ਖੇਤੀਬਾੜੀ ਅਫ਼ਸਰ ਨੇ ਜ਼ਾਰੀ ਕੀਤੇ ਖਾਦ ਕੀਟਨਾਸ਼ਕ ਦਵਾਈਆਂ ਦੀਆਂ ਫਰਮਾਂ ਦੀ ਲਗਾਤਾਰ ਚੈਕਿੰਗ ਦੇ ਹੁਕਮ
ਅਦੀਸ਼ ਗੋਇਲ, ਬਰਨਾਲਾ, 9 ਫਰਵਰੀ 2025
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੁਆਲਟੀ ਕੰਟਰੋਲ ਮੁਹਿੰਮ ਤਹਿਤ ਡਾ. ਜਗਦੀਸ਼ ਸਿੰਘ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਦੀ ਦੇਖ-ਰੇਖ ਅਧੀਨ ਗਠਿਤ ਕੀਤੀਆਂ ਬਲਾਕ ਪੱਧਰੀ ਟੀਮਾਂ ਦੁਆਰਾ ਖਾਦ ਅਤੇ ਕੀਟਨਾਸ਼ਕ ਦਵਾਈਆਂ ਦੇ ਫਰਮਾਂ/ਡੀਲਰਾਂ ਦੀ ਚੈਕਿੰਗ ਲਗਾਤਾਰ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ।
ਮੱਕੀ ਅਤੇ ਮੂੰਗੀ ਫਸਲ ਦੀ ਬਿਜਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਖੇਤੀਬਾੜੀ ਅਫਸਰ ਨੇ ਜ਼ਿਲ੍ਹੇ ਦੇ ਸਮੂਹ ਡੀਲਰਾਂ ਨੂੰ ਚੇਤਾਵਨੀ ਦਿੱਤੀ ਕਿ ਕਿਸੇ ਵੀ ਬੀਜ ਜਾਂ ਖਾਦ ਦਾ ਰੇਟ ਜਿਆਦਾ ਲਗਾਇਆ ਜਾਂ ਹੋਰ ਕੋਈ ਵਾਧੂ ਪਦਾਰਥ ਦੀ ਟੈਗਿੰਗ ਕੀਤੀ ਤਾਂ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਸਬੰਧੀ ਕੋਈ ਵੀ ਸਮੱਸਿਆ ਹੋਵੇ ਤਾਂ ਖੇਤੀਬਾੜੀ ਵਿਭਾਗ ਦੇ ਦਫਤਰ ਨਾਲ ਤਾਲਮੇਲ ਕੀਤਾ ਜਾਵੇ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ।