਦੇ ਅਹੁਦੇਦਾਰਾਂ ਵੱਲੋਂ ਸਨਮਾਨਿਤ ਕੀਤਾ ਗਿਆ ਹੈ।ਖਿਡਾਰੀਆਂ ਨੂੰ ਨਿਰਸਵਾਰਥ ਮੁਫ਼ਤ ਕੋਚਿੰਗ ਦੇਣ ਲਈ ਕੋਚ ਗੁਰਸੇਵਕ ਸਿੰਘ ਧੌਲਾ ਨੂੰ ਵੀ ਸਕੂਲ ਸਟਾਫ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਾ. ਹਰੀ ਸਿੰਘ, ਅਧਿਆਪਕਾ ਅਮਨਪ੍ਰੀਤ ਕੌਰ, ਗਗਨਦੀਪ ਕੌਰ, ਕਿਰਨਦੀਪ ਕੌਰ, ਮੋਨਿਕਾ, ਰਜਨੀ ਬਾਲਾ, ਮਨਜੀਤ ਕੌਰ ਆਦਿ ਤੋਂ ਇਲਾਵਾ ਸਭਾ ਦੇ ਮੀਤ ਪ੍ਰਧਾਨ ਗੁੰਮਨਾਮ ਧਾਲੀਵਾਲ, ਸ਼ੁਭਾਸ ਸਿੰਗਲਾ ਹਾਜ਼ਰ ਸਨ।