23 Asi ਨੂੰ Si, 132 ਹੌਲਦਾਰਾਂ ਨੂੰ Asi ਤੇ 572 ਸਿਪਾਹੀਆਂ ਨੂੰ ਬਣਾਇਆ ਹੌਲਦਾਰ
ਨਵੀਆਂ ਪੈੜਾਂ,ਨਵੇਂ ਸਾਲ ਮੌਕੇ ਵੀ ਡੀ.ਆਈ.ਜੀ. ਸਿੱਧੂ ਨੇ ਮੁਲਾਜ਼ਮਾਂ ਨੂੰ ਦਿੱਤੀਆਂ ਸੀ ਤਰੱਕੀਆਂ
ਹਰਿੰਦਰ ਨਿੱਕਾ, ਪਟਿਆਲਾ 2 ਫਰਵਰੀ 2025
ਪਟਿਆਲਾ ਰੇਂਜ, ਪਟਿਆਲਾ ਦੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਮਨਦੀਪ ਸਿੰਘ ਸਿੱਧੂ, ਆਈ.ਪੀ.ਐਸ. ਨੇ ਬਸੰਤ ਪੰਚਮੀ ਦੇ ਪਵਿੱਤਰ ਦਿਹਾੜੇ ‘ਤੇ ਪੁਲਿਸ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ ਪਟਿਆਲਾ ਰੇਂਜ ਦੇ ਜਿ਼ਲ੍ਹਾ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਵਿਖੇ ਤਾਇਨਾਤ 727 ਪੁਲਿਸ ਕਰਮਚਾਰੀਆਂ ਨੂੰ ਤਰੱਕੀਯਾਬ ਕੀਤਾ ਹੈ।
ਇਨ੍ਹਾਂ ਤਰੱਕੀਆਂ ਸਬੰਧੀ ਬਸੰਤ ਪੰਚਮੀ ਦੇ ਮੌਕੇ ‘ਤੇ ਹੁਕਮ ਜਾਰੀ ਕਰਦਿਆਂ ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਸੂਬੇ ਦੀ ਸੁਰੱਖਿਆ ਅਤੇ ਅਮਨ ਸ਼ਾਂਤੀ ਲਈ ਕੰਮ ਕਰ ਰਹੀ ਹੈ, ਜਿਸ ਦੇ ਮੱਦੇਨਜ਼ਰ ਸਮੇਂ-ਸਮੇਂ ‘ਤੇ ਮੁਲਾਜ਼ਮਾਂ ਨੂੰ ਤਰੱਕੀ ਦਿੱਤੀ ਜਾਂਦੀ ਹੈ। ਪਰੰਤੂ ਜਦੋਂ ਕਿਸੇ ਤਿੱਥ ਤਿਉਹਾਰ ਮੌਕੇ ਕਿਸੇ ਵੀ ਮੁਲਾਜ਼ਮ ਨੂੰ ਤਰੱਕੀ ਮਿਲਦੀ ਹੈ ਤਾਂ ਉਸ ਦੀ ਖੁਸ਼ੀ ਵੱਖਰੀ ਤੇ ਦੁੱਗਣੀ ਹੋ ਜਾਂਦੀ ਹੈ।
ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਜਿਹੜੇ ਮੁਲਾਜ਼ਮਾਂ ਨੂੰ ਤਰੱਕੀ ਦਿੱਤੀ ਗਈ ਹੈ ਉਨ੍ਹਾਂ ਵਿੱਚ ਸਹਾਇਕ ਥਾਣੇਦਾਰ ਤੋਂ ਸਬ–ਇੰਸਪੈਕਟਰ 23, ਹੌਲਦਾਰ ਤੋਂ ਸਹਾਇਕ ਥਾਣੇਦਾਰ 132, ਸਿਪਾਹੀ ਤੋਂ ਹੌਲਦਾਰ 572 ਸ਼ਾਮਲ ਹਨ।
ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਨੇ ਤਰੱਕੀਯਾਬ ਹੋਏ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਬਾਰਕਬਾਦ ਦਿੱਤੀ। ਇਨ੍ਹਾਂ ਕਰਮਚਾਰੀਆਂ ਨੂੰ ਸ਼ੁਭ ਇੱਛਾਵਾਂ ਦਿੰਦੇ ਹੋਏ ਸ. ਸਿੱਧੂ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਇਹ ਤਰੱਕੀਯਾਬ ਕਰਮਚਾਰੀ ਤਨਦੇਹੀ ਨਾਲ ਸਥਾਪਤ ਕਾਨੂੰਨਾਂ ਦੀ ਪਾਲਣਾ ਕਰਦੇ ਹੋਏ ਲੋਕ ਹਿੱਤ ਵਿੱਚ ਕੰਮ ਕਰਨਗੇ।
ਜਿਕਰਯੋਗ ਹੈ ਕਿ ਡੀ.ਆਈ.ਜੀ. ਸਿੱਧੂ ਨੇ ਨਵੀਆਂ ਪੈੜਾਂ ਪਾਈਆਂ ਹਨ, ਨਵੇਂ ਸਾਲ ਦੇ ਮੌਕੇ ‘ਤੇ ਵੀ ਉਨ੍ਹਾਂ ਨੇ ਮੁਲਾਜ਼ਮਾਂ ਨੂੰ ਤਰੱਕੀਆਂ ਦਿੱਤੀਆਂ ਸਨ।ਉਨ੍ਹਾਂ ਨੇ ਪਟਿਆਲਾ ਰੇਂਜ ਦੇ ਜ਼ਿਲ੍ਹਾ ਪਟਿਆਲਾ ਦੇ 73, ਸੰਗਰੂਰ ਦੇ 18, ਬਰਨਾਲਾ ਦੇ 10, ਮਾਲੇਰਕੋਟਲਾ ਦੇ 6 ਅਤੇ ਜੀ.ਆਰ.ਪੀ. ਦੇ 19 ਕੁੱਲ 126 ਸਿਪਾਹੀਆਂ ਨੂੰ ਹੌਲਦਾਰ ਤਰੱਕੀਯਾਬ ਕੀਤਾ ਸੀ।
ਇਹ ਪੁਲਿਸ ਮੁਲਾਜਮਾਂ ਨੂੰ ਮਿਲੀ ਤਰੱਕੀ, ਹੇਠਾਂ ਪੜ੍ਹੋ ਸੂਚੀ:-