ਢਿੱਲੋਂ ਨੇ ਕਿਹਾ – ਦਿੱਲੀ ਤੇ ਹਰਿਆਣਾ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ
ਰਘਵੀਰ ਹੈਪੀ, ਬਰਨਾਲਾ 8 ਫਰਵਰੀ 2025
ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਸੱਚੇ ਵਿਕਾਸ ਦੀ ਜਿੱਤ ਹੋਈ ਹੈ। ਇਹ ਪ੍ਰਗਟਾਵਾ ਪੰਜਾਬ ਭਾਜਪਾ ਦੇ ਕੋਰ ਕਮੇਟੀ ਮੈਂਬਰ ਕੇਵਲ ਸਿੰਘ ਢਿੱਲੋਂ ਨੇ ਕੀਤਾ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਵਿੱਚ ਡਬਲ ਇੰਜਨ ਦੀ ਭਾਜਪਾ ਸਰਕਾਰ ਦੇ ਕੰਮਾਂ ਉਪਰ ਦਿੱਲੀ ਦੇ ਲੋਕਾਂ ਨੇ ਮੋਹਰ ਲਗਾ ਕੇ ਬਹੁਮਤ ਨਾਲ ਸਰਕਾਰ ਬਣਾਈ ਹੈ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਨੇ ਝੂਠੇ ਲੋਕਾਂ ਇਨਕਲਾਬ ਨੂੰ ਹਰਾ ਕੇ ਸ਼ੀਸ਼ਾ ਦਿਖਾਇਆ ਹੈ। ਪਿਛਲੇ 10 ਸਾਲਾਂ ਤੋਂ ਦਿੱਲੀ ਦੇ ਲੋਕ ਆਮ ਆਦਮੀ ਪਾਰਟੀ ਦੇ ਝੂਠੇ ਵਾਅਦਿਆਂ ਵਿੱਚ ਫਸੇ ਹੋਏ ਸਨ। ਜਿਸਤੋਂ ਹੁਣ ਦਿੱਲੀ ਦੇ ਲੋਕਾਂ ਨੂੰ ਛੁਟਕਾਰਾ ਮਿਲ ਗਿਆ ਹੈ। ਉਹਨਾਂ ਕਿਹਾ ਕਿ ਲੋਕਾਂ ਨੂੰ ਜੁਮਲਿਆਂ ਦੀ ਨਹੀਂ, ਲੋਕ ਮੁੱਦਿਆਂ ਆਧਾਰਤ ਸਰਕਾਰ ਦੀ ਲੜ ਹੁੰਦੀ ਹੈ, ਜੋ ਦਿੱਲੀ ਵਾਸੀਆਂ ਨੂੰ ਮਿਲ ਗਈ ਹੈ। ਉਹਨਾਂ ਕਿਹਾ ਕਿ ਦਿੱਲੀ ਅਤੇ ਹਰਿਆਣਾ ਵਿੱਚ ਭਾਜਪਾ ਦੀਆਂ ਸਰਕਾਰੀ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ ਹੈ। 2027 ਵਿੱਚ ਹੁਣ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਵੀ ਸਰਕਾਰ ਬਣਾਏਗੀ। ਪੰਜਾਬ ਦੇ ਲੋਕਾਂ ਨੂੰ ਦਿੱਲੀ ਅਤੇ ਹਰਿਆਣਾ ਦੇ ਲੋਕਾਂ ਤੋਂ ਸਬਕ ਲੈਂਦਿਆਂ ਸੂਬੇ ਦੇ ਵਿਕਾਸ ਲਈ ਭਾਜਪਾ ਦਾ ਸਾਥ ਦੇਣਾ ਚਾਹੀਦਾ ਹੈ।
![](https://barnalatoday.com/wp-content/uploads/2025/02/IMG-20250201-WA0038.jpg)